Shadow

Author: admin

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਧਾਲੀਵਾਲ

ਅਜਨਾਲਾ ਸ਼ਹਿਰ ਦੀ ਕੋਈ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਧਾਲੀਵਾਲ

Punjab
ਅੰਮ੍ਰਿਤਸਰ, 7 ਮਾਰਚ: ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀ ਕੋਈ ਵੀ ਸਾਰ ਨਹੀਂ ਲਈ ਜਿਸ ਕਰਕੇ ਅਜਨਾਲਾ ਹਲਕੇ ਦਾ ਸਰਬਪੱਖੀ ਵਿਕਾਸ ਨਹੀਂ ਹੋ ਸਕਿਆ ਅਤੇ ਸਾਡੀ ਸਰਕਾਰ ਸਿਆਸਤ ਕਰਨ ਲਈ ਨਹੀਂ ਸਗੋਂ ਸਿਆਸਤ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਨਗਰ ਪੰਚਾਇਤ ਅਜਨਾਲਾ ਦੀ ਮੀਟਿੰਗ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਪ੍ਰਾਜੈਕਟ ਮਨਜੂਰ ਹੋ ਚੁੱਕੇ ਹਨ ਅਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਪਹਿਲ ਦੇ ਅਧਾਰ *ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਅੰਤ ਤੱਕ ਅਜਨਾਲਾ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ  ਦੱਸਿਆ ਕਿ ਕੁਝ ਹੀ ਦਿਨਾਂ ਅੰਦਰ ਚੋਣ ਜਾਬਤਾ  ਲਾਗੂ ਹੋ ਜਾਵੇਗਾ ਜਿਸ ਕਰਕੇ ਵਿਕਾਸ ਦੇ ਕਾਰਜਾਂ ਵਿੱਚ ਕੁਝ ਸਮੇਂ ਲਈ ਖੜੋਤ ਆ ਜਾਵੇਗੀ ਪ੍ਰੰਤੂ ਆਉਂਦੇ 6 ਮਹੀਨਿਆਂ ਦੇ ਅੰਦਰ ਅੰਦਰ ਸਾਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਾਂਗੇ ਅਤੇ ਅਜਨਾਲੇ ਸ਼ਹਿਰ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌ...
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 7 ਮਾਰਚ -   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕ...
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

Punjab
ਚੰਡੀਗੜ੍ਹ, 7 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍...

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

Punjab
ਚੰਡੀਗੜ੍ਹ, 7 ਮਾਰਚ: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ , ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ। ਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾ...
Punjab
ਚੰਡੀਗੜ੍ਹ,  7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵ...
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ

Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ...
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ। ਰਾਜ ਦੇ ਸਿਹਤ ਢਾਂਚੇ...
ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

Punjab
ਫ਼ਿਰੋਜ਼ਪੁਰ, 07 ਮਾਰਚ 2024:           ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ...
ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

Punjab
ਸ੍ਰੀ ਮੁਕਤਸਰ ਸਾਹਿਬ 7 ਮਾਰਚ ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਜਨੇਪੇ ਕਰਨ ਵਾਲੇ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਜਾਗਰੁਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ ਕਿਸੇ ਵਿਕਾਰ ਜਾਂ ਬੀਮਾਰੀ ਨਾਲ ਪੈਦਾ ਹੋਣਾ ਕਈ ਵਾਰ ਬੱਚੇ ਦੀ ਜ਼ਿੰਦਗੀ ਤੇ ਸੰਕਟ ਦਾ ਕਾਰਨ ਬਣ ਜਾਂਦਾ ਹੈ। ਅੰਕੜਿਆਂ ਅਨੁਸਾਰ ਦੁਨੀਆਂ ਭਰ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਅਜਿਹੇ ਬੱਚੇ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਉਨ੍ਹਾਂ ਨੂੰ ਲੰਮੇ ਸਮੇਂ ਲਈ ਜਾਂ ਉਮਰ ਭਰ ਲਈ ਅਪਾਹਜਤਾ ਜਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਸਬੰਧ ਵਿਚ ਵਿਸ਼ਵ ਸਿਹਤ ਸੰਸਥਾਂ ਵਲੋਂ ਹਰ ਸਾਲ 3 ਮਾਰਚ ਨੂੰ ਵਿਸ਼ਵ ਭਰ ਵਿੱਚ ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗਰੁਕਤਾ ਦਿਵਸ ਮਨਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਨੂੰ ਇਸ ਸਬੰਧੀ ਜਾਗਰੁਕਤਾ ਮਹੀਨ...
ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਲਗਾਤਾਰ ਦਿੱਤੀਆਂ ਜਾ ਰਹੀਆਂ ਟ੍ਰੇਨਿੰਗਾਂ

ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਲਗਾਤਾਰ ਦਿੱਤੀਆਂ ਜਾ ਰਹੀਆਂ ਟ੍ਰੇਨਿੰਗਾਂ

Punjab
ਫ਼ਰੀਦਕੋਟ 07 ਮਾਰਚ 2024           ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ ਲਗਾਤਾਰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਾਰੀ ਹੋਈਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਹ ਚੋਣਾਂ ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਹ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸ਼੍ਰੀਮਤੀ ਪਰਲੀਨ ਕੌਰ ਬਰਾੜ  ਪੀ.ਸੀ.ਐਸ ਸਹਾਇਕ ਰਿਟਰਨਿੰਗ ਅਫਸਰ ਜੈਤੋ ਵੱਲੋਂ ਕੀਤਾ ਗਿਆ।           ਸ਼੍ਰੀਮਤੀ ਪਰਲੀਨ ਕੌਰ ਬਰਾੜ  ਪੀ.ਸੀ.ਐਸ ਸਹਾਇਕ ਰਿਟਰਨਿੰਗ ਅਫਸਰ ਜੈਤੋ ਵੱਲੋਂ  ਇਲੈਕਟ੍ਰੋਲ ਰੋਲਜ, ਵਲਨਰਬਿਲਟੀ ਮੈਪਿੰਗ, ਪੋਲਿੰਗ ਪਾਰਟੀਜ, ਪੋਲ ਡੇ ਅਰੇਂਜਮੈਂਟ ਐਂਡ ਵਹੀਲ ਚੇਅਰ, ਕਾਊਂਟਿੰਗ ਅਰੇਂਜਮੈਂਟ ਐਂਡ ਡਿਕਲੇਅਰੇਸ਼ਨ ਆਫ ਰਿਜਲਟ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਟਰੇਨਿੰਗ ਦਿੱਤੀ ਗਈ। ਸ਼੍ਰੀ ਨਰਿੰਦਰਜੀਤ ਸਿੰਘ ਬਰਾੜ ਜਿਲ੍ਹਾ ਲੈਵਲ ਮਾਸਟਰ ਟ੍ਰੇਨਰ-ਕਮ-ਪ੍ਰੋਫੈਸਰ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ, ਵੱਲੋਂ ਲੋਕ ...