ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ, 17 ਮਾਰਚ:
ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।
ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱ...








