Wednesday, August 26
Shadow

Author: admin

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

Punjab
ਚੰਡੀਗੜ੍ਹ, 27 ਫ਼ਰਵਰੀ:   ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।...
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ

90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ...
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

Punjab
ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪ...
ਹਲਕਾ ਫਿਰੋਜਪੁਰ ਸ਼ਹਿਰੀ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ : ਭੁੱਲਰ

ਹਲਕਾ ਫਿਰੋਜਪੁਰ ਸ਼ਹਿਰੀ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ : ਭੁੱਲਰ

Punjab
ਫਿਰੋਜ਼ਪੁਰ 27 ਫਰਵਰੀ 2024.            ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ।                 ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਹੈਲਥ ਸੈਂਟਰ ਨੂੰ ਬਣਾਉਣ ਦੀ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਇਮਰੀ ਹੈਲਥ ਸੈਂਟਰ ਤੇ 40 ਲੱਖ ਰੁਪਏ ਖਰਚ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਦੇ ਖੁੱਲਣ ਨਾਲ ਏਥੋਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੀ ਵਿਸ਼ੇਸ਼ ਸਹੂਲਤ ਮਿਲੇਗੀ।  ਉਨ੍ਹਾਂ ਕਿਹਾ ਕਿ ਹਲਕੇ ਨੂੰ ਵਿਕਾਸ ਦੇ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਫੰਡ ਮੁਹਈਆ ਕਰਵਾ ਕੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ।  ਉਨ੍ਹ...
ਸਰਕਾਰੀ ਕਾਲਜ (ਲੜਕੀਆਂ) ‘ਚ ਕੈਰੀਅਰ ਟਾਕ ਕਰਵਾਈ ਗਈ

ਸਰਕਾਰੀ ਕਾਲਜ (ਲੜਕੀਆਂ) ‘ਚ ਕੈਰੀਅਰ ਟਾਕ ਕਰਵਾਈ ਗਈ

Punjab
ਲੁਧਿਆਣਾ, 27 ਫਰਵਰੀ (000) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਬੀਤੇ ਕੱਲ੍ਹ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ। ਇਸ ਕੈਰੀਅਰ ਟਾਕ ਵਿੱਚ ਕੁੱਲ 52 ਪ੍ਰਾਰਥੀਆਂ ਨੇ ਭਾਗ ਲਿਆ। ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਰੁਪਿੰਦਰ ਕੌੌਰ ਵੱਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਰੀਅਰ ਟਾਕ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਹੋਣ ਲਈ ਮਾਰਗਦਰਸ਼ਨ ਕਰਨਾ ਹੈ। ਅਨੁਜ ਕਿਸ਼ੋੋਰ ਦੱਤਾ (ਕਰੀਅਰ ਕਾਉਂਸਲਰ) ਡੀ.ਬੀ.ਈ.ਈ., ਲੁਧਿਆਣਾ ਨੇ ਪ੍ਰਾਰਥੀਆਂ ਨੂੰ ਕੈਰੀਅਰ ਸਬੰਧੀ ਗੱਲਬਾਤ ਕੀਤੀ। ਪ੍ਰਾਰਥੀਆਂ ਨੂੰ ਡੀ.ਬੀ.ਈ.ਈ. ਲੁਧਿਆਣਾ ਵਿਖੇ ਦਿੱਤੀਆਂ ਜਾਣ ਵਾਲੀਆ ਸਹੂਲਤਾਂ, NCS ਅਤੇ pgrkam.com ਪੋੋਰਟਲ ਬਾਰੇ, ਇਨ੍ਹਾਂ ਪੋੋਰਟਲ ਤੇ ਸਰਕਾਰੀ ਅਤੇ ਪ੍ਰਾਇਵੇਟ ਨੌੌਕਰੀਆਂ ਦੀ ਭਾਲ  ਕਰਨ ਬਾਰੇੇ, MSME ਸਕੀਮ ਬਾਰੇ, CAT ਅਤੇ MAT ਦੇ ਪ੍ਰੀਖਿਆਵਾਂ ਬਾਰੇ , ਸਕਿੱਲ ਟ੍ਰੇਨਿੰਗ ਕੋੋਰਸਾਂ ਬਾਰੇ ਸੰਪੂਰਨ ਰੂਪ ਵਿੱਚ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਡੀ.ਬੀ...
ਕੇ.ਵੀ.ਕੇ ਵੱਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

ਕੇ.ਵੀ.ਕੇ ਵੱਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ 27 ਫਰਵਰੀ ਜਿਲ੍ਹੇ ਵਿਚ ਸਰੋਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ 7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਇਸ ਸਬੰਧੀ  ਕੇ.ਵੀ.ਕੇ ਵਲੋਂ ਅੱਜ ਪਿੰਡ ਮਧੀਰ ਵਿਖੇ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 50 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਸਬੰਧੀ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਗੋਭੀ ਸਰ੍ਹੋਂ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕੁਆਲਿਟੀ ਦੀ ਕਿਸਮ ਜੀ ਐਸ ਸੀ 7 ਵਿਕਸਤ ਕੀਤੀ ਗਈ ਹੈ ਜਿਸ ਦਾ ਤੇਲ ਮਨੁੱਖੀ ਸਿਹਤ ਲਈ ਬਹੁਤ ਗੁਣਕਾਰੀ ਹੈ। ਉਹਨਾ ਦੱਸਿਆ ਕਿ ਕਿਸਾਨ ਵੀਰਾਂ ਨੂੰ ਬਾਕੀ ਕਿਸਮਾਂ ਦੇ ਮੁਕਾਬਲੇ ਇਸ ਕਿਸਮ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਦੌਰਾਨ ਉਹਨਾਂ ਸਰ੍ਹੋਂ ਤੇ ਕੀੜੇੑਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੇ ਨਾਲ ਨਾਲ ਉਹਨਾਂ ਨੇ ਕਣਕ ਦੇ ਸੁਚੱਜੇ ਭੰਡਾਰਨ ਸਬੰਧੀ ਜਾਣਕ...
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

Punjab
ਮਾਨਸਾ, 27 ਫਰਵਰੀ: ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਗਏ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਦੇ ਸਿਖਲਾਈ ਸੈਸ਼ਨ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਅਧਿਕਾਰੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਲਈ ਹੈਲਪ-ਲਾਈਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਵੀਪ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੀ ਵੀ ਪ੍ਰੇਰਨਾ ਦਿੱਤੀ, ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰ...
25 ਕਿਲੋ ਪਲਾਸਟਿਕ ਜਬਤ, 11 ਚਲਾਨ ਕੀਤੇ

25 ਕਿਲੋ ਪਲਾਸਟਿਕ ਜਬਤ, 11 ਚਲਾਨ ਕੀਤੇ

Punjab
ਫਾਜ਼ਿਲਕਾ, 27 ਫਰਵਰੀ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੋਂਸਲ ਫਾਜ਼ਿਲਕਾ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਸਾਂਝੇ ਤੌਰ *ਤੇ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਬਜਾਰਾਂ ਵਿਚ ਚੈਕਿੰਗ ਕੀਤੀ ਗਈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 25 ਕਿਲੋ ਡਿਸਪੋਜਲ ਪੋਲੀਥੀਨ ਜਬਤ ਕੀਤਾ ਅਤੇ ਨਾਲ ਹੀ 11 ਚਲਾਨ ਕੀਤੇ। ਇਸ ਮੌਕੇ ਨਗਰ ਕੌਂਸਲ ਦੇ ਸੁਪਡਰੈਂਟ ਸ੍ਰੀ ਨਰੇਸ਼ ਖੇੜਾ ਅਤੇ ਐਸ.ਡੀ.ਓ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵਿਸ਼ਵਾਸ਼ ਸਿੰਘ  ਨੇ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ *ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਦਿਆਂ ਸਾਂਝੇ ਤੌਰ *ਤੇ ਗਤੀਵਿਧੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੇ ਦੁਕਾਨਦਾਰਾਂ ਨੂੰ ਜਿਥੇ ਲਗਾਤਾਰ ਸਿੰਗਲ ਯੁਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਵਾਰ-ਵਾਰ ਅਪੀਲ ਵੀ ਕੀਤੀ ਗਈ ਹੈ ਉਥੇ ਕਾਰਵਾਈਆਂ ਵੀ ਲਗਾਤਾਰ ਆਰੰਭੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਲਾਸਟਿਕ ਨਾਂ ਤਾਂ ਜਲਦੀ ਗਲਦਾ ਹੈ ਅਤੇ ਬਿਮਾਰ...
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜੇਲ੍ਹ ਦਾ ਦੌਰਾ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜੇਲ੍ਹ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ, 27 ਫਰਵਰੀ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ’ਤੇ ਤਸੱਲੀ ਪ੍ਰਗਟ ਕੀਤੀ।  ਇਸ ਤੋਂ ਇਲਾਵਾ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ’ ਤਸੱਲੀ ਪ੍ਰਗਟ ਕੀਤੀ।  ਇਸ ਮੌਕੇ ਮਿਸ: ਹਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿ...
ਬਿਜਲੀ ਬੋਰਡ ਨੂੰ 1880 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ – ਹਰਭਜਨ ਸਿੰਘ

ਬਿਜਲੀ ਬੋਰਡ ਨੂੰ 1880 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ – ਹਰਭਜਨ ਸਿੰਘ

Punjab
ਮੋਗਾ, 27 ਫਰਵਰੀ  - ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰੱਖਿਆ। ਇਸ ਸਬੰਧੀ ਪਿੰਡ ਸਮਾਧ ਭਾਈ, ਜਲਾਲਾਬਾਦ, ਧਰਮਕੋਟ ਅਤੇ ਮੋਗਾ ਵਿਖੇ ਰੱਖੇ ਗਏ ਸੰਖੇਪ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਅੱਜ ਮੋਗਾ ਤੋਂ ਸਮਾਧ ਭਾਈ ਬਾਈਪਾਸ, ਕੋਟ ਈਸੇ ਖਾਂ ਤੋਂ ਗ਼ਾਲਿਬ ਕਲਾਂ, ਧਰਮਕੋਟ ਤੋਂ ਜੋਗੇਵਾਲਾ ਸੜਕ, ਮੋਗਾ ਬਾਈਪਾਸ ਤੋਂ ਮੋਗਾ ਹਰੀਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਤਿੰਨ ਮਹੀਨੇ ਵਿੱਚ ਪੂਰੇ ਕੀਤੇ ਜਾਣਗੇ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 76.24 ਕਿਲੋਮੀਟਰ ਬਣਦੀ ਹੈ, ਜਿਸ ਉੱਤੇ 44.52 ਕਰੋੜ ਰੁਪਏ ਦੀ ਲਾਗਤ ਲੱਗਣੀ ਹੈ। ਇਹਨਾਂ ਸੜਕਾਂ ਨਾਲ ਤਕਰੀਬਨ 60 ਪਿੰਡਾਂ ਦੇ ਲੋਕਾਂ ਨੂੰ ਸਿੱਧੇ ਰੂਪ ਵਿੱਚ ਅਤੇ 100 ਦੇ ਕਰੀਬ ਪਿੰਡਾਂ ਦ...