Shadow

Author: admin

ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਰਾਹੀਂ ਬਾਘਾਪੁਰਾਣਾ ਤੋਂ ਸਾਲਾਸਰ ਲਈ ਜੱਥਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਦੀ ਵਿਸ਼ੇਸ਼ ਬੱਸ ਰਾਹੀਂ ਬਾਘਾਪੁਰਾਣਾ ਤੋਂ ਸਾਲਾਸਰ ਲਈ ਜੱਥਾ ਰਵਾਨਾ

Punjab
ਬਾਘਾਪੁਰਾਣਾ, 18 ਜਨਵਰੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਾਘਾਪੁਰਾਣਾ ਤੋਂ  ਸਾਲਾਸਰ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਵਿਸ਼ੇਸ਼ ਬੱਸ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਲਈ ਅੱਜ ਰਵਾਨਾ ਹੋਏ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਐੱਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਜੇਕਰ ਹੋਰ ਸੰਗਤਾਂ ਤੀਰਥ ਯਾਤਰਾ ਲਈ ਚਾਹਵਾਨ ਹੋਣ ਤਾਂ ਉਹ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼...
‘ਮੇਰਾ ਵੇਲਾ ਮੇਰੇ ਗੀਤ’ ਗੀਤ ਸੰਗ੍ਰਹਿ ਲੋਕ ਅਰਪਣ ਅਤੇ ਵਿਚਾਰ ਚਰਚਾ ਆਯੋਜਿਤ

‘ਮੇਰਾ ਵੇਲਾ ਮੇਰੇ ਗੀਤ’ ਗੀਤ ਸੰਗ੍ਰਹਿ ਲੋਕ ਅਰਪਣ ਅਤੇ ਵਿਚਾਰ ਚਰਚਾ ਆਯੋਜਿਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜਨਵਰੀ 2024: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਟੀਮ ਰੂਹ ਇੰਟਰਨੈਸ਼ਨਲ ਦੇ ਸਹਿਯੋਗ ਨਾਲ ਮਿਤੀ 18.01.2024 ਨੂੰ ਜਰਨੈਲ ਹੁਸ਼ਿਆਰਪੁਰੀ ਦੇ ਗੀਤ ਸੰਗ੍ਰਹਿ ‘ਮੇਰਾ ਵੇਲਾ ਮੇਰੇ ਗੀਤ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਨੇ ਜਰਨੈਲ ਹੁਸ਼ਿਆਰਪੁਰੀ ਨੂੰ ਗੀਤ ਸੰਗ੍ਰਹਿ ‘ਮੇਰਾ ਵੇਲਾ ਮੇਰੇ ਗੀਤ’ ਲਈ ਮੁਬਾਰਕਬਾਦ ਦਿੰਦਿਆਂ ਗੀਤਾਂ ਦੇ ਸਾਹਿਤਕ ਅਤੇ ਇਤਿਹਾਸਕ ਮਹੱਤਵ ਬਾਰੇ ਵਿਸਥਾਰਤ ਰੌਸ਼ਨੀ ਪਾਈ। ਉਨ੍ਹਾਂ ਆਖਿਆ ਕਿ ਹਥਲੀ ਪੁਸਤਕ ਸਮੁੱਚੇ ਰੂਪ ਵਿਚ ਉਸਾਰੂ ਅਤੇ ਲੋਕ ਹਿੱਤਾਂ ਦੀ ਬਾਤ ਪਾਉਂਦੀ ਹੈ। ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ...
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ

Punjab
ਅੰਮ੍ਰਿਤਸਰ, 18 ਜਵਨਰੀ 2024 (   )-           ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।  ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ...
ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

Punjab
ਫਿਰੋਜ਼ਪੁਰ 18 ਜਨਵਰੀ 2024 ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਸ੍ਰੀ. ਜਨਰੈਲ ਸਿੰਘ ਭਵਨ ਬੱਸ ਸਟੈਡ ਫਿਰੋਜ਼ਪੁਰ ਸ਼ਹਿਰ ਵਿਖੇ ਸ੍ਰੀ ਸੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚ ਸਾਂਝਾ ਫਰੰਟ ਦਾ ਵਿਸਥਾਰ ਕੀਤਾ ਗਿਆ।           ਇਸ ਮੌਕੇ ਸ੍ਰੀ ਸੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ ਨੇ ਦੱਸਿਆ ਕਿ ਸ. ਜਸਪਾਲ ਸਿੰਘ ਪੈਨਸ਼ਨਰ ਪੁਲਿਸ ਵਿਭਾਗ ਨੂੰ ਸਹਾਇਕ ਕੋਆਰਡੀਨੇਟਰ ਅਤੇ ਸ. ਕਸ਼ਮੀਰ ਸਿੰਘ ਪੈਨਸ਼ਨਰ ਜੇਲ੍ਹ ਵਿਭਾਗ ਨੂੰ ਐਡੀਸ਼ਨਲ ਜਨਰਲ ਸਕੱਤਰ ਅਤੇ ਸ੍ਰ. ਗੁਰਦੇਵ ਸਿੰਘ ਸਿਚਾਈ ਵਿਭਾਗ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮਾ ਅਤੇ ਪੈਨਸ਼ਨਰ ਵਿਰੋਧੀ ਮਾਰੂ ਨੀਤੀਆ ਦੇ ਵਿਰੋਧ ਵਿੱਚ ਸਾਝਾਂ ਸ਼ੰਘਰਸ਼ ਕਰਨ ਤੇ ਜੋਰ ਦਿੱਤਾ ਗਿਆ। ਜਿਸ  ਦੀਆਂ ਤਰੀਖਾ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦੇ ਰਹੀ ਜਿਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਵਿਚ ਭਾਰੀ ਰੋਸ਼ ਪਾਈਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ

Punjab
ਅੰਮ੍ਰਿਤਸਰ 18 ਜਨਵਰੀ 2024-- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ  4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ ਬਣਾਉਣਗੇ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਮਿਤੀ 20 ਅਤੇ ...
ਵਿਧਾਇਕ ਸਵਨਾ ਨੇ  ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Punjab
ਫਾਜ਼ਿਲਕਾ 18 ਜਨਵਰੀ 2024 - ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪਿੰਡ ਸਤੀਰ ਵਾਲਾ, ਟੀਲਾਂ ਵਾਲੀ, ਬਾਂਡੀ ਵਾਲਾ ਸਾਬੂਆਣਾ ਅਤੇ ਕੇਰੀਆਂ ਪਿੰਡਾਂ ਅੰਦਰ ਸੀਵਰੇਜ, ਛੱਪੜਾਂ ਦਾ ਨਵੀਨੀਕਰਨ,ਪਾਰਕ, ਖੇਡ ਸਟੇਡੀਅਮ ਅਤੇ ਗਲੀਆਂ ਦਾ ਨਵੀਨੀਕਰਨ ਕਰਨ ਸਮੇਤ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ. ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱ...
ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

Punjab
ਅੰਮ੍ਰਿਤਸਰ 18 ਜਨਵਰੀ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਾਂ ਅਤੇ ਉਦਯੋਗਪਤੀਆਂ ਦੀ ਅਹਿਮ ਭੂਮਿਕਾ ਹੈ ਅਤੇ ਪੰਜਾਬ ਵਿੱਚ ਸਨਅੱਤਕਾਰਾਂ ਨੂੰ ਬਿਜਲੀ ਦੇਣ ਤੋਂ ਇਲਾਵਾ ਉਨਾਂ ਦੀ ਮੰਗ ਅਨੁਸਾਰ ਸਨਅੱਤੀ ਨੀਤੀ ਵਿੱਚ ਬਦਲਾਅ ਕੀਤੇ ਗਏ ਹਨ। ਉਨਾਂ ਕਿਹਾ ਕਿ ਸਾਡੀ ਮੰਸ਼ਾ ਹੈ ਕਿ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੇਠਲੇ ਪੱਧਰ ਤੇ ਹੀ ਹੋ ਸਕੇ। ਉਨਾਂ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਉਦਯੋਗਪਤੀਆਂ ਲਈ ਸਿਰ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ

