ਪੀ.ਏ.ਯੂ. ਕੇ.ਵੀ.ਕੇ. ਬੁੱਧ ਸਿੰਘ ਵਾਲਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ
ਮੋਗਾ, 5 ਮਾਰਚ:
ਪੀ.ਏ.ਯੂ., ਕ੍ਰਿਸ਼ੀ ਵਿਗਿਆਨ ਕੇਂਦਰ, ਮੋਗਾ ਵੱਲੋਂ ਬਲਾਕ ਮੋਗਾ ਦੇ ਪਿੰਡ ਖੋਸਾ ਪਾਂਡੋ, ਵਿਖੇ ''ਕਿਸਾਨ ਉਤਪਾਦਕ ਸੰਗਠਨ (ਐਫ.ਪੀ. ਓ.) ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ'' ਵਿਸ਼ੇ 'ਤੇ ਜਾਗਰੂਕਤਾ ਕੈਂਪ ਆਯੋਜਨ ਕੀਤਾ ਗਿਆ। ਇਹ ਸਿਖਲਾਈ ਕੈਂਪ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਭਾਰਤੀ ਖੋਜ਼ ਪ੍ਰੀਸ਼ਦ-ਅਟਾਰੀ ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਲਗਭਗ 120 ਕਿਸਾਨਾਂ ਨੇ ਭਾਗ ਲਿਆ।
ਇਸ ਸਿਖਲਾਈ ਕੈਂਪ ਦੌਰਾਨ ਡਾ. ਅਮਨਦੀਪ ਸਿੰਘ ਬਰਾੜ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ., ਬੁੱਧ ਸਿੰਘ ਵਾਲਾ, ਮੋਗਾ ਨੇ ਕਿਸਾਨਾਂ ਨੂੰ ਖਪਤਕਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਸਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸਹੀ ਤਰੀਕੇ ਦੀ ਪੈਕੇਜਿੰਗ, ਲੇਬਲਿੰਗ ਅਤੇ ਮੰਡੀਕਰਨ ਵਿੱਚ ਲੋੜੀਂਦੇ ਗਿਆਨ ਅਤੇ ਐਫ.ਪੀ.ਓ. ਦੀ ਮਹਤੱਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲਿਆਂ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਵੱਲੋਂ ਕਿਸਾਨਾਂ ਨੂੰ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਲੈ...








