ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ
ਸੰਗਰੂਰ, 7 ਮਾਰਚ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂ...








