ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ :
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ
ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਉਪਰੰਤ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ਉੱਤੇ ਕਰੀਬ 03 ਲੱਖ 60 ਹਜ਼ਾਰ ਰੁਪਏ ਖਰਚੇ ਗਏ ਹਨ, ਜਿਸ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਡੀ.ਪੀ.ਸੀ. ਫੰਡ ਵਿਚੋਂ ਪੈਸੇ ਦਿੱਤੇ ਗਏ ਸਨ।
ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਪੇਵਰ ਲੱਗਣ ਨਾਲ ਇਹ ਮੁਸ਼ਕਲ ਹੱਲ ਹੋ ਗਈ ਹੈ।
ਜ਼...








