Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀ ਨੂੰ ਮੁਹੱਈਆ ਕਰਵਾਈ ਇਲੈਕਟ੍ਰੋਨਿਕ ਵੀਲ੍ਹ ਚੇਅਰ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀ ਨੂੰ ਮੁਹੱਈਆ ਕਰਵਾਈ ਇਲੈਕਟ੍ਰੋਨਿਕ ਵੀਲ੍ਹ ਚੇਅਰ

Punjab
ਬਠਿੰਡਾ, 5 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਸਿੱਖਿਆ ਵਿਭਾਗ ਦੁਆਰਾ ਐਕਸਿਸ ਬੈਂਕ ਦੇ ਸਹਿਯੋਗ ਨਾਲ ਨਿਊ ਮੋਸ਼ਨ ਕੰਪਨੀ ਵੱਲੋਂ ਤਿਆਰ ਇਲੈਕਟ੍ਰੋਨਿਕ ਵੀਲ੍ਹ ਚੇਅਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਫੱਤਾ ਵਿੱਚ ਪੜ੍ਹ ਰਹੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਜਗਦੀਪ ਸਿੰਘ ਨੂੰ ਮੁਹੱਈਆ ਕਰਵਾਈ ਗਈ।           ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਲੋੜਵੰਦ ਵਿਦਿਆਰਥੀ ਅਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਦੇ ਪੁੱਤਰ ਨੂੰ ਸਕੂਲ ਆਉਣ-ਜਾਣ ਲਈ ਕੋਈ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਵਿਦਿਆਰਥੀ ਜਗਦੀਪ ਸਿੰਘ ਨੂੰ ਇਸ ਇਲੈਕਟ੍ਰੋਨਿਕ ਵੀਲ੍ਹ ਚੇਅਰ ਨੂੰ ਚਲਾਉਣ ਅਤੇ ਸਾਂਭ-ਸੰਭਾਲ ਲਈ ਵੀ ਪ੍ਰੇਰਿਤ ਕੀਤਾ।           ਇਸ ਦੌਰਾਨ ਬੱਚੇ ਦੇ ਮਾਪਿਆਂ ਨੇ ਇਲੈਕਟ੍ਰੋਨਿਕ ਵੀਲ੍ਹ ਚੇਅਰ ਮੁਹੱਈਆ ਕਰਵਾਉਣ ਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਦੇ ਬੱਚੇ ਨੂੰ ਸਕੂਲ ਆਉਣ-ਜਾਣ ਲਈ ਦਿੱਕਤ ਨਹੀਂ ਆਵੇਗੀ। ਵਿਦਿਆਰਥੀ ਜਗਦੀਪ ਸਿੰਘ ਨੇ ਇਲੈਕਟ੍ਰੋਨਿਕ ਵੀਲ੍ਹ ਚੇਅਰ ਲੈਣ ਤੇ ਆਪਣੀ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਹੁਣ ਉਸ ਨੂੰ ਸਕੂ...
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤਕਸੀਮ ਕੀਤੀਆਂ ਇਲੈਕਟ੍ਰਿਕ ਵੀਲ੍ਹ ਚੇਅਰ

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤਕਸੀਮ ਕੀਤੀਆਂ ਇਲੈਕਟ੍ਰਿਕ ਵੀਲ੍ਹ ਚੇਅਰ

Punjab
ਅੰਮ੍ਰਿਤਸਰ, 5 ਮਾਰਚ (            )-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟਿ੍ਰਕ ਵੀਲ ਚੇਅਰ, ਜੋ ਕਿ ਉਨਾਂ ਦੇ ਰੋਜ਼ਮਰੀ ਦੀਆਂ ਜਰੂਰਤਾਂ ਅਸਾਨੀ ਨਾਲ ਪੂਰਾ ਕਰਨ ਵਿਚ ਸਹਾਈ ਹੋ ਸਕਦੀ ਹੈ, ਤਕਸੀਮ ਕੀਤੀਆਂ। ਉਨਾਂ ਇਸ ਮੌਕੇ ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਹੌਂਸਲਾ ਦਿੰਦੇ ਕਿਹਾ ਕਿ ਤੁਹਾਡੇ ਕੋਲ ਵੀ ਆਮ ਬੱਚਿਆਂ ਦੀ ਤਰਾਂ ਮੌਕੇ ਹਨ, ਤੁਸੀਂ ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ। ਉਨਾਂ ਕਿਹਾ ਕਿ ਵਿਗਿਆਨ ਦੇ ਇਸ ਯੁੱਗ ਵਿਚ ਸਰੀਰ ਦੀਆਂ ਰੋਕਾਂ ਤੁਹਾਡੇ ਅੱਗੇ ਵੱਧਣ ਦੇ ਮੌਕੇ ਰੋਕ ਨਹੀਂ ਸਕਦੀਆਂ। ਇਤਹਾਸ ਗਵਾਹ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਮਾਜ ਦੇ ਹਰੇਕ ਵਰਗ ਵਿਚ ਅੱਗੇ ਵਧੇ ਹਨ ਅਤੇ ਕਈ ਕੇਸਾਂ ਵਿਚ ਉਨਾਂ ਨੇ ਆਮ ਬੱਚਿਆਂ ਨੂੰ ਵੀ ਪਿੱਛੇ ਛੱਡਿਆ ਹੈ। ਸ੍ਰੀ ਥੋਰੀ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਤੁਹਾਡੀਆਂ ਲੋੜਾਂ ਪੂਰੀਆਂ ਕਰਨ ਲਈ ਤੁਹਾਡੇ ਮਾਪਿਆਂ ਦੇ ਨਾਲ-ਨਾਲ ਅਸੀਂ ਵੀ ਖੜੇ ਹਾਂ ਅਤੇ ਤੁਸੀਂ ਆਪਣੇ ਸ਼ਕਤੀ ਦਾ ਸਦ ਉਪਯੋਗ ਕਰਦੇ ਹੋਏ ਅੱਗੇ ਵੱਧਦੇ ਰਹੋ। ਇਸ ਮੌਕੇ ਡਿਪਟੀ ...
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 5 ਮਾਰਚ:   ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ।   ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

Punjab
ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ। 204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ...
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬ...
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ

Punjab
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ। ਸ. ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰ...
ਪੀ.ਏ.ਯੂ. ਕੇ.ਵੀ.ਕੇ. ਬੁੱਧ ਸਿੰਘ ਵਾਲਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਪੀ.ਏ.ਯੂ. ਕੇ.ਵੀ.ਕੇ. ਬੁੱਧ ਸਿੰਘ ਵਾਲਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

Punjab
ਮੋਗਾ, 5 ਮਾਰਚ: ਪੀ.ਏ.ਯੂ., ਕ੍ਰਿਸ਼ੀ ਵਿਗਿਆਨ ਕੇਂਦਰ, ਮੋਗਾ ਵੱਲੋਂ ਬਲਾਕ ਮੋਗਾ ਦੇ ਪਿੰਡ ਖੋਸਾ ਪਾਂਡੋ, ਵਿਖੇ ''ਕਿਸਾਨ ਉਤਪਾਦਕ ਸੰਗਠਨ (ਐਫ.ਪੀ. ਓ.) ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ'' ਵਿਸ਼ੇ 'ਤੇ ਜਾਗਰੂਕਤਾ ਕੈਂਪ ਆਯੋਜਨ ਕੀਤਾ ਗਿਆ। ਇਹ ਸਿਖਲਾਈ ਕੈਂਪ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੋਜ਼ ਪ੍ਰੀਸ਼ਦ-ਅਟਾਰੀ ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਲਗਭਗ 120 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਕੈਂਪ ਦੌਰਾਨ  ਡਾ. ਅਮਨਦੀਪ ਸਿੰਘ ਬਰਾੜ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ., ਬੁੱਧ ਸਿੰਘ ਵਾਲਾ, ਮੋਗਾ ਨੇ ਕਿਸਾਨਾਂ ਨੂੰ ਖਪਤਕਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਸਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸਹੀ ਤਰੀਕੇ ਦੀ ਪੈਕੇਜਿੰਗ, ਲੇਬਲਿੰਗ ਅਤੇ ਮੰਡੀਕਰਨ ਵਿੱਚ ਲੋੜੀਂਦੇ ਗਿਆਨ ਅਤੇ ਐਫ.ਪੀ.ਓ. ਦੀ ਮਹਤੱਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲਿਆਂ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਵੱਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਲੈ...
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

Punjab
ਚੰਡੀਗੜ੍ਹ, 5 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਇਸ ਬਜਟ ਦੇ ਨਾਲ ਸੂਬੇ ਵਿੱਚ ਖੇਡ ਨਰਸਰੀਆਂ ਬਣਾਉਣ ਦੀ ਸ਼ੁਰੂਆਤ ਹੋਵੇਗੀ।ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿ...
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ

Punjab
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ,...
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ...