ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਕੀਤਾ ਨਿਪਟਾਰਾ
ਫਾਜ਼ਿਲਕਾ, 15 ਜਨਵਰੀ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦੂਸਰਾ ਵਿਸੇਸ਼ ਕੈਂਪ ਲਗਾ ਕੇ ਨਿਪਟਾਰਾ ਕੀਤਾ ਗਿਆ। ਇਕ ਕੈਂਪ ਵਿੱਚ ਸੈਂਕੜੇ ਲੋਕਾਂ ਦੇ ਲੰਬਿਤ ਇੰਤਕਾਲਾਂ ਦੇ ਮਾਮਲੇ ਨਿਪਟਾਏ ਗਏ।
ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ।
ਉਨ੍ਹਾ...








