ਸਮਾਜ ਦਾ ਹਰ ਵਰਗ ਚੋਣਾਂ ਵਿੱਚ ਲਏ ਭਾਗ-ਨਿਕਾਸ ਕੁਮਾਰ
ਅੰਮ੍ਰਿਤਸਰ 10 ਅਪ੍ਰੈਲ 2024:---ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਵਿਧਾਨਸਭਾ ਚੋਣਾਂ ਵਿੱਚ ਆਮ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹਰ ਵੋਟਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸਾਰੇ ਜਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਸ੍ਰੀ ਨਿਕਾਸ ਕੁਮਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਹਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਉਹਨਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਵਿਧਾਨਸਭਾ ਹਲਕਿਆਂ ਵਿੱਚ ਪਿਛਲੀਆਂ ਲੋਕਸਭਾ ਚੋਣਾਂ ਵਿੱਚ ਘੱਟ ਵੋਟਿੰਗ ਪ੍ਰਤੀਸ਼ਤ ਵਾਲੇ ਬੂਥਾਂ ਨੂੰ ਟਾਰਗੇਟ ਕਰਕੇ ਇਹਨਾਂ ਬੂਥਾਂ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਤਾਕਿ ਚੋਣ ਕਮਿਸ਼ਨ ਵਲੋਂ 70 ਪ੍ਰਤੀਸ਼ਤ ਵੋਟਿੰਗ ਦਾ ਜੋ ਟੀਚਾ ਮਿੱਥਿਆ ਗਿਆ ਹੈ,ਉਸਨੂੰ ਹਾਸਿਲ ਕੀਤਾ ਜਾ ਸ...








