Wednesday, August 26
Shadow

Author: admin

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ

Punjab
ਜਲੰਧਰ, 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ। ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ ਜਾ ਰਹੇ ਹਨ ਜਦਕਿ ਔਰਤਾਂ ਦੀ ਸੁਰੱਖਿਆ ਲਈ ਟਾਟਾ ਟਿਆਗੋ ਈ.ਵੀ. (ਇਲੈਕਟ੍ਰਿਕ ਵਾਹਨ) ਚਲਾਏ ਜਾ ਰਹੇ ਹਨ। ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਪੁਲਿਸ ਸਟੇਸ਼ਨਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਿਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਇਕ ਵਿੱਤੀ ਸਾਲ ਵਿੱਚ ਵਾਹਨਾਂ ਦੀ ਖਰੀਦ ਲਈ 150 ਕਰੋੜ ਰੁਪਏ ਖਰਚੇ ਗਏ ਹੋਣ। ਇਸੇ ਲੜੀ ਤਹਿਤ 15 ਸਾਲਾਂ ਦਾ ਸਮਾਂ ਮੁਕੰਮਲ ਕਰਨ ਵਾਲੇ 1195 ਵਾਹਨ ਸਕਰੈਪ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਕੰਡਮ ਵਾਹਨਾਂ ਦੀ ਜਗ੍ਹਾ ਨਵੇਂ ਵਾਹਨ ਖਰੀਦੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 94.15 ਕਰੋ...
ਹਸਪਤਾਲਾਂ ‘ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ -ਵਿਧਾਇਕ ਦਲਜੀਤ ਸਿੰਘ ਗਰੇਵਾਲ

ਹਸਪਤਾਲਾਂ ‘ਚ ਚੰਗੇ ਇਲਾਜ਼ ਲਈ ਬਿਹਤਰ ਸਹੂਲਤਾਂ ਦਾ ਹੋਣਾ ਜ਼ਰੂਰੀ -ਵਿਧਾਇਕ ਦਲਜੀਤ ਸਿੰਘ ਗਰੇਵਾਲ

Punjab
ਲੁਧਿਆਣਾ, 28 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਇੰਦਰਾਪੁਰੀ ਵਿਖੇ ਸਥਿਤ ਜੱਚਾ ਬੱਚਾ ਹਸਪਤਾਲ ਨੂੰ ਸਰਕਾਰ ਵੱਲੋਂ ਕਰੀਬ 21 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਇਸ ਤੋਂ ਇਲਾਵਾ ਕਰੀਬ 4 ਲੱਖ ਦੇ ਕੰਮ ਹੋਰ ਐਡ ਕੀਤੇ ਗਏ ਹਨ ਜਿਸ ਸਦਕਾ ਹੁਣ ਇਹ ਬਜਟ ਕਰੀਬ 25 ਲੱਖ ਤੱਕ ਪਹੁੰਚ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਇਲਾਕਾ ਨਿਵਾਸੀਆਂ ਵੱਲੋਂ ਜਿੱਥੇ ਆਮ ਆਦਮੀ ਕਲੀਨਿਕਾਂ  ਦਾ ਲਾਭ ਲਿਆ ਜਾ ਰਿਹਾ ਹੈ ਉੱਥੇ ਹਲਕੇ ਵਿੱਚ ਦੋ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੀ ਸੁਵਿਧਾ ਹੋਣੀ ਜਰੂਰੀ ਤਾਂ ਹੀ ਲੋਕ ਇਲਾਜ ਕਰਵਾ ਸਕਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਅਤੇ ਹੋਰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਐਸ.ਐਮ.ਓ ਅਤੇ ਹਸਪਤਾਲ ਸਟਾ...
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

Punjab
ਫਿਲੌਰ (ਜਲੰਧਰ), 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿ...
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ – ਸਾਕਸ਼ੀ ਸਾਹਨੀ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ – ਸਾਕਸ਼ੀ ਸਾਹਨੀ

Punjab
ਲੁਧਿਆਣਾ, 28 ਫਰਵਰੀ (000) - ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਚਰਚਾ ਕੀਤੀ। ਉਨ੍ਹਾਂ ਟਰਮੀਨਲ ਬਿਲਡਿੰਗ, ਅੰਦਰੂਨੀ ਸੜਕਾਂ ਦੇ ਨਿਰਮਾਣ, ਟੈਕਸੀਵੇਅ, ਏਪਰਨ ਅਤੇ ਸੜਕ ਚੌੜੀ ਕਰਨ, ਪਾਰਕਿੰਗ ਅਤੇ ਹੋਰ ਕੰਮਾਂ ਦਾ ਮੁਆਇਨਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਹ ਸਾਰੇ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਕਿਉਂਕਿ ਇਹ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਅਭਿਲਾਸ਼ੀ ਪ੍ਰੋਜੈਕਟ ਹੈ ਅਤੇ ਸੂਬੇ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ...
ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਮਹਿਲਾ ਸੂਖਮ ਉੱਦਮੀਆਂ ਲਈ ਡਿਜੀਟਲ ਸਾਖਰਤਾ ਪ੍ਰੋਗਰਾਮ ਦਾ ਆਗਾਜ਼

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਮਹਿਲਾ ਸੂਖਮ ਉੱਦਮੀਆਂ ਲਈ ਡਿਜੀਟਲ ਸਾਖਰਤਾ ਪ੍ਰੋਗਰਾਮ ਦਾ ਆਗਾਜ਼

Punjab
ਲੁਧਿਆਣਾ, 28 ਫਰਵਰੀ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਅਤੇ ਨਾਰੀ ਸਸ਼ਕਤੀਕਰਨ ਪ੍ਰੋਜੈਕਟ ਤਹਿਤ ਲੁਧਿਆਣਾ ਦੀਆਂ ਸ਼ਹਿਰੀ ਝੁੱਗੀਆਂ ਵਿੱਚ ਮਹਿਲਾ ਸੂਖਮ ਉੱਦਮੀਆਂ ਨੂੰ ਮਜ਼ਬੂਤ ਕਰਨ ਲਈ ਡਿਜੀਟਲ ਸਾਖਰਤਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਪ੍ਰੋਜੈਕਟ ਦੀ ਸ਼ੁਰੂਆਤ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਸਚਿਤ ਜੈਨ ਦੁਆਰਾ ਆਈ.ਡੀ.ਈ.ਂ ਫਾਊਂਡੇਸ਼ਨ ਅਤੇ ਮੇਰਾ ਬਿੱਲ ਨਾਲ ਸਹਿਮਤੀ ਪੱਤਰ 'ਤੇ ਦਸਤਖਤ ਕਰਕੇ ਕੀਤੀ ਗਈ ਸੀ। ਇਸ ਪ੍ਰੋਜੈਕਟ ਦਾ ਉਦੇਸ਼ ਔਰਤਾਂ ਵਿੱਚ ਸਾਹਿਤਕਾਰ ਪੈਦਾ ਕਰਨਾ ਹੈ ਤਾਂ ਜੋ ਉਹ ਆਪਣੇ ਰੋਜ਼ਾਨਾ ਦੇ ਵਪਾਰਕ ਲੈਣ-ਦੇਣ ਦਾ ਰਿਕਾਰਡ ਰੱਖ ਸਕਣ ਅਤੇ ਚੰਗੀ ਤਰ੍ਹਾਂ ਪ੍ਰਬੰਧਨ ਕਰਨਾ ਸਿੱਖ ਸਕਣ। ਨਾਬਾਰਡ ਅਤੇ ਆਈਡੀਆ ਦੇ ਮੁਖੀ ਰਾਕੇਸ਼ ਮਲਹੋਤਰਾ ਨੇ ਵੀ ਇਸ ਪ੍ਰੋਜੈਕਟ ਦੀ ਮਹੱਤਤਾ ਅਤੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਔਰਤਾਂ ਨੂੰ ਹੋਣ ਵਾਲੇ ਲਾਭ ਬਾਰੇ ਦੱਸਿਆ। ਉਨ੍ਹਾਂ ਵੀ.ਐਸ.ਐਸ.ਐਲ. ਦੇ ਪ੍ਰਬੰਧਕਾਂ ਨੂੰ ਸਮਾਜ ਦੀ ਬਿਹਤਰੀ ਪੈਦਾ ਕਰਨ ਲਈ ਦਿੱਤੇ ਮੌਕੇ ਲਈ ਧੰਨਵਾਦ ਕੀਤਾ। ਕਾਰਜਕਾਰੀ ਨਿਰਦੇਸ਼ਕ ਆਰ ਕੇ ਰੇਵਾੜੀ ਨੇ ਆਪਣਾ ਤਜਰਬਾ ਸਾਂਝਾ ਕ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ  ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ

Punjab
ਐਸ.ਏ.ਐਸ.ਨਗਰ 28 ਫਰਵਰੀ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਤਹਿਤ ਸ਼ਰਧਾਲੂਆਂ ਦੇ ਜੱਥੇ ਵਾਲੀ  ਛੇਵੀਂ ਬੱਸ- ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ  ਦਰਸ਼ਨਾਂ ਲਈ ਅੱਜ ਗੁਰਦੁਆਰਾ ਸਿੰਘ ਸਭਾ, ਫੇਜ਼- 11 ਤੋਂ ਰਵਾਨਾ  ਕੀਤੀ ਗਈ, ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਫਰ ਦੇ ਲਈ ਲੋੜੀਂਦੇ ਸਾਮਾਨ ਦੀ ਕਿੱਟ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ ਨੇ  ਸ਼ਰਧਾਲੂਆਂ ਦੇ ਸਪੁਰਦ ਕੀਤੀ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਤੇ ਵਿਸ਼ੇਸ਼ ਕਰਕੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਤੀਰਥ ਯਾਤਰਾ ਤੇ ਜਾਣ ਦੀ ਇੱਛਾ ਦੇ ਚਲਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ, ਅਤੇ ਜਿਹੜੇ ਸ਼ਰਧਾਲੂ ਸੰਗਤ ਦੇ ਨਾਲ ਹੀ ਤੀਰਥ ਯਾਤਰਾ ਤੇ ਜਾਣਾ ਚਾਹੁੰਦੇ  ਸਨ ਅਤੇ ਕਿਸੇ ਕਾਰਨ...
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ

Punjab
ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵ...
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ  ਨੇ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

Punjab
ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ  ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ  ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ ।  ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ...
ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰ ਕਰਨ ਵੋਟ: ਜ਼ਿਲ੍ਹਾ ਨੋਡਲ ਅਫਸਰ ਸਵੀਪ

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰ ਕਰਨ ਵੋਟ: ਜ਼ਿਲ੍ਹਾ ਨੋਡਲ ਅਫਸਰ ਸਵੀਪ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫ਼ਰਵਰੀ : ਜਿਲ੍ਹਾ ਮੁਹਾਲੀ ਦੇ ਨੌਜਵਾਨ ਵੋਟਰ ਖਾਸ ਕਰਕੇ ਪਹਿਲੀ  ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਹਿਰੂ ਯੁਵਾ ਕੇਂਦਰ ਮੁਹਾਲੀ ਵੱਲੌਂ ਇਸ ਵਾਰ ਸੱਤਰ ਪਾਰ ਦੇ ਭਾਰਤੀ ਚੋਣ ਕਮਿਸ਼ਨ ਦੇ ਨਾਅਰੇ ਦੀ ਪ੍ਰੋੜ੍ਹਤਾ ਲਈ ਜਿਲ੍ਹਾ ਸਵੀਪ ਟੀਮ ਨਾਲ ਵੱਖ ਵੱਖ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਦੌਰਾਨ ਅੱਜ ਕੌਮੀ  ਸੇਵਾ ਯੋਜਨਾ ਅਤੇ ਰਾਸ਼ਟਰੀ ਕੈਡਿਟ ਕੋਰ  ਦੇ ਵਲੰਟੀਅਰਾਂ ਲਈ ਸਰਕਾਰੀ ਕਾਲਜ ਫੇਜ-06 ਮੁਹਾਲੀ  ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।     ਇਸ ਪ੍ਰੋਗਰਾਮ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਕੌਮੀ ਸੇਵਾ ਯੋਜਨਾ ਅਤੇ ਐਨ ਸੀ ਸੀ ਦੇ ਕੈਡਿਟਾਂ ਨੂੰ ਘੱਟ ਪ੍ਰਤੀਸ਼ਤ ਵਾਲੇ ਚੋਣ ਖੇਤਰਾਂ ਵਿਚ ਗਤੀਵਿਧੀਆਂ ਉਲੀਕਣ ਲਈ ਪ੍ਰੇਰਿਤ ਕੀਤਾ ਗਿਆ। ਨਹਿਰੂ ਯੁਵਾ ਕੇਂਦਰ ਦੇ  ਨਿਰਦੇਸ਼ਕ ਪਰਮਜੀਤ ਸਿੰਘ ਨੇ ਕਿਹਾ ਕਿ ਜਿਲ੍ਹਾ ਮੁਹਾਲੀ ਦੇ ਸਮੂਹ ਯੁਵਕ ਕਲੱਬਾਂ ਰਾਹੀ ਵੋਟਰ ਪ੍ਰਤੀਸ਼ਤ ਵਧਾਉਣ ਦੇ ਉਪਰਾਲੇ ਕੀਤੇ ਜਾਣਗੇ।     ਮੁਹਾਲੀ ਦੇ ਤਹਿਸੀਲਦਾਰ ਅਰਜਨ ਸਿੰਘ ਵੱਲੌਂ ਨੌਜ...