ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ
ਚੰਡੀਗੜ੍ਹ, 2 ਨਵੰਬਰ:
ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ "ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼" ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।
ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ। ਇਹ ਪਹਿਲਕਦਮੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱ...