Punjab
ਮਾਨਸਾ, 18 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਐਸ ਡੀ ਐਮ ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਹੇਠ ਸੇਫ ਸਕੂਲ ਵਾਹਣ ਪਾਲਸੀ ਸਬੰਧੀ ਮਾਨਸਾ ਦੇ ਬੱਸ ਸਟੈਂਡ ’ਤੇ ਨਾਕਾ ਲਗਾ ਕੇ  ਵੱਖ—ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਨ ਕਰਨ ਉਪਰੰਤ ਹਦਾਇਤ ਕੀਤੀ ਗਈ ਕਿ ਇੱਕ ਹਫਤੇ ਦੇ ਅੰਦਰ ਆਪਣੇ ਦਸਤਾਵੇਜ਼ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਸੇਫ ਸਕੂਲ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਸੁਨੀਸ਼ਚਤ ਕੀਤਾ ਕਿ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹਿਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਹੋਣਾ ਚਾਹੀਦਾ ਹੈ, ਸਰਕਾਰੀ ਨੰਬਰ ਪਲੇਟ, ਫਿੱਟਨੈੱਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ...
ਗਣਤੰਤਰ ਦਿਵਸ ਮੌਕੇ ਪ੍ਰਦਰਸ਼ਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਗਣਤੰਤਰ ਦਿਵਸ ਮੌਕੇ ਪ੍ਰਦਰਸ਼ਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Punjab
ਮਾਨਸਾ, 18 ਜਨਵਰੀ: ਗਣਤੰਤਰ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਵੱਖ ਵੱਖ ਝਾਕੀਆਂ ਦੇ ਵਿਸ਼ੇ ਅਤੇ ਪ੍ਰਦਰਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝਾਕੀਆਂ ਦਾ ਪ੍ਰਦਰਸ਼ਨ ਸਮਾਜ ਨੂੰ ਸੇਧ ਦੇਣ ਵਾਲੇ ਅਤੇ ਸਰਕਾਰੀ ਯੋਜਨਾਵਾਂ ਦੇ ਵਿਸ਼ਿਆਂ ਦਾ ਹੋਵੇ। ਉਨ੍ਹਾਂ ਕਿਹਾ ਕਿ ਸਵਾਗਤੀ ਗੇਟ ਦੀ ਸਜਾਵਟ ਅਤੇ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਝਾਕੀਆਂ ਦੀ ਜਾਣਕਾਰੀ ਬਾਰੇ ਵਿਸ਼ੇਸ਼ ਨੋਟ ਸਮਾਂ ਰਹਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਦਿਨ ਤਿਆਰ ਝਾਕੀਆਂ ਸਮੇਂ ਸਿਰ ਸਮਾਗਮ ਵਾਲੇ ਸਥਾਨ ’ਤੇ ਪਹੁੰਚ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਪੁਲਿਸ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਬਾਗਬਾਨੀ ਵਿਭਾਗ, ਉਦਯੋਗ ਵਿਭਾਗ, ਵਣ ਵਿਭਾਗ, ਨਗਰ ਕੌਸਲ, ਸਹਿਕਾਰੀ ਸਭਾਵਾਂ ਅਤੇ ਮ...
ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

Punjab
ਫਾਜ਼ਿਲਕਾ 18 ਜਨਵਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ।ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ, ਸ਼੍ਰੀ ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ ਸ਼੍ਰੀ ਗੁਰਤੇਜ ਸਿੰਘ ਰਿਟਾ. ਏਰੀਆ ਅਫਸਰ ਵੇਰਕਾ ਨੇ ਵੱਧ ਤੋਂ ਵੱਧ ਡੇਅਰੀ ਫਾਰਮਰਾਂ ਨੂੰ ਵਿਭਾਗੀ ਸਕੀਮਾਂ ਜਿਵੇ ਕਿ ਡੀਡੀ.8,ਕੈਂਟਲ ਸੈਡ, ਮਿਲਕਿੰਗ ਮਸੀਨ ਆਦਿ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਆਖਿਆ ਕਿ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਪਿੰਡ ਘੱਲੂ ਤੇ ਆਲੇ-ਦੁਆਲੇ ਦੇ ਪਿੰਡਾ ਤੋਂ ਲਗਭਗ 260 ਦੇ ਕਰੀਬ ਕਿਸਾਨਾ ਨੇ ਸਮੂਲੀਅਤ ਕੀਤੀ ਅਤੇ ਦੁੱਧ ਉਤਪਾਦਨ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ਗਈ।ਸੈਮੀਨਾਰ ਦੌਰਾਨ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਬੰਧੀ ਵਿਸਥਾਰਪੂਰਵਕ ...