Shadow

Author: admin

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

Punjab
ਬਠਿੰਡਾ, 11 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ...
ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

Punjab
ਬਠਿੰਡਾ, 11 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋ ਬੀ.ਐਮ. ਐਜੂਕੇਸ਼ਨ ਬਠਿੰਡਾ ਆਫ ਮੈਰਾਥਨ ਦੇ ਸਬੰਧ ਵਿਚ ਟੀ. ਸ਼ਰਟ ਜਾਰੀ ਕੀਤੀ ਗਈ। ਇਸ ਦੌਰਾਨ ਏ.ਆਈ.ਜੀ. ਇੰਨਟੈਲੀਜੈਸ ਵਿੰਗ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਵਲੋਂ ਪੋਸਟਰ ਰਲੀਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੰਨਰਜ਼ ਕਲੱਬ ਵਲੋਂ ਕਰਵਾਈ ਜਾ ਰਹੀ ਇਸ ਮੈਰਾਥਨ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਚੜ ਕੇ ਹਿੱਸਾ ਲੈਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਰੰਨਰਜ਼ ਕਲੱਬ ਵੱਲੋਂ 17 ਮਾਰਚ 2024 ਨੂੰ ਕਰਵਾਈ ਜਾ ਰਹੀ 6ਵੀਂ ਆਫ਼ ਮੈਰਾਥਨ 21 ਕਿਲੋਮੀਟਰ ਦੀ ਹੋਵੇਗੀ। ਇਹ ਮੈਰਾਥਨ ਸਵੇਰੇ 6 ਵਜੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਤੋਂ ਸ਼ੁਰੂ ਹੋ ਕੇ ਫੈਕਟਰੀ ਆਊਟ ਲੈਟ (ਬਠਿੰਡਾ-ਬਰਨਾਲਾ ਰੋਡ, ਬਠਿੰਡਾ) ਤੱਕ ਜਾਵੇਗੀ, ਉਸੇ ਰੂਟ ਤੋਂ ਸ੍ਰੀ ਗੁਰੂ ਨਾਨਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਵਿਖੇ ਤਕਰੀਬਨ ਸਵੇਰੇ 11 ਵਜੇ ਤੱਕ ਵਾਪਸ ਆਏਗੀ। ਡਿਪਟੀ...
ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

Punjab
ਫ਼ਰੀਦਕੋਟ 11 ਮਾਰਚ,2024  ਭਾਰਤ ਵਿੱਚ ਆਉਣ  ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਖੋਲਣ ਦਾ ਮੁੱਦਾ ਚੁੱਕਿਆ। ਇਸ ਸਬੰਧੀ ਬੋਲਦਿਆਂ ਸ. ਸੇਖੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਹਵਾਈ ਜਹਾਜ਼ਾਂ ਦੀ ਖਰੀਦ ਦੇ ਮੱਦੇਨਜ਼ਰ ਏਵੀਏਸ਼ਨ ਇੰਡਸਟਰੀ ਵਿੱਚ ਬੂਮ (ਪ੍ਰਫੁਲਿੱਤ) ਹੋਣ ਵਾਲਾ ਹੈ। ਇਸ ਖੇਤਰ ਦੇ ਮਾਹਿਰਾਂ ਨੇ ਦੱਸਿਆ ਕਿ ਭਾਰਤ ਦੀਆਂ ਵੱਡੀਆਂ ਏਅਰਲਾਈਨ ਕੰਪਨੀਆਂ ਵਲੋਂ ਆਉਣ ਵਾਲੇ ਸਾਲਾਂ ਵਿੱਚ 1000 ਜੈਟ ਹਵਾਈ ਜਹਾਜ ਖਰੀਦਣ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਹਾਰਟਸ ਫੀਲਡ ਜੈਕਸਨ ਅਟਲਾਂਟਾ ਅੰਤਰ ਰਾਸ਼ਟਰੀ ਹਵਾਈ ਅੱਡਾ ਅਮਰੀਕਾ ਤੋਂ ਬਾਅਦ ਦਿੱਲੀ ਵਿਖੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰ ਪੋਰਟ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਦਾ ਦੂਸਰਾ ਸਭ ਤੋਂ ਵੱਧ ਰੁਝੇਵੇ ਵਾਲਾ ਏਅਰਪੋਰਟ ਬਣਨ ਜਾ ਰਿਹਾ ਹੈ। ਐਮ.ਐਲ.ਏ ਸੇਖੋਂ ਨੇ ਦੱਸਿਆ ਕਿ ਇੱਕ ਅਨੁਮਾਨ ਮੁਤਾਬਿਕ ਭਾਰਤ ਦੀ 3 ਪ੍ਰਤੀਸ਼ਤ ਆਬਾਦੀ ਹਵਾਈ ਜਹਾਜ ਰਾਹੀਂ ਹੀ ਸਫਰ ਕਰ ਰਹੀ ਹੈ...

