Saturday, November 7
Shadow

Author: admin

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

Punjab
ਸ੍ਰੀ ਮੁਕਤਸਰ ਸਾਹਿਬ, 13 ਮਾਰਚ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਨਸ਼ਾ ਕਰਦਾ ਵੀ ਹੈ ਤਾਂ ਉਸ ਨਾਲ ਰਾਬਤਾ ਕਾਇਮ ਕਰਕੇ ਉਸਨੂੰ ਇਸ ਬੁਰੀ ਅਲਾਮਤ ਨੂੰ ਛੱਡਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ਅਤੇ ਇਸ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਜਾਵੇ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਇਸ ਸਬੰਧੀ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾ ਸਕੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵ...
ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ, ਵਿੱਚ ਜ਼ਿਲ੍ਹਾ ਪੱਧਰੀ ਮੀਡੀਆ ਨਿਗਰਾਨ ਸੈੱਲ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰ ਐਸ ਡੀ ਐਮ-ਕਮ-ਸਹਾਇਕ ਰਿਟਰਨਿੰਗ ਅਫਸਰ ਦੀਪਾਂਕਰ ਗਰਗ, ਐਮ ਸੀ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਡੀ ਪੀ ਆਰ ਓ ਰਵੀ ਇੰਦਰ ਸਿੰਘ, ਪ੍ਰਸਾਰ ਭਾਰਤੀ ਦੇ ਪੱਤਰਕਾਰ ਮਨੋਜ ਗਿਰਧਰ, ਜਗਮੋਹਨ ਸਿੰਘ ਅਤੇ ਹਰਵਿੰਦਰ ਸਿੰਘ (ਡੀਈਓ (ਈਈ) ਦਫ਼ਤਰ ਤੋਂ ਐਮਆਈਐਸ ਕੋਆਰਡੀਨੇਟਰ) ਸ਼ਾਮਲ ਹਨ।    ਉਨ੍ਹਾਂ ਕਿਹਾ ਕਿ ਐਮ ਸੀ ਐਮ ਸੀ ਕਮੇਟੀ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

Punjab
ਫ਼ਰੀਦਕੋਟ 13 ਮਾਰਚ,2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਇਆ ਗਿਆ ।  ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਅਵੇਅਰਨੈੱਸ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ...
ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

Punjab
ਐਸ.ਏ.ਐਸ.ਨਗਰ 13 ਮਾਰਚ 2024: ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਇਸ ਕੜੀ ਤਹਿਤ ਅੱਜ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਮੋਹਾਲੀ ਜਿਲ੍ਹੇ ਦੇ 5 ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇ ਖ਼ੇਤੀਬਾੜੀ ਵਿਭਾਗ ਵਿੱਚ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵ...
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

Punjab
ਮਾਨਸਾ, 13 ਮਾਰਚ: ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਸ੍ਰ. ਗਗਨਦੀਪ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਆਪਸੀ ਤਾਲਮੇਲ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਕਿਹਾ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੌਰਾਨ ਸਰਕਾਰੀ ਅਤੇ ਜਨਤਕ ਥਾਵਾਂ ਤੋਂ ਰਾਜਸੀ ਇਸ਼ਤਿਹਾਰਾਂ, ਬੈਨਰਾਂ, ਹੋਰਡਿੰਗਜ਼ ਆਦਿ ਨੂੰ ਤੁਰੰਤ ਹਟਾਉਣ ਅਤੇ ਰੈਲੀਆਂ, ਰੋਡ ਸ਼ੋਅ ਦੀ ਪ੍ਰਵਾਨਗੀ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

Punjab
ਚੰਡੀਗੜ੍ਹ, 13 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ। ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ...
ਕਨੋਲਾ ਗੋਭੀ ਸਰ੍ਹੋ਼ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ : ਡਾ. ਕਰਮਜੀਤ ਸ਼ਰਮਾ

ਕਨੋਲਾ ਗੋਭੀ ਸਰ੍ਹੋ਼ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ : ਡਾ. ਕਰਮਜੀਤ ਸ਼ਰਮਾ

Punjab
ਸ੍ਰੀ ਮੁਕਤਸਰ ਸਾਹਿਬ 13 ਮਾਰਚ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਤਰਖਾਣ ਵਾਲਾ ਵਿਖੇ ਕਨੋਲਾ ਗੋਭੀ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿਨਤਾ ਵਿੱਚ ਸਰੋਂ ਦੀ ਫਸਲ ਦੇ ਮਹੱਤਵ ਅਤੇ ਆਰਥਿਕ ਲੇਖੇ—ਜੋਖੇ ਬਾਰੇ ਜਾਣਕਾਰੀ ਦਿੱਤੀ। ਦੱਸਿਆ ਕਿ ਕੇ.ਵੀ.ਕੇ. ਵਲੋਂ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿਚ ਕਨੋਲਾ ਗੋਭੀ ਸਰੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਕਨੋਲਾ ਗੋਭੀ ਸਰੋਂ ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2 ਪ੍ਰਤੀਸ਼ਤ ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਦੱਸ...
ਸਿਹਤ ਸੰਭਾਲ ਦੇ ਖੇਤਰ ਵਿੱਚ ਜ਼ਿਕਿਤਸਾ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

ਸਿਹਤ ਸੰਭਾਲ ਦੇ ਖੇਤਰ ਵਿੱਚ ਜ਼ਿਕਿਤਸਾ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਇਹਨਾਂ ਵਿਚੋਂ ਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਨੇ ਡਾ: ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਲਈ 100 ਵ੍ਹੀਲਚੇਅਰਾਂ ਦੇਣ ਸਬੰਧੀ ਕਰਵਾਏ ਸਮਾਗਮ ਦੌਰਾਨ ਕੀਤਾ। ਜ਼ਿਕਰਯੋਗ ਹੈ ਕਿ ਏਸ਼ੀਆ ਦੀ ਸਭ ਤੋਂ ਵੱਡੀ ਪ੍ਰਾਈਵੇਟ ਐਮਰਜੈਂਸੀ ਮੈਡੀਕਲ ਸੇਵਾਵਾਂ (ਈਐਮਐਸ) ਪ੍ਰਦਾਤਾ, ਜ਼ਿਕਿਤਸਾ ਹੈਲਥਕੇਅਰ ਲਿਮਟਿਡ (ਜ਼ੈਡਐਚਐਲ), ਜਿਹੜੀ ਪਿਛਲੇ 13 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਰਾਜ ਵਿੱਚ 108 ਐਂਬੂਲੈਂਸ ਸੇਵਾਵਾਂ ਦਾ ਪ੍ਰਬੰਧਨ ਕਰ ਰਹੀ ਹੈ, ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਇਹ ਵ੍ਹੀਲਚੇਅਰਾਂ ਦਿੱਤੀਆਂ ਹਨ ਜਿਹੜੀਆਂ ਅੱਗੇ ਸੂਬ...
ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕੇ ‘ਚ ਵਿਕਾਸ ਕਾਰਜ਼ ਜਾਰੀ

ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕੇ ‘ਚ ਵਿਕਾਸ ਕਾਰਜ਼ ਜਾਰੀ

Punjab
ਲੁਧਿਆਣਾ, 13 ਮਾਰਚ (000) - ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਤਿਗੁਰੂ ਨਗਰ ਵਿਖੇ ਆਰ.ਐਮ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਤਿਗੁਰੂ ਨਗਰ ਦੀਆਂ 3 ਮੇਨ ਗਲੀਆਂ ਅਤੇ 9 ਲਿੰਕ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ 'ਤੇ ਕਰੀਬ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਸਥਾਨਕ ਵਸਨੀਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।...
ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ—ਮਜਦੂਰਾਂ ਨੇ ਰੱਖੇ ਨੀਂਹ ਪੱਥਰ

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ—ਮਜਦੂਰਾਂ ਨੇ ਰੱਖੇ ਨੀਂਹ ਪੱਥਰ

Punjab
ਮਲੋਟ 13 ਮਾਰਚ    ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਏ ਗਏ ।ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ ਤਹਿਤ ਅੱਜ ਹਲਕੇ ਦੇ ਕਿਸਾਨਾਂ ਅਤੇ ਮਜਦੂਰ ਵੀਰਾਂ ਨੇ ਪਿੰਡ ਖੁਨਣ ਕਲਾਂ ਵਿਚ 65.89 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸੈਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ, ਪਿੰਡ ਬਾਂਮ ਵਿੱਚ 48.55 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ, ਪਿੰਡ ਉੜਾਂਗ ਵਿੱਚ 27.79 ਲੱਖ ਰੁਪਏ ਦੀ ਨਾਲ ਸੜਕ ਅਤੇ ਫੜ੍ਹ ਬਣਾਉਣ ਅਤੇ ਮਲੋਟ ਮੰਡੀ ਵਿੱਚ ਵੀ 21.80 ਲੱਖ ਰੁਪਏ ਦੀ ਲਾਗਤ ਨਾਲ ਕਵਰ ਸ਼ੈਡ ਦੀ ਰਿਪੇਅਰ, ਗੇਟ, ਚਾਰ ਦਿਵਾਰੀ ਅਤੇ ਫੁੱਟਪਾਥ ਬਣਾਉਣ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਗਏ। ਹਲਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨ...