ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ
ਮੋਗਾ, 14 ਮਾਰਚ:
ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜਰੂਰੀ ਹੈ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸੇਵਾ ਕੇਂਦਰ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋ ਇਲਾਵਾ ਦਫ਼ਤਰ ਸਿਵਲ ਸਰਜਨ ਮੋਗਾ ਦੇ ਅਧਿਕਾਰੀ ਕਰਮਾਚਰੀ ਹਾਜ਼ਰ ਸਨ।
ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਰੋਡ ਐਕਸੀਡੈਟ ਕੇਸਾਂ ਵਿੱਚ ਨਿਯੁਕਤ ਤਫਤੀਸ਼ੀ ਅਫ਼ਸਰ ਵੱਲੋਂ ਮ੍ਰਿਤਕ ਦਾ ਮੌਤ ਇੰਦਰਾਜ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਬੰਧਤ ਨੂੰ ਮੌਤ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਹੋ ਸਕੇ। ਆਮ ਤੌਰ ਤੇ ਦੇਖਣ ਵਿੱਚ ਆਉਦਾ ਹੈ ਕਿ ਐਕਸੀਡੈਂਟਲ ਕੇਸਾਂ ਦੇ ਮੌਤ ਇੰਦਰਾਜ ਨਾ ਤਾ ਘਰਦਿਆਂ ਵੱਲੋਂ ਕਰਵਾਇਆ ਜਾਂਦਾ ਹੈ ਅਤੇ ਨਾ ਹੀ ਸਬੰਧਤ ਪੁਲਿਸ ਅਧਿਕਾਰੀ ਵੱਲੋਂ, ਜਿਸ ਕਾਰਨ ਲੇਟ ਇੰਦਰਾਜ ਦਰਜ ਕ...








