ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 23ਮਾਰਚ:
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜਮੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦ...








