ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 18 ਮਾਰਚ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ।
ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ।
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨ...








