ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ 12 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ...








