‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ
ਚੰਡੀਗੜ੍ਹ. 9 ਮਾਰਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ...








