Shadow

Author: admin

ਪਿੰਡ ਟਹਿਣਾ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਂਸ ਸੈਮੀਨਾਰ ਲਗਾਇਆ ਗਿਆ

ਪਿੰਡ ਟਹਿਣਾ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਂਸ ਸੈਮੀਨਾਰ ਲਗਾਇਆ ਗਿਆ

Punjab
ਫ਼ਰੀਦਕੋਟ 04 ਮਾਰਚ,2024      ਪਿੰਡ ਟਹਿਣਾ ਦੇ ਪੰਚਾਇਤ ਘਰ, fibQk cohde'N ਵਿਖੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਪੀ.ਐਮ.ਐਫ.ਐਮ.ਈ.( ਪ੍ਰਧਾਨ ਮੰਤਰੀ ਫਾਰਮਾਲਾਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ਜ਼ ਸਕੀਮ) ਅਵੇਅਰਨੈਂਸ ਦਾ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਦੇ 100 ਚਾਹਵਾਨਾਂ ਵੱਲੋਂ  ਭਾਗ ਲਿਆ ਗਿਆ। ਇਸ ਕੈਂਪ ਵਿੱਚ ਚਾਹਵਾਨਾਂ ਨੂੰ ਆਪਣਾ  ਉਦਯੋਗ ਸਥਾਪਿਤ  ਕਰਨ  ਸਬੰਧੀ ਚੱਲ ਰਹੀਆਂ ਭਲਾਈ  ਸਕੀਮਾਂ ਅਤੇ ਲੋਨ ਸਕੀਮਾਂ  ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ  ਲਘੂ ਉਦਯੋਗ ਲਗਾਉਣ, ਮੱਖੀ ਪਾਲਣ, ਫੂਡ ਪ੍ਰੋਸੈਸਿੰਗ ਆਦਿ ਸਬੰਧੀ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ।  ਇਸ ਮੌਕੇ ਤੇ ਸ਼੍ਰੀ ਦਮਨਪ੍ਰੀਤ ਸਿੰਘ ਸੋਢੀ ਫ਼ੰਕਸ਼ਨਲ ਮੈਨੇਜਰ ਨੇ ਵੱਖ ਵੱਖ ਕਿੱਤਿਆ ਸਬੰਧੀ ਵਿਸਥਾਰ ਪੂਰਵਕ ਦੱਸਿਆ। ਕੁਲਵੰਤ ਸਿੰਘ  ਬਰਾੜ ਅਤੇ ਬਲਬੀਰ ਸਿੰਘ ਪੀ.ਐਮ.ਐਫ.ਐਮ.ਈ. ਡੀ.ਆਰ.ਪੀ  ਨੇ ਫੂਡ ਪ੍ਰੋਸੈਸਿੰਗ ਸਬੰਧੀ  ਛੋਟੇ ਅਤੇ ਵੱਡੇ ਕਿੱਤਿਆ  ਬਾਰੇ  ਅਤੇ  ਮਨਪ੍ਰੀਤ  ਕੌ...
ਸ. ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

ਸ. ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

Punjab
ਫ਼ਰੀਦਕੋਟ 04 ਮਾਰਚ,2024  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ 2 ਲੱਖ 30 ਹਜ਼ਾਰ ਰੁਪਏ, ਸਰਕਾਰੀ ਮਿਡਲ ਸਕੂਲ ਨਾਨਕਸਰ 4 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਉਨ੍ਹਾਂ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਨੂੰ ਆਰ.ਓ ਸਿਸਟਮ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਸ. ਢਿੱਲਵਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਅਧਿਆਪਕਾਂ ਦੇ ਨਾਲ ਗੱਲ ਕੀਤੀ ਤੇ ਉਹਨਾਂ ਦੇ ਸੁਝਾਅ ਪ੍ਰਾਪਤ ਕੀਤੇ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਇੱਕ ਸਕੂਲ ਤੱਕ ਪਹੁੰਚ ਕਰਕੇ ਉਸ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਂਵਾਂ ਦਾ ਹੱਲ ਕੀਤਾ ਜਾਵੇਗਾ ਤੇ ਬੱਚਿਆਂ ਨੂੰ ਪੜ੍ਹਾਈ ਦੇ ਲਈ ਇੱਕ ਵਧੀਆ ਮਹੌਲ ਮੁਹੱਈਆ ਕਰਵਾਇਆ ਜਾਵੇਗਾ।...
ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ

Punjab
ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ...
ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ

Punjab
ਕੋਟਕਪੂਰਾ 3 ਮਾਰਚ 2024 ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ  ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ  ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ, ਢੀਮਾਂ ਵਾਲੀ ਅਤੇ ਮਚਾਕੀ ਨਜ਼ਦੀਕ ਰਾਜਸਥਾਨ ਅਤੇ ਸਰਹੰਦ ਫੀਡਰ ਦੇ ਤਿੰਨ ਪੁਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪੁਲ  ਸਟੀਲ ਦੇ  ਬਣਾਏ ਜਾਣਗੇ, ਇਸ ਨਾਲ ਟਰੈਫਿਕ ਨੂੰ ਤਾਂ ਨਿਜਾਤ ਮਿਲੇਗੀ ਹੀ ਅਤੇ ਇਲਾਕੇ ਦੇ ਲੋਕਾਂ  ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕੰਮਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਇਸ ਤੋਂ ਪਹਿਲਾਂ ਸੜਕਾਂ, ਸੀਵਰੇਜ, ਗਲੀ...
ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ  0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

Punjab
ਮਾਨਸਾ, 03 ਮਾਰਚ: ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ  40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੋਲਿਓ ਦੇ ਮੁਕੰਮਲ ਖ਼ਾਤਮੇ ਲਈ ਹਰ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲਿਓ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ—ਘਰ ਜਾ ਕੇ  ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਭਵਿੱ...
ਹਲਕਾ ਜਲਾਲਾਬਾਦ ਵਿੱਚ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ

ਹਲਕਾ ਜਲਾਲਾਬਾਦ ਵਿੱਚ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ

Punjab
ਜਲਾਲਾਬਾਦ 3 ਮਾਰਚ 2024… ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ  ਦੇ ਹਰੇਕ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਇਸੇ ਤਹਿਤ ਹੀ ਅੱਜ ਜਲਾਲਾਬਾਦ ਹਲਕੇ ਵਿੱਚ ਮੋਬਾਇਲ ਵੋਟਰ ਜਾਗਰੂਕਤਾ ਵੈਨ ਨੇ ਹਲਕੇ ਦੇ ਲੋਕਾਂ ਨੂੰ ਜਿੱਥੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਜਾਗਰੂਕ ਕੀਤਾ ਉਥੇ ਹੀ ਵੋਟਰਾਂ ਨੂੰ ਈਵੀਐਮ ਤੇ ਵੀਵੀ ਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਵੀ ਮੁਹਈਆ ਕਰਵਾਈ!  ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦੇਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਚਲਾਉਣ ਦਾ ਮੁੱਖ ਮ...
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

Punjab
ਬਾਘਾਪੁਰਾਣਾ (ਮੋਗਾ)3 ਮਾਰਚ: ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ  ਨੇ ਦੱਸਿਆ ਕਿ ਅੱਜ ਵਿਸ਼ੇਸ਼ ਬੱਸ ਨੂੰ ਬਾਘਾਪੁਰਾਣਾ ਤੋਂ ਸਾਲਾਸਰ  ਧਾਰਮਿਕ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰ...
ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

Punjab
ਮੋਗਾ 3 ਮਾਰਚ: 3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ ਜ਼ਿਲ੍ਹਾ ਮੋਗਾ ਦੇ 98963 ਬੱਚਿਆਂ ਨੂੰ  ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਅੱਜ ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ ਨੇ  ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਮੁਹਿੰਮ ਦੌਰਾਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ  ਨੇ ਵੀ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਪੋਲੀਓ ਬੂਥ ਦਾ ਉਦਘਾਟਨ ਕੀਤਾ । ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣਅਤੇ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਮੌਕੇ ਸਿਵਿਲ ਸਰਜਨ ਮੋਗਾ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ , ਡਾ ਸੁਖਪ੍ਰੀਤ ਬਰਾੜ ਐੱਸ ਐਮ ਓੰ ਸਿਵਲ ਹਸਪਤਾਲ ਮੋਗਾ, ਡਾ ਅਜੇ ਖੁਰਾਣਾ, ਡਾ ਨਰਿੰਦਰਜੀਤ ਸਿੰਘ ਵੀ ਮੌਜ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Punjab
ਕੋਟਕਪੂਰਾ 03 ਮਾਰਚ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇ ਹੱਲ ਲਈ ਭਰੋਸਾ ਦਿਵਾਇਆ।  ਇਸ ਉਪਰੰਤ ਸਪੀਕਰ ਸੰਧਵਾਂ ਨੇ ਵੱਖ ਵੱਖ ਥਾਵਾਂ, ਪਿੰਡ ਮੌੜ, ਬਲਾਕ ਕੋਟਕਪੂਰਾ ਵਿਖੇ ਮਾਸਟਰ ਕੁਲਦੀਪ ਸਿੰਘ ਦੇ ਘਰ, ਪਿੰਡ ਢਿੱਲਵਾਂ ਕਲਾਂ (ਕੋਟਕਪੂਰਾ-ਬਠਿੰਡਾ ਰੋਡ) ਵਿਖੇ ਸ੍ਰ. ਹਰਜੀਤ ਸਿੰਘ ਕੰਡਿਆਰਾ ਦੇ ਘਰ,ਪਿੰਡ ਨਾਨਕਸਰ, ਬਲਾਕ ਕੋਟਕਪੂਰਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਿਰਕਤ ਕੀਤੀ।   ਉਨ੍ਹਾਂ ਕਾਮਨਾ ਕੀਤੀ ਕਿ ਅਜਿਹੇ ਧਾਰਮਿਕ ਸਮਾਗਮਾਂ ਤੋਂ ਲੋਕਾਂ ਨੂੰ ਦਸਾਂ ਨਹੁੰਆ ਦੀ ਕਿਰਤ ਕਰਨ ਅਤੇ ਸਚਾਈ ਦੇ ਰਸਤੇ ਤੇ ਚੱਲਣ ਲਈ ਵੀ ਗੁਰਬਾਣੀ ਤੋਂ ਪ੍ਰੇਰਨਾ ਮਿਲੇਗੀ।ਉਹਨਾਂ ਕਿਹਾ ਕਿ ਗੁਰਬਾਣੀ ਦੇ ਪਵਿੱਤਰ ਸਲੋਕ ਸਾਨੂੰ ਚੰਗੇ ਮਾਰਗ ਤੇ ਚੱਲਣ ਦਾ ਬਲ ਬਖਸ਼ਦੇ ਹਨ। ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ  ਸਾਨੂੰ ਗੁਰੂ ਮਹਾਰਾਜ ਦਾ ਆਸ਼ੀਰਵਾਦ ਮਿਲਦਾ ਰਹੇ ਅਤੇ ਅਸੀਂ ਇਸੇ ਤਰ੍ਹਾਂ ਹੀ ਗੁਰੂ ਮਹਾਰਾਜ ਦੇ ਦਰਸਾਏ ਹੋਏ ਮਾਰਗ ਤੇ ਚੱਲਦ...
ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਜਗਰੂਪ ਗਿੱਲ

ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਜਗਰੂਪ ਗਿੱਲ

Punjab
ਬਠਿੰਡਾ, 3 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਪਰਸ ਰਾਮ ਨਗਰ ਵਿਖੇ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਨੂੰ ਲੋਕ ਸਪਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆ...