Wednesday, August 26
Shadow

Author: admin

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ

Punjab
ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਇਸ ਸਬੰਧ...
ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਵੋਟਰ ਜਾਗਰੂਕਤਾ ਵੈਨਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Punjab
ਫ਼ਰੀਦਕੋਟ 28 ਫ਼ਰਵਰੀ,2024 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਵਿਚ ਵੋਟ ਪਾਉਣ, ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨਾਂ’ ਨੂੰ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀ. ਸੈਕੰ. ਸਕੂਲ ਫ਼ਰੀਦਕੋਟ ਤੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਵਿਧਾਨ ਸਭਾ ਖੇਤਰ ਲਈ ਦੋ-ਦੋ ਜਾਗਰੂਕਤਾ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਤਾਂ ਜੋ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੇ ਨਾਲ-ਨਾਲ ਈ.ਵੀ.ਐਮ ਅਤੇ ਵੀ.ਵੀ ਪੈਟ ਸਬੰਧੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਵਿਚ ਆਰੰਭ ਸਵੀਪ ਗਤੀਵਿਧੀਆਂ ਦਾ ਹਿੱਸਾ ਹਨ, ਜੋ ਕਿ ਸਾਰੇ ਵਿਧਾਨ ਸਭਾ ਖੇਤਰਾਂ ਨੂੰ ਕਵਰ ਕਰਨਗੀਆਂ ਅਤੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ ਪੈਟ ਦੀ ਕਾਰਜਪ੍ਰਣਾਲੀ ਅਤੇ ਇਸਦੇ ਪ੍ਰਯੋਗ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦੇਣਗ...
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

Punjab, Sports
ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗ...
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ

Punjab
ਮਾਨਸਾ, 28 ਫਰਵਰੀ: ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਤਿੰਨ ਮੌਤਾਂ (ਮੈਟਰਨਲ ਮੌਤਾਂ) ਦਾ ਰੀਵਿਊ ਕੀਤਾ ਗਿਆ। ਇਸ ਸਬੰਧੀ ਕਮੇਟੀ ਵੱਲੋਂ ਹਾਜਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ ਅਤੇ ਸਮੂਹ ਹਾਜਰੀਨ ਮੈਂਬਰਾਂ,  ਐਲ.ਐਚ.ਵੀ.ਅਤੇ ਏ. ਐਨ.ਐਮ. ਸਮੇਤ ਸਾਰੇ ਸਟਾਫ ਮੈਂਬਰਾਂ ਨੂੰ ਸਿਹਤ ਵਿਭਾਗ ਦੇ ਕੰਮ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਸਹੁੰ ਚੁਕਾਈ ਗਈ ਤਾਂ ਜੋ ਆਣ ਵਾਲੇ ਸਮੇਂ ਵਿੱਚ ਗਰਭਵਤੀ ਮੌਤਾਂ ਨੂੰ ਰੋਕਿਆ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ’ਤੇ ਸਮੇਂ ਸਮੇਂ ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗ...
ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

Punjab
ਫਿਰੋਜ਼ਪੁਰ 28 ਫਰਵਰੀ 2024:  ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਇਲੈੱਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਗਾਉਂ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਹਾਜ਼ਰ ਸਨ।  ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵੋਟਾਂ ਨਾਲ ਸਬੰਧਿਤ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰ ਲੈਣ ਅਤੇ ਆਪਣੇ ਇਲਾਕੇ ਵਿੱਚ ਪੈਂਦੇ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਨਾਜ਼ੁਕ ਸਥਿਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰਕੇ ਲਿਸਟ ਬਣਾ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖ਼ੁਦ ਜਾ ਕੇ ਦੌਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਦੀ ਹਾਲਤ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇੱਕ ਹੋਰ ਜਨਤਕ ਰੇਤਾ ਖੱਡ ਚਾਲੂ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਇੱਕ ਹੋਰ ਜਨਤਕ ਰੇਤਾ ਖੱਡ ਚਾਲੂ

Punjab
ਧਰਮਕੋਟ, 28 ਫ਼ਰਵਰੀ (000) - ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹ ਦਿੱਤੀਆਂ ਗਈਆਂ ਹਨ। ਪਿੰਡ ਕੈਲਾ (ਨੇੜੇ ਧਰਮਕੋਟ) ਵਿਖੇ ਅੱਜ ਜਨਤਕ ਖੱਡ ਦਾ ਉਦਘਾਟਨ ਹਲਕਾ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਵਿਚ ਇਸ ਤੋਂ ਪਹਿਲਾਂ ਚਾਰ ਖੱਡਾਂ ਪਿੰਡ ਸੰਘੇੜਾ, ਆਦਰਾਮਾਨ, ਬਾਜੇਕੇ, ਮੇਹਰੁਵਾਲਾ ਵਿਖੇ ਚੱਲ ਰਹੀਆਂ ਹਨ। ਅੱਜ ਪਿੰਡ ਕੈਲਾ ਵਿਖੇ ਖੱਡ ਸ਼ੁਰੂ ਹੋਣ ਨਾਲ ਜ਼ਿਲ੍ਹਾ ਮੋਗਾ ਵਿੱਚ ਜਨਤਕ ਖੱਡਾਂ ਦੀ ਗਿਣਤੀ 5 ਹੋ ਗਈ ਹੈ। ਪਿੰਡ ਕੈਲਾ ਖੱਡ 2.81 ਹੈਕਟੇਅਰ ਖੇਤਰ ਵਿਚ ਫੈਲੀ ਹੈ ਜਦਕਿ ਇਸ ਵਿਚੋਂ ਸਾਲਾਨਾ 38891 ਟਨ ਰੇਤਾ ਨਿਕਲੇਗਾ। ਹੁਣ ਪੰਜਾਂ ਖੱਡਾਂ ਵਿਚੋਂ 7 ਲੱਖ 24 ਹਜ਼ਾਰ ਮੀਟ੍ਰਿਕ ਟਨ ਰੇਤਾ ਨਿਕਲਣ ਲੱਗੇਗਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ...
ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਸਮੈਮ ਸਕੀਮ ਅਧੀਨ ਡਰਾਅ ਕੱਢਿਆ

