ਸਿਵਲ ਹਸਪਤਾਲ ਮਾਨਸਾ ਵਿਖੇ 16 ਮਾਰਚ ਤੱਕ ਮਨਾਇਆ ਜਾ ਰਿਹੈ ਵਿਸ਼ਵ ਗਲੂਕੋਮਾ ਹਫ਼ਤਾ
ਮਾਨਸਾ, 11 ਮਾਰਚ:
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫ਼ਤਾ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇਕਰ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨ੍ਹਾਪਣ ਹੋ ਸਕਦਾ ਹੈ।
ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਤਮੰਨਾ ਸੰਘੀ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਕੈੰਪ ਵਿੱਚ ਇਕੱੱਤਰਤਾ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ਼ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ...








