ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ, 24 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ।
ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ...








