ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ।
ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।
ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜ...








