Thursday, November 5
Shadow

Author: admin

ਵੋਟਰ ਜਾਗਰੂਕਤਾ ਮੁਹਿੰਮ ਤਹਿਤ 12 ਅਪ੍ਰੈਲ ਤੱਕ ਬੂਥ ਲੈਵਲ ’ਤੇ ਕਰਵਾਈਆਂ ਜਾਣਗੀਆਂ ਸਵੀਪ ਗਤੀਵਿਧੀਆਂ

ਵੋਟਰ ਜਾਗਰੂਕਤਾ ਮੁਹਿੰਮ ਤਹਿਤ 12 ਅਪ੍ਰੈਲ ਤੱਕ ਬੂਥ ਲੈਵਲ ’ਤੇ ਕਰਵਾਈਆਂ ਜਾਣਗੀਆਂ ਸਵੀਪ ਗਤੀਵਿਧੀਆਂ

Punjab
ਮਾਨਸਾ, 06 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹ ਨੋਡਲ ਅਫ਼ਸਰ (ਸਵੀਪ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਹਲਕਾ ਸਵੀਪ ਨੋਡਲ ਅਫ਼ਸਰ ਅਤੇ ਸਵੀਪ ਆਈਕਨਾਂ ਦੀ ਮੀਟਿੰਗ ਹੋਈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ (ਸਵੀਪ) ਸ੍ਰੀ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਹਲਕਾ ਵਾਈਜ਼ ਵਰਕਸ਼ਾਪ ਫਾਰ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈਸ ਗਰੁੱਪ/ਚੁਨਾਵ ਪਾਠਸ਼ਾਲਾ ਰਾਹੀਂ ਆਮ ਲੋਕਾਂ ਨੂੰ ਚੋਣ ਪ੍ਰਣਾਲੀ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ 12 ਅਪ੍ਰੈਲ ਤੱਕ ਬੂਥ ਲੈਵਲ ’ਤੇ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਹਰ ਹੀਲੇ ਪੂਰਾ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੋਟਰ ਜਾਗਰੂਕਤਾ ਮੁਹਿੰਮ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ, ਬੂਥਾਂ ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼

ਜ਼ਿਲ੍ਹਾ ਚੋਣ ਅਫਸਰ ਵੱਲੋਂ ਪੋਲਿੰਗ ਬੂਥਾਂ ਦਾ ਜਾਇਜਾ, ਬੂਥਾਂ ਤੇ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਨਿਰਦੇਸ਼

Punjab
ਫਾਜ਼ਿਲਕਾ 6 ਅਪ੍ਰੈਲ ਫਾਜ਼ਿਲਕਾ ਦੇ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਨੇ ਅੱਜ  ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨਾਂ ਨੇ ਇੱਥੇ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਉਹ ਸਾਰੇ ਇੰਤਜ਼ਾਮ ਕੀਤੇ ਜਾਣ ਜਿਸ ਨਾਲ ਵੋਟਰਾਂ ਨੂੰ ਇੱਥੇ ਮਤਦਾਨ ਕਰਨ ਵਿੱਚ ਸੌਖ ਹੋਵੇ । ਉਹਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਪੀਣ ਦਾ ਪਾਣੀ, ਛਾਂ ਆਦਿ ਦੇ ਪੂਰੇ ਪ੍ਰਬੰਧ ਹੋਣ ਅਤੇ ਪੋਲਿੰਗ ਬੂਥਾਂ ਤੇ ਰੈਂਪ ਅਤੇ ਵੀਹਲ ਚੇਅਰ ਦੀ ਵਿਵਸਥਾ ਵੀ ਕੀਤੀ ਜਾਵੇ। ਪਿੰਡ ਲਮੋਚੜ ਕਲਾਂ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਤਦਾਨ ਵਾਲੇ ਦਿਨ ਭਾਵ 1 ਜੂਨ ਨੂੰ ਕਾਫੀ ਗਰਮੀ ਹੋਣ ਦੀ ਸੰਭਾਵਨਾ ਹੈ ਇਸ ਲਈ ਸਾਰੇ ਪੋਲਿੰਗ ਬੂਥਾਂ ਤੇ ਢੁਕਵੇਂ ਇੰਤਜ਼ਾਮ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ । ਉਹਨਾਂ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਘੱਟੋ ਘੱਟ 70 ਫੀਸਦੀ ਤ...
ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 03 ਸਕੂਲੀ ਬੱਸਾਂ ਦੇ ਚਲਾਣ

Punjab
ਮਾਨਸਾ, 06 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਡੇਅ ਬੋਰਡਿੰਗ ਸਕੂਲ, ਦਿਆਲਪੁਰਾ ਵਿਖੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਣ ਕੀਤੇ ਗਏ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਵੀ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਦੀ ਨਜ਼ਰਸਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆ...
ਅੰਤਰਰਾਸ਼ਟਰੀ ਸਰਹੱਦ ਪਾਰੋਂ ਚੋਣਾਂ ਵਿੱਚ ਦਖਲ ਰੋਕਣ ਲਈ ਸਿਵਲ, ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਰਣਨੀਤੀ ਤਿਆਰ

ਅੰਤਰਰਾਸ਼ਟਰੀ ਸਰਹੱਦ ਪਾਰੋਂ ਚੋਣਾਂ ਵਿੱਚ ਦਖਲ ਰੋਕਣ ਲਈ ਸਿਵਲ, ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਰਣਨੀਤੀ ਤਿਆਰ

Punjab
ਫਾਜ਼ਿਲਕਾ 6 ਅਪ੍ਰੈਲ ਲੋਕ ਸਭਾ ਚੋਣਾਂ 2024 ਦੌਰਾਨ ਅੰਤਰ-ਰਾਸ਼ਟਰੀ ਸਰਹੱਦ ਦੇ ਪਾਰੋਂ ਨਸ਼ਿਆਂ ਜਾਂ ਹਥਿਆਰਾਂ ਦੇ ਰਾਹੀਂ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖਤੀ ਨਾਲ ਨਾਕਾਮ ਕਰਨ ਲਈ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਪੁਲਿਸ ਅਤੇ ਬੀਐਸਐਫ ਦੇ ਨਾਲ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸਿਵਿਲ, ਪੁਲਿਸ ਅਤੇ ਬੀਐਸਐਫ ਦੀ ਇੱਕ ਸਾਂਝੀ ਮੀਟਿੰਗ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੇ ਸਥਿਤ ਇੱਕ ਚੌਕੀ ਵਿਖੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ ਵਿੱਚ ਐਸਐਸਪੀ ਫਾਜ਼ਿਲਕਾ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸ਼ਾਦ ਤੋਂ ਇਲਾਵਾ ਪੁਲਿਸ ਅਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਦੁਸ਼ਮਣ ਦੇਸ਼ ਵੱਲੋਂ ਸਰਹੱਦ ਪਾਰੋਂ ਚੋਣ ਅਮਲ ਨੂੰ ਪ੍ਰਭਾਵਿਤ ਕਰਨ ਦੀ ਨੀਅਤ ਨਾਲ ਨਸ਼ੇ ਭੇਜਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਨੂੰ ਸਖਤੀ ਨਾਲ ਨਾਕਾਮ ਕਰਨ ਲਈ ਸਾਂਝੀ ਰਣਨੀਤੀ ਉਲ...
ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਪ੍ਰੈਲ, 2024: ਵੋਟਰ ਜਾਗਰੂਕਤਾ ਦੀਆਂ ਆਪਣੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ ਵੇਰਕਾ ਡੇਅਰੀ ਮੋਹਾਲੀ ਦੇ ਸਹਿਯੋਗ ਨਾਲ ਮਤਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਦੱਸਿਆ ਕਿ ਵੇਰਕਾ ਮੁਹਾਲੀ ਦੁੱਧ, ਦਹੀਂ ਅਤੇ ਲੱਸੀ ਵਰਗੇ ਡੇਅਰੀ ਉਤਪਾਦਾਂ ਦੇ ਰੋਜ਼ਾਨਾ 10 ਲੱਖ ਤੋਂ ਵੱਧ ਪੈਕੇਜ ਤਿਆਰ ਕਰਦਾ ਹੈ। ਸਵੇਰੇ-ਸਵੇਰੇ ਇਨ੍ਹਾਂ ਉਤਪਾਦਾਂ ਰਾਹੀਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਵਿਚਾਰ ਨੂੰ ਵੇਰਕਾ ਡੇਅਰੀ ਦੇ ਸਥਾਨਕ ਪ੍ਰਬੰਧਕਾਂ ਨੇ ਖੁਸ਼ੀ ਖੁਸ਼ੀ ਸਵੀਕਾਰ ਕੀਤਾ ਅਤੇ ਮਤਦਾਤਾ ਜਾਗਰੂਕ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਦੋ ਦਿਨ ਪਹਿਲਾਂ ਇਸ ਸੰਦੇਸ਼ ਨਾਲ ਸ਼ੁਰੂ ਕੀਤੀ ਗਈ ਇਹ ਮੁਹਿੰਮ, 'ਤੁਹਾਡੀ ਵੋਟ, ਤੁਹਾਡੀ ਆਵਾਜ਼! 1 ਜੂਨ 2024 ਨੂੰ ਆਪਣੀ ਵੋਟ ਜ਼ਰੂਰ ਪਾਓ' ਅੱਜ ਤੋਂ ਸਾਰੇ ਪੈਕੇਟਾਂ ...
ਫਾਜਿਲਕਾ ਵਿਖੇ ਵਿਸ਼ਵ ਸਰੀਰਕ ਗਤੀਵਿਧੀਆਂ ਦਿਵਸ ਦੇ ਸਬੰਧ ਵਿੱਚ ਹੈਲਥ ਵੈਲਨੈਸ ਸੈਂਟਰਾਂ ਵਿਖੇ ਕੀਤਾ ਜਾਗਰੂਕਤਾ ਸਮਾਗਮ

ਫਾਜਿਲਕਾ ਵਿਖੇ ਵਿਸ਼ਵ ਸਰੀਰਕ ਗਤੀਵਿਧੀਆਂ ਦਿਵਸ ਦੇ ਸਬੰਧ ਵਿੱਚ ਹੈਲਥ ਵੈਲਨੈਸ ਸੈਂਟਰਾਂ ਵਿਖੇ ਕੀਤਾ ਜਾਗਰੂਕਤਾ ਸਮਾਗਮ

Punjab
ਫਾਜ਼ਿਲਕਾ 6 ਅਪ੍ਰੈਲ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਫਾਜ਼ਿਲਕਾ ਦੇ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਉਹਨਾਂ ਦੱਸਿਆ ਕਿ ਦਿਨ ਪ੍ਰਤੀ ਦਿਨ ਸਾਡੇ ਜੀਵਨ ਸ਼ੈਲੀ ਵਿੱਚ ਬਦਲਾਅ ਆ ਰਿਹਾ ਹੈ। ਮਸ਼ੀਨਰੀ ਯੁੱਗ ਆਉਣ ਕਾਰਣ ਸਾਡੀਆਂ ਸਰੀਰਕ ਗਤੀਵਿਧੀਆਂ ਘਟ ਹੋ ਰਹੀਆਂ ਹਨ। ਕਸਰਤ ਅਤੇ ਖੇਡਾਂ ਵੱਲ ਝੁਕਾਅ ਘੱਟ ਗਿਆ ਹੈ। ਜਿਸ ਕਰਕੇ ਅਸੀਂ ਕਈ ਤਰ੍ਹਾਂ ਦੀਆਂ ਗੈਰ—ਸੰਚਾਰੀ ਰੋਗਾਂ ਨਾਲ ਗ੍ਰਹਿਸਤ ਹੋ ਰਹੇ ਹਾਂ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਐਰਿਕ, ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰੋਹਿਤ ਕੁਮਾਰ ਸਟੈਨੋ, ਦਿਵੇਸ਼ ਕੁਮਾਰ ਬੀਈਈ, ਸੁਖਦੇਵ ਕੁਮਾਰ ਹਾਜ਼ਰ ਸਨ।  ਇਸ ਮੌਕੇ  ਸਿਵਲ ਸਰਜਨ  ਫਾਜ਼ਿਲਕਾ ਡਾ ਚੰਦਰ ਸ਼ੇਖਰ ਨੇ ਦੱਸਿਆ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਦੇ ਮਰੀਜ਼ ਦਿਨ ਪ੍ਰਤੀ ਦਿਨ ਵਧ ਰਹੇ ਹਨ, ਜਿਸ ਦਾ ਕਾਰਣ ਸਰੀਰਕ ਗਤੀਵਿਧੀਆਂ ਘੱਟ ਹੋਣਾ ਹੈ। ਜੇਕਰ ਅਸੀਂ ਇਨ੍ਹਾਂ ਬਿਮਾਰੀਆਂ ਤੇ ਕੰਟਰੋਲ ਕਰਨਾ ਹੈ ਤਾਂ ਆਪਣੀ ਜੀਵਨ ਸ਼ੈਲੀ ਵਿੱ...
ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ

Punjab
ਫਿਰੋਜ਼ਪੁਰ, 6 ਅਪ੍ਰੈਲ ਕਾਰਜ਼ਕਾਰੀ ਸਿਵਲ ਸਰਜਨ  ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਥਾਨਕ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਸਾਲ "ਮੇਰੀ ਸਿਹਤ ਮੇਰਾ ਅਧਿਕਾਰ" ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਪੋਲੀਥੀਨ ਦੀਆਂ ਥੈਲੀਆਂ ਦੀ ਵਰਤੋਂ ਕਰਨ ਉਪਰੰਤ ਪਲਾਸਟਿਕ ਦੇ ਸਹੀ ਨਿਪਟਾਰੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ l ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਨਰੋਈ ਸਿਹਤ ਲਈ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਗੀ ਸਿਹਤ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਤੇ ਆਪਣਾ ਬਲੱਡ ਪ੍ਰੈਸ਼ਰ ਦਾ ਲੇਵਲ ਅਤੇ ਸ਼ੂਗਰ ਲੈਵਲ ਚੈੱਕ ਕਰਵਾਉਣਾ ਚਾਹੀਦਾ ਹੈ। ਚੰਗੀ ਸਿਹਤ ਦੀ ਪਰਿਭਾਸ਼ਾ ਸਰੀਰਕ ,ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤੀ ਨੂੰ ਕਿਹ...
ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

Punjab
ਫਾਜ਼ਿਲਕਾ / ਜਲਾਲਾਬਾਦ 6 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ, ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸਾਦ ਨੇ ਕੀਤੀ। ਇਹ ਫਲੈਗ ਮਾਰਚ ਪਿੰਡ ਹਜ਼ਾਰਾਂ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਆਦਿ ਵਿੱਚ ਕੱਢਿਆ ਗਿਆ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਉਹ ਵੱਧ ਚੜ ਕੇ ਮਤਦਾਨ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਵਿੱਚ ਨਾ ਆਉਣ। ਉਹਨਾਂ ਨੇ ਕਿਹਾ ਕਿ ਇਸ ਫਲੈਗ ਮਾਰਚ ਦੇ ਰਾਹੀਂ ਮਾੜੇ ਅਨਸਰਾਂ ਨੂੰ ਵੀ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਿਲ ਨਾ ਹੋਣ। ਉਹਨਾਂ ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫ਼ਿਰੋਜ਼ਪੁਰ 6 ਅਪ੍ਰੈਲ  2024. ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੇਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰ...
ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

ਸਵੀਪ ਪ੍ਰੋਜੈਕਟ ਤਹਿਤ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਸਲੋਗਨ ਮੁਕਾਬਲੇ ਕਰਵਾਏ ਗਏ

Punjab
ਫ਼ਰੀਦਕੋਟ 06 ਅਪ੍ਰੈਲ 2024             ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਤਹਿਤ ਫਰੀਦਕੋਟ ਜਿਲੇ ਦੇ ਸਰਕਾਰੀ ਸੀਨੀਅਕ ਸੈਕੰਡਰੀ  ਸਕੂਲ ਗੋਲੇਵਾਲਾ ਵਿਖੇ  ਜਿਲ੍ਹਾ ਨੋਡਲ ਅਫਸਰ ਸਵੀਪ ਕਮ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਰੀਦਕੋਟ ਸ਼੍ਰੀ ਪ੍ਰਦੀਪ  ਦਿਓੜਾ, ਜਸਬੀਰ ਸਿੰਘ ਜੱਸੀ ਸਹਾਇਕ ਜਿਲ੍ਹਾ ਨੋਡਲ ਅਫਸਰ ਅਤੇ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ  ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ ਤੇ ਆਉਣ ਵਾਲੀਆਂ ਚੋਣਾਂ  2024 ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਸਲੋਗਨ ਅਬ ਕੀ ਬਾਰ 70 ਪ੍ਰਤੀਸ਼ਤ ਪਾਰ ਤਹਿਤ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸਵੇਰ ਦੀ ਸਭਾ ਵਿਚ ਵੋਟ ਦੇ ਅਧਿਕਾਰ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੱਚਿਆਂ ਨੇ ਬੜੇ ਵਧੀਆ ਸਲੋਗਨ ਲਿਖੇ ਅਤੇ ਵਧੀਆ ਸਲੋਗਲ ਲਿਖਣ ਵਾਲੇ ਬੱਚਿਆਂ ਦੀ ਸਕੂਲ ਦੇ ਸਟਾਫ ਨੇ ਹੌਸਲਾਅਫਜਾਈ ਕੀਤੀ। ਇਸ ਮੌਕੇ  ਪ੍ਰਿੰਸੀਪਲ ਰਾਜਵਿੰਦਰ ਕੌਰ  ਨੇ ਕਿਹਾ ਕਿ ਜਿੱਥੇ ਅਸੀਂ ਆਪਣੀ ਵੋਟ ਦੀ ਵਰਤੋਂ ਖੁ...