Shadow

Author: admin

ਐਪਲ ਵਿਜ਼ਨ ਪ੍ਰੋ ਪ੍ਰਸਿੱਧ ਵੀਡੀਓ ਸਟ੍ਰੀਮਿੰਗ ਪਲੇਟਫਾਰਮਾਂ ਦਾ ਸਮਰਥਨ ਕਰਦਾ ਹੈ: ਲਾਂਚ ‘ਤੇ 150 3D ਫਿਲਮਾਂ ਦੀ ਪੇਸ਼ਕਸ਼ ਕਰੇਗਾ

ਐਪਲ ਵਿਜ਼ਨ ਪ੍ਰੋ ਪ੍ਰਸਿੱਧ ਵੀਡੀਓ ਸਟ੍ਰੀਮਿੰਗ ਪਲੇਟਫਾਰਮਾਂ ਦਾ ਸਮਰਥਨ ਕਰਦਾ ਹੈ: ਲਾਂਚ ‘ਤੇ 150 3D ਫਿਲਮਾਂ ਦੀ ਪੇਸ਼ਕਸ਼ ਕਰੇਗਾ

Technology, Trending
ਐਪਲ ਦਾ $3,500 ਮਿਕਸਡ-ਰਿਐਲਿਟੀ ਹੈੱਡਸੈੱਟ - ਵਿਜ਼ਨ ਪ੍ਰੋ 2 ਫਰਵਰੀ ਨੂੰ ਅਮਰੀਕਾ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਲਾਂਚ ਤੋਂ ਪਹਿਲਾਂ, ਕੂਪਰਟੀਨੋ-ਅਧਾਰਿਤ ਤਕਨੀਕੀ ਦਿੱਗਜ ਨੇ ਘੋਸ਼ਣਾ ਕੀਤੀ ਕਿ ਆਉਣ ਵਾਲਾ ਹੈੱਡਸੈੱਟ ਕਿਸੇ ਵੀ ਜਗ੍ਹਾ ਨੂੰ ਇੱਕ ਨਿੱਜੀ ਥੀਏਟਰ ਵਿੱਚ ਬਦਲ ਸਕਦਾ ਹੈ। ਐਪਲ ਦੇ ਅਨੁਸਾਰ, ਉਪਭੋਗਤਾ ਪ੍ਰਸਿੱਧ ਸਟ੍ਰੀਮਿੰਗ ਪਲੇਟਫਾਰਮਾਂ ਜਿਵੇਂ ਕਿ ਐਮਾਜ਼ਾਨ ਪ੍ਰਾਈਮ ਵੀਡੀਓ, ਨੈੱਟਫਲਿਕਸ, ਡਿਜ਼ਨੀ+, ਐਪਲ ਟੀਵੀ+ ਅਤੇ ਹੋਰ ਤੋਂ ਸਮੱਗਰੀ ਦੇਖ ਸਕਦੇ ਹਨ। ਉਹ ਟੀਵੀ ਸ਼ੋਅ, ਫਿਲਮਾਂ, ਖੇਡਾਂ ਅਤੇ ਹੋਰ ਐਪਾਂ ਨੂੰ ਡਾਊਨਲੋਡ ਅਤੇ ਸਟ੍ਰੀਮ ਵੀ ਕਰ ਸਕਦੇ ਹਨ ਅਤੇ ਸਫਾਰੀ ਅਤੇ ਹੋਰ ਬ੍ਰਾਊਜ਼ਰਾਂ ਦੀ ਵਰਤੋਂ ਕਰ ਸਕਦੇ ਹਨ। ਤਕਨੀਕੀ ਦਿੱਗਜ ਨੇ ਇਹ ਵੀ ਖੁਲਾਸਾ ਕੀਤਾ ਕਿ ਵਿਜ਼ਨ ਪ੍ਰੋ ਨੂੰ ਲਾਂਚ ਦੇ ਸਮੇਂ 150 3D ਫਿਲਮਾਂ ਮਿਲਣਗੀਆਂ, ਜਿਸ ਵਿੱਚ ਅਵਤਾਰ: ਦਿ ਵੇਅ ਆਫ਼ ਵਾਟਰ, ਡੂਨ, ਦ ਸੁਪਰ ਮਾਰੀਓ ਬ੍ਰੋਸ ਅਤੇ ਸਪਾਈਡਰ-ਮੈਨ: ਇਨਟੂ ਦਿ ਸਪਾਈਡਰ-ਵਰਸ ਸ਼ਾਮਲ ਹਨ। ਐਪਲ ਪਹਿਨਣ ਵਾਲਿਆਂ ਨੂੰ ਯੋਗ ਫਿਲਮਾਂ ਦੇ 3D ਸੰਸਕਰਣ ਮੁਫਤ ਵਿੱਚ ਪ੍ਰਾਪਤ ਕਰਨ ਦੀ ਆਗਿਆ ਦੇਵੇਗਾ।...
ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

Punjab
ਚੰਡੀਗੜ੍ਹ, 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ...
ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

Punjab
ਐੱਸ.ਏ.ਐੱਸ. ਨਗਰ, 24 ਜਨਵਰੀ  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ। ਇਸ ਮੌਕੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾ...
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

Punjab
ਅੰਮ੍ਰਿਤਸਰ 24 ਜਨਵਰੀ 2024 ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾ ਦੇ 50 ਕਿਸਾਨ ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਆਏ ਹੋਏ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ। ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾਵੇ। ਪਰਾਲੀ ਨੂੰ ਬੇਲਰ ਰਾਂਹੀ ਗੱਟਾਂ ਬਣਾ ਕੇ ਖੇਤ ਤੋਂ ਬਾਹਰ ਕੱਢਿਆ ਜਾਵੇ ਜਾਂ ਖੇਤ ਦੇ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕ...
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ

Punjab
ਅੰਮ੍ਰਿਤਸਰ 24 ਜਨਵਰੀ 2024 ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਕਮੇਟੀ ਜਿਸਦੇ ਚੇਅਰਮੈਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਬਲਾਕ ਵੇਰਕਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਨਿਯਮਾਂ ਅਨੁਸਾਰ ਹੋਣੇ ਚਾਹੀਦੇ ਹਨ। ਚੇਅਰਮੈਨ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਸਮੇਂ ਸਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

Punjab
ਚੰਡੀਗੜ੍ਹ, 24 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕਾਰਡ ਤਸਦੀਕ ਕਰਨ ਦੀ ਪ੍ਰਕਿਰਿਆ ਦੌਰਾਨ ਤਿੰਨ ਲੱਖ ਕਾਰਡ ਕੱਟੇ ਗਏ ਸਨ, ਜਿਸ ਕਾਰਨ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀ ਇਸ ਦੇ ਲਾਭਾਂ ਤੋਂ ਵਾਂਝੇ ਹੋ ਗਏ ਸਨ। ਵਡੇਰੇ ਜਨਤਕ ਹਿੱਤ ਵਿੱਚ ਮੰਤਰੀ ਮੰਡਲ ਨੇ ਇਹ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਇਹ ਸਾਰੇ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਅਤੇ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਉਠਾ ਸਕਣਗੇ। ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ ਮੰਤਰੀ ਮੰ...
10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

Punjab
ਅੰਮ੍ਰਿਤਸਰ, 24 ਜਨਵਰੀ 2024-                10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਾਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਇਨਾਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ। ਉਨਾਂ ਸਾਬਕਾ ਸੈਨਿਕ ਅਤੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੈਲੀ ਵਿੱਚ ਜ਼ਰੂਰ ਭਾਗ ਲੈਣ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ਤੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਉਹ ਪੈਨਸ਼ਨਾਂ ਸਬੰਧੀ ਜ਼ਰੂਰੀ ਕਾਗਜ਼ਾਤ ਵੀ ਨਾਲ ਲੈ ਕੇ ਆਉਣ ਤਾਂ ਜੋ ਮੌਕੇ ਤੇ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।...
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Politics, Punjab
ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ। ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ...
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ 'ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ। ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ...
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

Punjab
ਅੰਮ੍ਰਿਤਸਰ, 24 ਜਨਵਰੀ 2024 - 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀ ਥੋਰੀ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਖੁਸ਼ਬੀਰ ਕੌਰ ਚਾਹਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ...