ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸਰਕਾਰੀ ਆਈ.ਟੀ.ਆਈ.ਫਾਜ਼ਿਲਕਾ ਵਿਖੇ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ-
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਾਜਿਲਕਾ ਸ਼੍ਰੀ ਜਸਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ ਸਕੀਮ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਆਈ.ਟੀ.ਆਈ, ਫਾਜਿਲਕਾ ਵਿਖੇ ਲਗਾਇਆ ਗਿਆ।
ਫੰਕਸ਼ਨਲ ਮੈਨੇਜਰ ਨਿਰਵੈਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਓਹਨਾ ਦੀ ਕੈਰੀਅਰ ਕੌਂਸਲਿੰਗ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨਾ ਚਾਹੀਦਾ ਹੈ ਜੋ ਕਿ ਪੀ.ਐਮ.ਈ.ਜੀ.ਪੀ ਸਕੀਮ ਨਾਲ ਸੰਭਵ ਹੋ ਸਕਦਾ ਹੈ। ਪੀ.ਐਮ.ਈ.ਜੀ.ਪੀ ਸਕੀਮ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਖੁੱਦ ਦਾ ਕਾਰੋਬਾਰ ਸ਼ੁਰੂ ਕਰ ਸਕਦਾ ਹੈ, ਜਿਵੇ ਕਿ ਪਲਬਿੰਗ, ਇਲੈਕਟ੍ਰਿਸ਼ਿਅਨ, ਸਟੀਚਿੰਗ, ਬਿਉਟੀ ਪਾਰਲਰ, ਸੇਲੂਨ, ਕੇਫਿਟਏਰੀਆ, ਵੈਲਡਿੰਗ ਵਰਕਸ਼ਾਪ, ਵੂਡਵਰਕ ਆਦਿ ਲਈ 15 ਫੀਸਦੀ ਤੋਂ 35 ਫੀਸਦੀ ਤੱਕ ਦੀ ਸਬਸਿਡੀ ਦੇ ਨਾਲ ਨਿਰਮਾਣ ਗਤੀਵਿਧੀਆਂ ਲਈ 50 ਲੱਖ ਰੁਪਏ ਅਤੇ ਸੇਵਾ ਖੇਤਰ ਦੀਆਂ ਗਤੀਵਿਧੀਆਂ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ...








