ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ
ਚੰਡੀਗੜ੍ਹ 6 ਮਾਰਚ -
ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਉਕਤ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਸੰਬੰਧੀ ਦਰਜ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ.ਕੇ. ਸਿੰਗਲਾ, ਸਾਬਕਾ ਖੁਰਾਕ ਤੇ ਜਨਤਕ ਵੰਡ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰਾਂ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅ...








