Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

Punjab
ਲੁਧਿਆਣਾ, 5 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ, ਜਗਰਾਉਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਪਿਛਲੇ ਹਫ਼ਤੇ ਜ਼ਿਲ੍ਹੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋਈ ਸੀ। ਟੀਮਾਂ ਨੇ ਕਾਉਂਕੇ ਕਲਾਂ, ਅਗਵਾੜ ਲੋਪੋ ਕਲਾਂ, ਅਗਵਾੜ ਲੋਪੋਂ ਖੁਰਦ, ਅਗਵਾੜ ਗੁੱਜਰਾਂ, ਕੋਠੇ ਸ਼ੇਰਜੰਗ, ਕੋਠੇ ਫਤਿਹਦੀਨ, ਕੋਠੇ ਜੀਵਾ, ਕੋਠੇ ਖਜੂਰਾਂ, ਰਸੂਲਪੁਰ ਅਤੇ ਚੀਮਾ ਆਦਿ ਪਿੰਡਾਂ ਵਿੱਚ ਖੇਤਾਂ ਦਾ ਸਰਵੇ ਕੀਤਾ। ਡਿਪਟੀ ਕਮਿਸ਼ਨਰ ਨੇ ਹੋਰਨਾਂ ਸਬ-ਡਵੀਜ਼ਨਾਂ ਦੇ ਐਸ.ਡੀ.ਐਮਜ਼ ਨੂੰ ਮੁਢਲਾ ਮੁਲਾਂਕਣ ਕਰਨ ਲਈ ਕਿਹਾ ਅਤੇ ਪਟਵਾਰੀਆਂ ਅਤੇ ਹੋਰ ਸਬੰਧਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ ਖੇਤਰਾਂ ਦਾ ਨਿਰੀਖਣ ਕਰਨ ਉਪਰੰਤ ਮੁਲਾਂਕਣ ਰਿਪੋਰਟ ਤਿਆਰ ਕਰਨ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਮੁੱਢਲੀਆਂ ਰਿਪੋਰਟਾਂ ਜਲਦ ਤੋਂ ਜਲਦ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ

Punjab
ਲੁਧਿਆਣਾ, 05 ਮਾਰਚ (000) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਵਿਕਾਸ ਕਾਰਜ਼ ਦਿਨ-ਰਾਤ ਚੱਲ ਰਹੇ ਹਨ ਅਤੇ ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਵੀ ਅਮਲੀ ਜ਼ਾਮਾ ਪਹਿਨਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਪਬਲਿਕ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ ਇੱਕ ਅਧੀਨ ਅਮਨ ਨਗਰ, ਆਕਾਸ਼ ਨਗਰ ਆਦਿ ਦੀਆਂ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਰੀਬ 90 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ...
ਸਵੀਪ ਪ੍ਰੋਜੈਕਟ ਅਧੀਨ ਵਾਹਿਰੁਰੂ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਸਵੀਪ ਪ੍ਰੋਜੈਕਟ ਅਧੀਨ ਵਾਹਿਰੁਰੂ ਕਾਲਜ ਅਬੋਹਰ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

Punjab
ਅਬੋਹਰ 5 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਾਹਿਗੁਰੂ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਵਿੱਚ ਵੱਧ–ਚੜ੍ਹ ਕੇ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਕੀਤਾ ਗਿਆ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਸ਼੍ਰੀ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਸ਼੍ਰੀ ਅਸ਼...
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Punjab
ਚੰਡੀਗੜ੍ਹ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ  ਗਿਆ , ਜਿਸ  ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ  ਐਸ.ਪ...
ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ

ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ

Punjab
ਚੰਡੀਗੜ੍ਹ, 4 ਮਾਰਚ: ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ ਔਸਤਨ 6 ਮਿੰਟ 29 ਸਕਿੰਟ (389 ਸਕਿੰਟ) ਦੇ ਰਿਕਾਰਡ ਸਮੇਂ ਵਿੱਚ 1053 ਹਾਦਸਿਆਂ ਵਾਲੀਆਂ ਥਾਵਾਂ ‘ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਦਿਆਂ ਕੀਰਤੀਮਾਨ ਸਥਾਪਤ ਕੀਤਾ ਹੈ। ਐਸਐਸਐਫ ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਐਸਐਸਐਫ ਨੇ ਰਿਕਾਰਡ ਸਮੇਂ ਵਿੱਚ ਹਾਦਸਿਆਂ ਵਾਲੀਆਂ ਥਾਵਾਂ ਤੇ ਪਹੁੰਚਣ ਤੋਂ ਇਲਾਵਾ ਘੱਟੋ-ਘੱਟ 784 ਸੜਕ ਦੁਰਘਟਨਾਵਾਂ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ 574 ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਯਕੀਨੀ ਬਣਾ ਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਬਚਾਈਆਂ ਹਨ। ਡੀਜੀਪੀ ਗੌਰਵ ਯਾਦਵ, ਜਿਹਨਾਂ ਦੇ ਨਾਲ ਏਡੀਜੀਪੀ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ. ਰਾਏ ਵੀ ਮੌਜੂਦ ਸਨ, ਨੇ ਇਸ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ...
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋ...
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ

Punjab
ਚੰਡੀਗੜ੍ਹ, 4 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਵਿਰੋਧੀ ਪਾਰਟੀ ਅੰਨਦਾਤਿਆਂ ਦੇ ਮੁੱਦਿਆਂ ਉਤੇ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਸ਼ੱਕੀ ਕਿਰਦਾਰ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਮੂੰਹ ਨਹੀਂ ਲਾਇਆ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਹ ਪੰਜਾਬ ਵਾਸੀ ਇਨ੍ਹਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ...
ਨਹਿਰੂ ਯੁਵਾ ਕੇਂਦਰ ਅਤੇ ਸਵੀਪ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਯੁਵਾ ਸੰਸਦ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਅਤੇ ਸਵੀਪ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਯੁਵਾ ਸੰਸਦ ਦਾ ਆਯੋਜਨ

Punjab
ਐਸ.ਏ.ਐਸ.ਨਗਰ, 04 ਮਾਰਚ   ਨਹਿਰੂ ਯੁਵਾ ਕੇਂਦਰ ਮੁਹਾਲੀ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੌਂ ਨੌਜਵਾਨਾਂ  ਵਿੱਚ ਲੀਡਰਸ਼ਿਪ ਦੀ ਭਾਵਨਾ ਨੂੰ ਪ੍ਰਫੂਲਿਤ ਕਰਨ ਅਤੇ ਭਖਦੇ ਯੁਵਕ ਮਸਲਿਆਂ ਬਾਰੇ ਯੁਵਾ ਸੰਸਦ ਦਾ ਆਯੋਜਨ ਕੀਤਾ ਗਿਆ। ਇਸ ਯੁਵਾ ਸੰਸਦ ਦਾ ਸੁਨੇਹਾ ਸੀ"ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ" ਜਿਸ ਵਿੱਚ 300 ਤੋਂ ਵਧੇਰੇ ਯੂਥ ਕਲੱਬਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ  ਐਸ.ਡੀ.ਐਮ ਕਮ ਸਹਾਇਕ ਰਿਟਰਨਿੰਗ ਅਫ਼ਸਰ ਖਰੜ ਗੁਰਮੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ, ਪਦਮ ਸ੍ਰੀ ਪ੍ਰੇਮ ਸਿੰਘ ਨੇ ਬਤੌਰ ਮੁੱਖ ਬੁਲਾਰੇ ਅਤੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਐਸ.ਡੀ.ਐਮ ਗੁਰਮੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਉਨਤੀ ਵਿਚ ਧੁਰੇ ਦਾ ਕੰਮ ਕਰਦੇ ਹਨ ਅਤੇ ਸੁਨੇਹਾ ਦਿੱਤਾ ਕਿ ਆਵੋ ਭਾਰਤੀ ਚੌਣ ਕਮਿਸ਼ਨ ਦੇ ਸੰਕਲਪ ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ ਦੀ ਪ੍ਰੋੜਤਾ ਕਰਦੇ ਹੋਏ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਕਰੀਏ। ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਆਏ ਹੋਏ ਮਹਿਮਾ...
ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ : ਡਿਪਟੀ ਕਮਿਸ਼ਨਰ

ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ : ਡਿਪਟੀ ਕਮਿਸ਼ਨਰ

Punjab
ਫਰੀਦਕੋਟ 04 ਮਾਰਚ,2024 ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਵਲੋਂ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈl ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਦੋ ਹਜਾਰ ਦੀ ਕਿਸ਼ਤ ਦਾ ਫਾਇਦਾ ਲੈਣ ਲਈ ਲਾਭਪਾਤਰੀ ਦੀ ਈ ਕੇ ਵਾਈ ਸੀ, ਲੈਂਡ ਸੀਡਿੰਗ, ਅਧਾਰ ਸੀਡਿੰਗ ਹੋਣੀ ਬਹੁਤ ਜ਼ਰੂਰੀ ਹੈl ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਈ ਕੇ ਵਾਈ ਸੀ ਨੂੰ ਮੁਕੰਮਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਕਾਰਨ ਜ਼ਿਲ੍ਹਾ ਫਰੀਦਕੋਟ ਵਿੱਚ ਕਿਸਾਨਾਂ ਦੀ 70 ਫੀਸਦੀ ਈ ਕੇ ਵਾਈ ਸੀ ਮੁਕੰਮਲ ਕਰਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਿਸ ਦਾ ਸਿਹਰਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਸਟਾਫ਼ ਨੂੰ ਜਾਂਦਾ ਹੈ l ਉਨ੍ਹਾਂ ਦੱਸਿਆ ਕਿ ਅਜੇ ਵੀ 13237 ਕਿਸਾਨਾਂ ਦੀ ਈ ਕੇ ਵਾਈ ਸੀ ਬਕਾਇਆ ਹੈ, ਉਨ੍ਹਾ...
ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

Punjab
ਮਾਨਸਾ, 04 ਮਾਰਚ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਲਾਪਰਵਾਹੀ ਵਰਤਣੀ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜ੍ਹਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮੇਂ ਸਮੇਂ ’ਤੇ ਮਾਹਿਰ ਡਾਕਟਰਾਂ ਦੀ ਰਾਇ ਲੈਣੀ ਚਾਹੀਦੀ ਹੈ। 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣਾ ਸੁਣਨ ਦਾ ਟੈਸਟ ਕਰਾਉਣਾ ਲਾਜ਼ਮੀ ਹੈ, ਖ਼ਾਸਕਰ ਉਦੋਂ ਜਦੋਂ ਤੁਸੀਂ ਗੱਲਬਾਤ ਦੌਰਾਨ ਵਾਰ ਵਾਰ ਸ਼ਬਦਾਂ ਨੂੰ ਦੁਹਰਾਉਣ ਲਈ ਕਹਿ ਰਹੇ ਹੋਵੋ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਨ ਵਾਲਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਗਰਭ...