Shadow

Author: admin

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਬਜਟ 2024-25 ਦੀ ਸ਼ਲਾਘਾ

Punjab
ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਜ਼ੀਰੋ ਟੈਕਸ’ ਬਜਟ ਵਿੱਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗ...
ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ ਪੰਜਾਬ ਦਾ ਬਜਟ- ਵਿਧਾਇਕ ਜਗਦੀਪ ਕੰਬੋਜ ਗੋਲਡੀ

Punjab
ਜਲਾਲਾਬਾਦ 5 ਮਾਰਚ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ ਹੈ। ਉਨਾਂ ਨੇ ਆਖਿਆ ਕਿ ਸਿਹਤ ਖੇਤਰ ਲਈ ਰੱਖਿਆ ਗਿਆ ਬਜਟ ਰੰਗਲੇ ਪੰਜਾਬ ਦੀ ਸਿਰਜਣਾ ਵੱਲ ਸੂਬਾ ਸਰਕਾਰ ਦੀ ਵਚਨਵੱਧਤਾ ਨੂੰ ਦਰਸ਼ਾਉਂਦਾ ਹੈ। ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਿਤ ਹੋ ਗਏ ਹਨ ਜਿਨਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 35 ਪ੍ਰਕਾਰ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਇਹਨਾਂ ਤੋਂ ਇੱਕ ਕਰੋੜ ਤੋਂ ਜਿਆਦਾ ਲੋਕ ਲਾਭ ਲੈ ਚੁੱਕੇ ਹਨ। ਇਸ ਸਕੀਮ ਲਈ ਅਗਲੇ ਸਾਲ ਵਿੱਚ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰ੍ਹਾਂ ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ ਅਤੇ ਅੰਸ਼ੂਮਨ ਭਾਰਤ ਸਕੀਮ ਤਹਿਤ 44 ਲੱਖ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਦੇਣ ਲਈ 553 ਕਰੋੜ ਰੁਪਏ ਰੱਖੇ ਗਏ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ 20 ਜ਼ਿਲਾ ਹਸਪਤਾਲਾਂ ਦੇ ਵਿੱਚ ਬੁਨਿਆਦੀ ਢਾਂਚੇ ਦੇ ਸੁਧ...
ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab
ਫਾਜ਼ਿਲਕਾ 5 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਬਜਟ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਹੈ ਕਿ ਇਹ ਬਜਟ ਦਰਸ਼ਾਉਂਦਾ ਹੈ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਪ੍ਰਮੁੱਖ ਤਰਜੀਹ ਹੈ ਇਸੇ ਲਈ ਬਜਟ ਦਾ 11.5 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰਾਖਵਾਂ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ 16987 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਫਾਜ਼ਿਲਕਾ ਵਿਖੇ ਟਰਸਰੀ ਕੈਂਸਰ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਜਿਸ ਤੇ 45 ਕਰੋੜ ਰੁਪਏ ਦਾ ਖਰਚ ਆਇਆ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿੱਖਿਆ ਖੇਤਰ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 12316 ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ ਅਤੇ 9518 ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਹੈ। ਇਸ ਤੋਂ ਬਿਨਾਂ 4300 ਸੌਚਾਲਿਆ ਮੁਰੰਮਤ ਕੀਤੇ ਗਏ ਹਨ। 12 ਹਜਾਰ ਸਕੂਲਾਂ ਵਿੱਚ ਇੰਟਰਨੈਟ ਦੀ...
ਪੱਲਸ ਪੋਲੀਓ ਮੁਹਿੰਮ ਸਫਲਤਾ ਪੂਰਵਕ ਸੰਪੰਨ,59262 ਬੱਚਿਆਂ ਨੂੰ ਪਿਲਾਈਆਂ ਬੂੰਦਾਂ 

ਪੱਲਸ ਪੋਲੀਓ ਮੁਹਿੰਮ ਸਫਲਤਾ ਪੂਰਵਕ ਸੰਪੰਨ,59262 ਬੱਚਿਆਂ ਨੂੰ ਪਿਲਾਈਆਂ ਬੂੰਦਾਂ 

Punjab
ਫ਼ਰੀਦਕੋਟ 5 ਮਾਰਚ,2024 (                ) ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਮਿਤੀ 3 ਤੋਂ 5 ਮਾਰਚ ਤੱਕ ਚੱਲੀ ਪੱਲਸ ਪੋਲੀਓ ਮੁਹਿੰਮ ਦੌਰਾਨ ਜਿਲ੍ਹੇ ਭਰ ਵਿੱਚ ਕੁੱਲ 59262 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਸਹਿਯੋਗੀ ਵਿਭਾਗਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਸਿਹਤ ਵਿਭਾਗ ਦੇ ਅਜਿਹੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਬਹੁਤ ਅਹਿਮ ਹੈ ਉਹਨਾਂ ਅਪੀਲ ਕੀਤੀ ਕਿ ਉਹ ਅੱਗੇ ਤੋਂ ਵੀ ਸਿਹਤ ਵਿਭਾਗ ਨੂੰ ਇਸੇ ਤਰਾਂ ਸਹਿਯੋਗ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿਚੋਂ ਪੋਲੀਓ ਦੀ ਬਿਮਾਰੀ ਕਾਫੀ ਹੱਦ ਤੱਕ ਘੱਟ ਗਈ ਹੈ ਪਰੰਤੂ ਇਹ ਬਿਮਾਰੀ ਦੁਬਾਰਾ ਸਿਰ ਨਾ ਚੁੱਕੇ ਇਸ ਲਈ ਪਲੱਸ ਪੋਲੀਓ ਮੁਹਿੰਮ ਨੂੰ ਜਾਰੀ ਰੱਖਣਾ ਜ਼ਰੂਰੀ ਹੈ। ਇਸ ਮੌਕੇ ਡਾ. ਰਾਜੀਵ ਭੰਡਾਰੀ ਜਿਲ੍ਹਾ ਟੀਕਾਕਰਨ ਅਫਸਰ, ਡਾ. ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫਸਰ, ਡਬਲਿਊ.ਐਚ.ਓ. ਤੋਂ ਡਾ. ਮੇਘਾ ਪ੍...
ਆਮ ਚੋਣਾਂ-2024 ਲਈ ਪ੍ਰਸ਼ਾਸਨ ਵਲੋਂ ਹਰ ਪੱਖੋਂ ਤਿਆਰੀ ਹੈ

ਆਮ ਚੋਣਾਂ-2024 ਲਈ ਪ੍ਰਸ਼ਾਸਨ ਵਲੋਂ ਹਰ ਪੱਖੋਂ ਤਿਆਰੀ ਹੈ

Punjab
ਲੁਧਿਆਣਾ, 5 ਮਾਰਚ (000) -  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਕਮੇਟੀਆਂ ਦੇ ਜ਼ਿਲ੍ਹਾ ਨੋਡਲ ਅਫ਼ਸਰਾਂ/ਸਹਾਇਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।  ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਹੋਈ ਜਿੱਥੇ ਸਾਹਨੀ ਨੇ ਆਮ ਚੋਣਾਂ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਟੀਮਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ।  ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕਮੇਟੀਆਂ ਦੀ ਬਣਤਰ ਅਤੇ ਕੰਮਕਾਜ ਦੀ ਵੀ ਜਾਂਚ ਕੀਤੀ ਅਤੇ ਪ੍ਰਭਾਵਸ਼ਾਲੀ ਵਿਧੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ। ਸਾਹਨੀ ਨੇ ਇਹ ਵੀ ਦੱਸਿਆ ਕਿ ਮੈਨਪਾਵਰ ਮੈਨੇਜਮੈਂਟ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਕਰਮਚਾਰੀਆਂ ਦੀ ਸਮੁੱਚੀ ਲੋੜ ਦਾ ਮੁਲਾਂਕਣ ਕਰੇਗੀ।  ਈ.ਵੀ.ਐਮ. ਪ੍ਰਬੰਧਨ ਕਮੇਟੀ ਇਹ ਸੁਨਿਸ਼ਚਿਤ ਕਰੇਗੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਸਮੁੱਚੀ ਨਿਗਰਾਨੀ ਦੇ ਨਾਲ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

Punjab
ਸ਼੍ਰੀ ਮੁਕਤਸਰ ਸਾਹਿਬ 5 ਮਾਰਚ ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ ਨਾਲ ਸੰਬੰਧਿਤ 41 ਕੰਮਾਂ ਨੂੰ ਪ੍ਰਵਾਣਗੀ ਦਿੱਤੀ ਗਈ ਜਿਸ ਤੇ ਕੁੱਲ 10 ਕਰੋੜ 29 ਲੱਖ ਰੁਪਏ ਦਾ ਖਰਚ ਆਉਣਾ ਹੈ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਾਰ ਪਿੰਡਾਂ ਵਿੱਚ 257.86 ਲੱਖ ਰੁਪਏ ਨਾਲ ਜਲ ਸਪਲਾਈ ਦੇ ਕੰਮਾਂ ਵਿੱਚ ਸੁਧਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੋਡੀਅਮ ਹਾਈਪੋਕਲੋਰਾਈਡ ਸਟੋਰੇਜ ਸਮਰੱਥਾ ਵੀ 269.54  ਲੱਖ ਰੁਪਏ ਨਾਲ ਸਥਾਪਿਤ ਕੀਤੀ ਗਈ ਹੈ । ਇਸ ਤੋਂ ਬਿਨਾਂ ਪਿੰਡ ਕੋਟ ਭਾਈ ਅਤੇ ਧੂਲਕੋਟ ਵਿੱਚ 460.82 ਲੱਖ ਰੁਪਏ ਨਾਲ ਨਵੀਆਂ ਜਲ ਸਪਲਾਈ ਸਕੀਮਾਂ ਚਲਾਈਆਂ ਗਈਆਂ ਹਨ। ਇਸੇ ਤਰਾਂ ਪਿੰਡ ਅਟਾਰੀ ਅਤੇ ਚੱਕ ਅਟਾਰੀ ਸਦਰਵਾਲਾ ਲਈ 180.49 ਲੱਖ ਰੁਪਏ ਨਾਲ ਨਵੀਂ ਜਲ ਸਪਲਾਈ ਸਕੀਮ ਸਥਾਪਿਤ ਕਰਨ ਦੀ ਵੀ ਪ੍ਰਵਾਣਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਲ ਸਪਲਾਈ...
ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ ਸਾਹਨੀ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ ਸਾਹਨੀ

Punjab
ਲੁਧਿਆਣਾ, 5 ਮਾਰਚ (000)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਿਊਨਿਟੀ ਹਾਲਾਂ ਦੀ ਉਸਾਰੀ, ਛੱਪੜਾਂ ਦੀ ਮੁਰੰਮਤ, ਨਵੀਂ ਲਾਇਬ੍ਰੇਰੀਆਂ ਦੀ ਉਸਾਰੀ, ਨਵੀਆਂ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦੀ ਵੀ ਜਾਂਚ ਕੀਤੀ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਚੱਲ ਰਹੇ ਕੰਮਾਂ ਦੀ ਰਫਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸਾਰੇ ਉਪਲਬਧ ਸਾਧਨਾਂ ਦੀ ਵਰਤੋਂ ਕਰਦਿਆਂ ਜਲਦ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਵਿਕਾ...
ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

Punjab
ਕੋਟਕਪੂਰਾ, 5 ਮਾਰਚ  ਕੋਟਕਪੂਰਾ ਸ਼ੋਸ਼ਲ ਵੈਲਫੇਅਰ ਕੌਂਸਲ (ਰਜਿ:) ਵਲੋਂ ਪਿਛਲੇ ਕਰੀਬ 3 ਦਹਾਕਿਆਂ ਤੋਂ ਗਰੀਬ ਤੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਵਿੱਚ ਯੋਗਦਾਨ ਪਾਉਣ ਬਦਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵਲੋਂ ਸੰਸਥਾ ਦੇ ਪ੍ਰਧਾਨ ਮਨਮੋਹਨ ਸ਼ਰਮਾ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਦਿਆਂ ਸੰਸਥਾ ਦੇ ਉਕਤ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।  ਇਸ ਮੌਕੇ ਸੰਸਥਾ ਦੇ ਸਰਗਰਮ ਮੈਂਬਰ ਨੱਥੂ ਰਾਮ ਪਰਜਾਪਤ ਸਮੇਤ ਹੋਰ ਵੀ ਅਨੇਕਾਂ ਪਤਵੰਤੇ ਹਾਜਰ ਸਨ। ਮਨਮੋਹਨ ਸ਼ਰਮਾ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿਛਲੇ ਕਰੀਬ 28 ਸਾਲਾਂ ਤੋਂ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਰੋਹਾਂ ਦਾ ਬਕਾਇਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਕੋਵਿਡ ਤੋਂ ਪਹਿਲਾਂ ਕਈ ਵਾਰ 51, 61 ਅਤੇ 71-71 ਲੜਕੀਆਂ ਦੇ ਆਨੰਦ ਕਾਰਜ ਸਫਲਤਾਪੂਰਵਕ ਨੇਪਰੇ ਚੜਾ ਕੇ ਉਹਨਾਂ ਨੂੰ ਨਿੱਤ ਵਰਤੋਂ ਵਾਲਾ ਹਰ ਤਰਾਂ ਦਾ ਸਮਾਨ ਦਾਜ ਦੇ ਰੂਪ ਵਿੱਚ ਦਿੱਤਾ ਗਿਆ, ਹਰ ਵਾਰ ਬਰਾਤੀਆਂ ਅਤੇ ਵਿਆਂਦੜ ਲੜ...
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਦੇ ਕੰਮਕਾਜ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਦੇ ਕੰਮਕਾਜ ਦੀ ਸਮੀਖਿਆ

Punjab
ਲੁਧਿਆਣਾ, 5 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿੰਡ ਬੁਰਜ ਪਵਾਤ (ਮਾਛੀਵਾੜਾ) ਵਿਖੇ ਚੱਲ ਰਹੀ ਸਰਕਾਰੀ ਗਊਸ਼ਾਲਾ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਸਰਕਾਰੀ ਗਊਸ਼ਾਲਾ ਨੂੰ ਸੂਬੇ ਦੇ ਬਾਕੀ ਹਿੱਸਿਆਂ ਲਈ ਇੱਕ ਮਾਡਲ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਗਊਸ਼ਾਲਾ, ਜੋ ਕਿ ਗਊਆਂ ਲਈ ਆਸਰਾ ਹੈ, ਨੂੰ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਆਧੁਨਿਕ ਲੀਹਾਂ 'ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਗਊਸ਼ਾਲਾ ਵਿੱਚ ਪਸ਼ੂਆਂ ਲਈ ਵਿਸ਼ੇਸ਼ ਧਿਆਨ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਨੂੰ ਆਗਾਮੀ ਸ਼ੈੱਡਾਂ ਲਈ ਪ੍ਰਭਾਵਸ਼ਾਲੀ ਨਕਸ਼ਾ ਤਿਆਰ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਸਾਹਨੀ ਨੇ ਪਸ਼ੂ ਪਾਲਣ ਵਿਭਾਗ, ਜੋ ਕਿ ਇਸ ਲਈ ਜ਼ਿੰਮੇਵਾਰ ਕਾਰਜਕਾਰੀ ਏਜੰਸੀ ਹੈ, ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਸਮ...
ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ —ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਖੇਤੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਪੰਜਾਬ ਦਾ ਬਜਟ —ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Punjab
ਸ੍ਰੀ ਮੁਕਤਸਰ ਸਾਹਿਬ 5 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਸਲਾਨਾ ਬਜਟ ਨੂੰ ਖੇਤੀਬਾੜੀ ਸੈਕਟਰ ਨੂੰ ਨਵੀਂ ਦਿਸ਼ਾ ਦੇਣ ਵਾਲਾ ਬਜਟ ਦੱਸਦਿਆਂ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਹੈ ਕਿ ਇਹ ਬਜਟ ਕਿਸਾਨਾ ਦੀ ਆਮਦਨ ਵਿੱਚ ਵਾਧੇ ਦਾ ਰਾਹ ਪੱਧਰਾ ਕਰੇਗਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਖੇਤੀ ਲਈ 13784 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਉਹਨਾਂ ਨੇ ਕਿਹਾ ਕਿ ਫਸਲੀ ਭਿੰਨਤਾ ਨੂੰ ਉਤਸਾਹਿਤ ਕਰਨ ਲਈ 575 ਕਰੋੜ ਰੁਪਏ ਰੱਖੇ ਗਏ ਹਨ। ਵਿਧਾਇਕ ਨੇ ਕਿਹਾ ਕਿ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨ ਨਹਿਰੀ ਪਾਣੀ ਤੇ ਨਿਰਭਰ ਹਨ ਅਤੇ ਇੱਥੋਂ ਦੀਆਂ ਨਹਿਰਾਂ ਵਿੱਚ ਪਾਣੀ ਸਰਹੰਦ ਫੀਡਰ ਰਾਹੀਂ ਪਹੁੰਚਦਾ ਹੈ। ਇਸ ਲਈ ਸੂਬਾ ਸਰਕਾਰ ਨੇ ਸਰਹੰਦ ਫੀਡਰ ਅਤੇ ਰਾਜਸਥਾਨ ਫੀਡਰ ਦੀ ਰੀਲਾਈਨਿੰਗ ਲਈ 150 ਕਰੋੜ ਰੁਪਏ ਰੱਖੇ ਹਨ। ਉਹਨਾਂ ਕਿਹਾ ਕਿ ਇਸ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪਹੁੰਚੇਗਾ। ਇਸੇ ਤਰ੍ਹਾਂ ਮਾਲਵਾ ਕੈਨਾਲ ਪ੍ਰੋਜੈਕਟ ...