Tuesday, March 17
Shadow

Author: Sukhjinder Singh

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

National
ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ () 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ ਪਹਿਲਾਂ ਵਾਂਗ ਚਲਾ ਦਿੱਤੀ ਗਈ ਹੈ।       ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ.ਹਰਜੀਤਪਾਲ ਸਿੰਘ ਨੇ ਦੱਸਿਆ ਕਿ 1999 ਤੋਂ ਬਾਅਦ ਪਹਿਲੀ ਪਲਾਂਟ ਅੰਦਰ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ, ਜੇਕਰ ਸਮਾਂ ਰਹਿੰਦਿਆਂ ਇਸ ਪਾਈਪ ਲਾਈਨ  ਨਾ ਬਦਲੀ ਜਾਂਦੀ ਤਾਂ ਘੱਟ ਤੋਂ ਘੱਟ 15 ਦਿਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰੱਖਣੀ ਪੈਣੀ ਸੀ। ਉਨਾਂ ਕਿਹਾ ਕਿ ਪਾਈਪ ਜਿਆਦਾ ਪੁਰਾਣੇ ਹੋਣ ਕਾਰਨ ਕਈ ਥਾਵਾਂ ਤੋਂ ਖਰਾਬ ਹੋ ਚੁੱਕੇ ਸਨ, ਜੇਕਰ ਇਨਾਂ ਦੀ ਸਮੇਂ ਸਿਰ ਬਦਲੀ ਨਾ ਕੀਤੀ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ ਤੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਉਨਾਂ ਕਿਹਾ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਦਿਨ ਰਾਤ ਇੱਕ ਕਰਕੇ ਮੁਰੰਮਤ ਦਾ ਕੰਮ...
ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

National, Politics, Punjab
ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ ਗਰਗ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਸ਼ਾਖਾਵਾਂ ਦੇ ਮੁੱਖੀ ਮੌਜੂਦ ਸਨ।                      ਉਨ੍ਹਾਂ ਇਸ ਉਪਰੰਤ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਰਿੱਤੂ ਗੁਪਤਾ, ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਲਵਦੀਪ ਸਿੰਘ ਤੋਂ ਉਨ੍ਹਾਂ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦਾ ਮੁਲਕੰਣ ਕੀਤਾ।                      ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਮਾਲ ...
350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

National, Politics, Punjab
ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਪਣੀ ਡਿਊਟੀ ਸੇਵਾਂ ਦੀ ਭਾਵਨਾਂ ਨਾਲ ਕੀਤੀ ਜਾਵੇ।       ਬੀਤੇ ਦਿਨ ਇਸ ਸਬੰਧ ਵਿੱਚ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿੱਚ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜਿਲ੍ਹੇ ਦੇ ਲਗਭਗ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਨਵੰਬਰ ਤੱਕ ਸਾਰੀਆ ਤਿਆਰੀਆਂ ਪੂਰੀਆਂ ਕਰਨ ਦਾ ਟੀਚਾ ਮਿਥਿਆ ਹ...
ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

National, Politics, Punjab
ਚੰਡੀਗੜ੍ਹ, 3 ਨਵੰਬਰ 2025— ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਨਾ ਸਿਰਫ਼ ਪੰਜਾਬ ਦਾ, ਸਗੋਂ ਸਾਰੇ ਦੇਸ਼ ਦਾ ਮਾਣ ਵਧਾਇਆ ਹੈ। ਉਸਨੇ ਸਾਬਤ ਕੀਤਾ ਹੈ ਕਿ ਜੇਕਰ ਇਰਾਦੇ ਪੱਕੇ ਹੋਣ ਤਾਂ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਤੋਂ ਘੱਟ ਨਹੀਂ। ਉਹਨਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਖੇਡ ਜਗਤ ਵਿੱਚ ਨਵਾਂ ਇਤਿਹਾਸ ਰਚ ਕੇ ਹਰ ਇਕ ਮਾਂ-ਪਿਉ ਦੀਆਂ ਧੀਆਂ ਨੂੰ ਪ੍ਰੇਰਣਾ ਦਿੱਤੀ ਹੈ। ਇਹ ਜਿੱਤ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਪ੍ਰਤੀਕ ਹੈ ਅਤੇ ਖੇਡਾਂ ਵਿੱਚ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਹਮੇਸ਼ਾ ਹੌਂਸਲੇ ਅਤੇ ਹਿੰਮਤ ਨਾਲ ਦੁਨੀਆ ਅੱਗੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ ਅਤੇ ਹਰਮਨਪ੍ਰੀਤ ਕੌਰ ਦੀ ਇਹ ਜਿੱਤ ਉਸਦਾ ਸਭ ...
ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

National, Politics, Punjab
ਚੰਡੀਗੜ੍ਹ, 3 ਨਵੰਬਰ: ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ਵਿੱਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 124 ਲੱਖ ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 27000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ  ਨੇ ਕਿਸਾਨ ਭਾਈਚਾਰੇ ਨੂੰ ਮੰਡੀਆ...
ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

National, Politics, Punjab
ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ  ਨਵੀਂ ਪਛਾਣ ਬਣਾ ਰਹੇ ਹਨ। ਸ. ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ...
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

National, Politics, Punjab
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ 'ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ ਜਾਰੀ ਕਰਨ ਦਾ ਕੁ...
ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ। ਇਸ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

National, Politics, Punjab
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ 'ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ "ਮਿਸ਼ਨ ਮੋਡ" ਪਹੁੰਚ 'ਤੇ ਚਾਨਣਾ ਪਾਇਆ। ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹ...

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਭਰ ਦੇ ਆਸ਼ਰਿਤ ਬੱਚਿਆਂ ਨੂੰ ਹੁਣ ਤੱਕ ਕੁੱਲ 242.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਮਾਤਾ-ਪਿਤਾ ਵਿਚੋਂ ਕੋਈ ਇੱਕ ਜਾਂ ਦੋਵੇਂ ਦਾ ਦੇਹਾਂਤ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਪਰਿਵਾਰ ਬਹੁਤ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2025–26 ਲਈ ਇਸ ਸਕੀਮ ਹੇਠ 410 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਸਮੇਂ ਰਾਜ ਦੇ 2,32,290 ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਚੰਗੀ ਪਰਵਰਿਸ਼ ਹਾਸਲ ਕਰ ਰਹੇ ਹਨ ਅਤੇ ਜੀਵਨ ਦੇ ਮਿਆਰ ...