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ

Punjab
ਸ੍ਰੀ ਮੁਕਤਸਰ ਸਾਹਿਬ 11 ਮਾਰਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਲਈ ਆਰਓ ਸਿਸਟਮ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਲਾਈਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕਰਾਈ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ ਲਈ ਇੱਕ ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਕੁਲਵਿੰਦਰ ਸਿੰਘ ਭਲਾਈਆਣਾ, ਵਕੀਲ ਸਿੰਘ, ਗੁਰਜੰਟ ਸਿੰਘ, ਰਾਜਾ ਮੱਲਣ, ਉਜਾਗਰ ਸਿੰਘ, ਬਲਜਿੰਦਰ ਸਿੰਘ, ਮਹਿਮਾ ਸਿੰਘ ਹੁਸਨਰ, ਗੁਰਪ੍ਰੀਤ ਸਿ...
ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ

Punjab
ਕੋਟਕਪੂਰਾ, 11 ਮਾਰਚ 2024 (           ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਪੇ੍ਰਰਨਾ ਲੈਣ ਦੀ ਲੋੜ ਹੈ। ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਸਾਇਟੀ ਨੂੰ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਵੀ ਇਹੀ ਸੋਚ ਹੈ ਕਿ ਸਰਕਾਰੀ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲ ਕੇ, ਸਮੁੱਚੇ ਸਟਾਫ ਸਮੇਤ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਅਰਥਾਤ ਵਧੀਆ ਅਤੇ ਮੁਫਤ ਸਿੱਖਿਆ ਮੁਹੱਈਆ ਕਰਵਾਉਣ ਨਾਲ ਹੀ ਪੰਜਾਬ ਦੀ ਦਿਸ਼ਾ ਤੇ ਦਸ਼ਾ ਬਦਲੇਗੀ, ਅਰਥਾਤ ...
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

Punjab
ਚੰਡੀਗੜ੍ਹ, 11 ਮਾਰਚ  ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।   ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ  ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

Punjab
ਚੰਡੀਗੜ੍ਹ, 11 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ।  ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ  ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ।  ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈ...
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

Punjab
ਚੰਡੀਗੜ੍ਹ, 11 ਮਾਰਚ-   ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।   ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।   ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ,...
ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ

Punjab
ਚੰਡੀਗੜ੍ਹ/ਅਬੋਹਰ, 10 ਮਾਰਚ  ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

Punjab
ਲੁਧਿਆਣਾ, 10 ਮਾਰਚ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ਅਧੀਨ ਆਰਿਆ ਮੁਹੱਲਾ ਵਿਖੇ ਪਾਣੀ, ਸੀਵਰੇਜ ਅਤੇ ਸੜਕ ਨਿਰਮਾਣ ਕਾਰਜ਼ਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਹਲਕਾ ਨਿਵਾਸੀ ਅਤੇ 'ਆਪ' ਟੀਮ ਵੀ ਮੌਜੂਦ ਸੀ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਾਣੀ/ਸੀਵਰ ਪਾਈਪ ਲਾਈਨ ਅਤੇ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣ...