Tuesday, March 17
Shadow

Author: Sukhjinder Singh

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 05 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ 55 ਘਰਾਂ ਨੂੰ ਪਿੰਡ ਖੁੱਡੀਆਂ ਵਿਖੇ ਰਾਹਤ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਵੰਡੇ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਲੰਬੀ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ ਪ੍ਰਭਾਵਿਤ ਹੋਏ ਹਨ, ਉਨਾਂ ਵਿਚੋਂ ਕੁਝ ਪਿੰਡਾਂ ਨੂੰ ਅੱਜ ਮਾਲੀ ਸਹਾਇਤਾ ਲਈ ਸੈਂਕਸ਼ਨ ਪੱਤਰ ਵੰਡੇ ਗਏ ਹਨ। ਉਨ੍ਹਾਂ ਮਨਜੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੁੰ ਕੁਦਰਤੀ ਮਾਰ ਤੋਂ ਬਚਾਉਣਾ ਹੈ ਤੇ ਮੁੜ ਤੋਂ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜਤ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਜਰੂਰ ਆਈ ਹੈ ਪਰ ਸੂਬੇ ਦੇ ਲੋਕ ਮਜ...
ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

National, Politics, Punjab
ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ  8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਸਮੇਤ ਸ਼ਿਰਕਤ ਕਰਨ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਅਹਿਮ ਮੌਕਾ ਹੈ। ਸਮਾਗਮ ਵਿੱਚ ਰੌਸ਼ਨੀ ਅਤੇ ਆਵਾਜ਼ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨਮਈ ਜੀਵਨ ਅਤੇ ਉਨ੍ਹਾਂ ਦੀ ਅਡਿੱਗ ਸ਼ਰਧਾ ਦੀ ਝਲਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਵਿੱਚ ਧਰਮ, ਸ...
ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

National, Politics, Punjab
ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਜ਼ੋਰ ਦੇ ...
ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ  ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਮੰਗਲਵਾਰ ਨੂੰ  ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ ਸਿੱਕੇ ਵਿੱਚ ਦੋ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਦੇ ਸਮੇਤ ਅੱਠ ਮੈਗਜ਼ੀਨ, ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਅਤੇ .30 ਬੋਰ ਦੇ 50 ਜਿੰਦਾ ਕਾਰਤੂਸ ਅਤੇ 7.62 ਐਮਐਮ ਦੇ 245 ਜਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਪਾਕਿ-ਸਮਰਥਿਤ ਅੱਤਵਾਦੀਆਂ ਅਤੇ ਗਿਰੋਹਾਂ ਦੀਆਂ ਆਪਸੀ ਦੁਸ਼ਮਣੀਆਂ ਦੀਆਂ ਵਧ ਰਹੀਆਂ ਗਤੀਵਿਧੀਆਂ ਬਾਰੇ ਹਾਲ ਹੀ ਵਿੱਚ ਪ੍ਰਾਪਤ ਜਾਣਕਾਰੀ...
ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

National, Politics, Punjab
ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ...
ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

National, Politics, Punjab
ਚੰਡੀਗੜ੍ਹ, 4 ਨਵੰਬਰ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ “ਸ਼੍ਰੀ ਬੂਟਾ ਸਿੰਘ ਜੀ ਸਿਰਫ਼ ਭਾਰਤੀ ਰਾਜਨੀਤੀ ਦੇ ਇੱਕ ਉੱਚੇ ਨੇਤਾ ਹੀ ਨਹੀਂ ਸਨ, ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਮਾਣ ਅਤੇ ਸਸ਼ਕਤੀਕਰਨ ਦੇ ਪ੍ਰਤੀਕ ਸਨ। ਉਨ੍ਹਾਂ ਬਾਰੇ ਅਜਿਹੇ ਇਤਰਾਜ਼ਯੋਗ ਸ਼ਬਦਾਂ ਵਿੱਚ ਗੱਲ ਕਰਨਾ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਹੈ ਤੇ ਉਹਨਾਂ ਮੁੱਲਾਂ ਦਾ ਵੀ ਘਾਟਾ ਹੈ ਜਿਨ੍ਹਾਂ ਲਈ ਉਹ ਜੀਵਨ ਭਰ ਖੜ੍ਹੇ ਰਹੇ।” ਡਾ. ਕੌਰ ਨੇ ਅੱਗੇ ਕਿਹਾ, “ਮੈਂ ਸ੍ਰੀ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਤੇ ਅਸੰਵੇਦਨਸ਼ੀਲ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅਜਿਹੀ ਭਾਸ਼ਾ, ਖਾਸ ਕਰਕੇ ਜਦੋਂ ਇੱਕ ਸਤਿਕਾਰਯੋਗ ਦਲਿਤ ਨੇ...
ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

National, Politics, Punjab
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ ਦੀ ਤਰਜ਼ ‘ਤੇ ਪੰਜਾਬ ਭਰ ਵਿੱਚ ਔਰਤਾਂ ਨੂੰ ਸਿਹਤ, ਸਫਾਈ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣਗੇ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਇਲਾਵਾ ਲੋੜਵੰਦਾਂ ਲਈ ਰੁਜ਼ਗਾਰ ਪੈਦਾ ਕਰਨ, ਹੁਨਰ ਵਿਕਾਸ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਆਰਥੋ, ਗਾਇਨੀਕੋਲੋਜੀ, ਅੱਖਾਂ, ਈ.ਐਨ.ਟੀ. ਦੀ ਮੁਫ਼ਤ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਦੇ ਚੈਕਅਪ, ਸ਼ੂਗਰ ਟੈਸਟ, ਅਨੀਮੀਆ...
ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 04 ਨਵੰਬਰ :   ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ.  ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ  ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ। ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ...
ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲ...
ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

National, Politics, Punjab
ਕੋਟਕਪੂਰਾ, 4 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ ਸਮਾਗਮ" ਵਿੱਚ, ਜੋ ਕਿ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ਵਿੱਚ ਜਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਹੋਰ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਜੀਵੰਤ ਢੰਗ ਨਾਲ ਪ੍ਰਗਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਰੌਸ਼ਨੀ ਤੇ ਧੁਨੀਆਂ ਦੇ ਸੰਗਮ ਰਾਹੀਂ ਸਿੱਖ ਇਤਿਹਾਸ ਦੇ ਮਹੱਤਵਪੂਰਣ ਪਲਾਂ ਨੂੰ ਦਰਸਾਇਆ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਮਰ ਬਲਿਦਾਨ ਦੀ ਪ੍ਰਤੀਕ ਹੈ, ਜਿਸ ਨੇ ਮਨੁੱਖਤਾ, ਧਰਮ ਅਤੇ...