Punjab
ਫ਼ਰੀਦਕੋਟ 28 ਫ਼ਰਵਰੀ,2024 ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਖੇਤੀਬਾੜੀ ਵਿਭਾਗ ਵਲੋਂ ਸਬਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਸਕੀਮ ਅਧੀਨ ਵੱਖ ਵੱਖ ਤਰਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ ਤੇ ਮੁਹੱਇਆ ਕਰਵਾਉਣ ਲਈ ਸ੍ਰੀ ਨਰਭਿੰਦਰ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਫਰੀਦਕੋਟ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਾਰਜ਼ਕਰਨੀ ਕਮੇਟੀ ਦੀ ਮੌਜੂਦਗੀ ਵਿੱਚ ਕੰਪਿਊਰਾਈਜ਼ਡ ਰੈਡਮਾਈਜੇਸ਼ਨ ਰਾਹੀਂ ਡਰਾਅ ਕੱਢਿਆ ਗਿਆ।   ਮੀਟਿੰਗ ਦੌਰਾਨ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਸਮੈਮ ਸਕੀਮ 60% ਭਾਰਤ ਸਰਕਾਰ ਅਤੇ 40% ਪੰਜਾਬ ਸਰਕਾਰ ਦੀ ਸਹਾਇਤਾ ਨਾਲ ਲਾਗੂ ਕੀਤੀ ਜਾਣੀ ਹੈ ਅਤੇ ਇਸ ਸਕੀਮ ਅਧੀਨ ਨਿੱਜ਼ੀ ਕਿਸਾਨ, ਰਜਿਸਟਰਡ ਕਿਸਾਨ ਗਰੁੱਪ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾ ਵਲੋਂ agrimachinerypb.com ਪੋਰਟਲ ਤੇ ਆਨਲਾਈਨ ਕੁਲ 1227 ਦਰਖਾਸਤਾਂ ਪ੍ਰਾਪਤ ਹੋਈਆਂ ਹਨ, ਜਿਸ ਅਧੀਨ ਚੁਣੇ ਗਏ ਲਾਭਪਾਤਰੀਆਂ ਨੂੰ 40% ਅਤੇ 50% ਦੀ ਦਰ ਨਾਲ ਸਬਸਿਡੀ ਮੁਹੱਇਆ ਕਰਵਾਉਣ ਲਈ ਸਪੈਸ਼ਿਲ ਕੰਪੋਨੈਂਟ ਲਈ 172.00 ਲੱਖ ਅਤੇ ਜਨਰਲ ਲਈ 15.85 ਲੱਖ ਬੱਜਟ ਪ੍ਰਾਪਤ ਹੋਇਆ ...
ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਚਲਾਇਆ ਜਾਵੇਗਾ ਪਲਸ ਪੋਲੀਓ ਅਭਿਆਨ- ਵਧੀਕ ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਚਲਾਇਆ ਜਾਵੇਗਾ ਪਲਸ ਪੋਲੀਓ ਅਭਿਆਨ- ਵਧੀਕ ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 28 ਫ਼ਰਵਰੀ,2024 ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਸਿਹਤ ਵਿਭਾਗ ਦੇ ਨਾਲ ਨਾਲ ਸਾਰੇ ਸਹਿਯੋਗੀ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 03 ਮਾਰਚ ਨੂੰ ਬੂਥਾਂ ਤੇ ਅਤੇ 04 ਅਤੇ 05 ਮਾਰਚ ਨੂੰ ਘਰ ਘਰ ਜਾ ਕੇ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਜ਼ੀਰੋ ਤੋਂ ਪੰਜ ਸਾਲ ਦਾ ਬੱਚਾ ਇਸ ਵੈਕਸੀਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ  ਮੋਬਾਈਲ ਟੀਮਾਂ ਰਾਹੀਂ ਝੁੱਗੀ, ਝੌਂਪੜੀਆਂ, ਸ਼ੈੱਲਰ, ਭੱਠੇ, ਕੰਸਟਰੱਕਸ਼ਨ ਵਾਲੀਆਂ ਥਾਂਵਾਂ ਅਤੇ ਹੋਰ ਮਾਈਗਰੇਟਰੀ ਆਬਾਦੀ ਨੂੰ ਇੰਨ੍ਹਾਂ ਟੀਮਾਂ ਦੁਆਰਾ ਵੈਕਸੀਨ ਪਿਲਾਈ ਜਾਵੇਗੀ। ਇਸ ਰਾਊਂਡ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

Punjab
ਚੰਡੀਗੜ੍ਹ, 28 ਫਰਵਰੀ: ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ। ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ...
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ। ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ 'ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮ...