ਚੋਣਾਂ ਦੇ ਕੰਮ ਚ ਨਾ ਵਰਤੀ ਜਾਵੇ ਅਣਗਹਿਲੀ : ਰਾਹੁਲ
ਬਠਿੰਡਾ, 13 ਮਾਰਚ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਆਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਕੰਮ ਚ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੀ ਰਾਹੁਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਇਲੈਕਸ਼ਨ ਸੀਜ਼ਰ ਮਨੈਜ਼ਮੈਂਟ ਸਿਸਟਮ (ਈਐਸਐਮਐਸ) ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਸਟੈਟਿਕ ਸਰਵੇਲੈਂਸ ਅਤੇ ਉੱਡਣ ਦਸਤਾ ਟੀਮਾਂ ਨੂੰ ਸਿਖਲਾਈ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਸੀ ਵਿਜਲ ਐਪ ਦੇ ਨਾਲ-ਨਾਲ ਵੱਖ-ਵੱਖ ਨਾਕਿਆਂ ਤੇ ਹੋਣ ਵਾਲੀ ਜ਼ਬਤੀ ਦੀ...








