ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024:
ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਸੂਬੇ ਭਰ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪ੍ਰੋਸੈਸ (ਸਵੀਪ) ਗਤੀਵਿਧੀਆਂ ਤਹਿਤ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਵਧਾਉਣ 'ਤੇ ਜ਼ੋਰ ਦਿੱਤਾ ਹੈ।
ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਕੌਮੀ ਵੋਟਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਚੋਣ ਅਫਸਰ ਨੇ ਕਿਹਾ, "ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦੀ ਥੀਮ "ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਕਰਾਂਗਾ।" ਰੱਖਿਆ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਬਹੁਤ ਹੀ ਢੁਕਵਾਂ ਵਿਸ਼ਾ ਹੈ, ਕਿਉਂਕਿ ਵੋਟਰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਲਗਾਤਾਰ ਕੋਸ਼ਿਸ਼ ਵੋਟਰਾਂ ਨੂੰ ਸਿੱਖਿਅਤ, ਪ੍ਰੇਰਿਤ ਕਰਨਾ, ਸਹੂਲਤ ਪ੍ਰਦਾਨ ਕਰਨਾ, ਵੋਟਰ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਸਸ਼ਕਤ ਕਰਨ...








