ਖੇਤ ਵਿੱਚ ਪਰਾਲੀ ਦੇ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ 26 ਫਰਵਰੀ
ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਆਸਾ ਬੁੱਟਰ ਵਿਖੇ ਖੇਤ ਵਿੱਚ ਪਰਾਲੀ ਦੇ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 80 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
ਇਸ ਖੇਤ ਦਿਵਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ. ਵੀ. ਕੇ., ਸ਼੍ਰੀ ਮੁਕਤਸਰ ਸਾਹਿਬ ਨੇ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ—ਵੱਖ ਪ੍ਰਬੰਧਨ ਤਕਨੀਕਾਂ ਬਾਰੇ ਦੱਸਿਆ। ਉਹਨਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ—ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਪਰਾਲੀ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨ, ਸਿਹਤ ਅਤੇ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਅਤੇ ਪਰਾਲੀ ਦਾ ਖੇਤਾਂ ਵਿੱਚ ਪ੍ਰਬੰਧਨ ਕਰਨ ਨਾਲ ਕਿਸਾਨਾਂ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਵੀ ਦੱਸਿਆ।
ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫ਼ੈਸਰ (ਪੌਦ ਸੁਰੱਖਿਆ) ਨੇ ਕਣਕ, ਸਰੋਂ, ਬਰਸੀਮ ਅਤੇ ਮੱਕੀ ਤੇ ਆਉਣ ਵਾਲੇ ਕੀੜੇ—ਮਕੌੜੇ ਅਤੇ ਬੀਮਾਰੀਆਂ ਦੀ ਸੁੱ...








