Shadow

Author: admin

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ, 8 ਜਨਵਰੀ (         )-ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ, ਕੰਪਿਊਟਰ ਦੀ, ਗੱਲਬਾਤ ਕਰਨ ਦੇ ਹੁਨਰ ਦੀ ਜਾਂ ਖੇਡਾਂ ਦੀ, ਹਰੇਕ ਖੇਤਰ ਵਿਚ ਮੁਹਾਰਤ ਸਿੱਖਿਆ ਨਾਲ ਹੀ ਆਉਣੀ ਹੈ। ਉਨਾਂ ਕਿਹਾ ਵਾਹਨ ਚਲਾਉਣਾ ਅੱਜ ਹਰੇਕ ਵਿਅਕਤੀ ਦੀ ਲੋੜ ਹੈ, ਇਸ ਲਈ ਅਸੀਂ ਬੇਟੀ ਬਚਾਉ ਬੇਟੀ ਪੜਾਉ ਮੁਹਿੰਮ ਤਹਿਤ ਜਿਲ੍ਹੇ ਦੀਆਂ ਬੱਚੀਆਂ ਨੂੰ ਇਸ ਸਬੰਧੀ ਸਿੱਖਿਅਤ ਕਰਨ ਦਾ ਫੈਸਲਾ ਲਿਆ ਹੈ, ਜੋ ਕਿ ਸਾਰੀ ਉਮਰ ਤੁਹਾਡੇ ਕੰਮ ਆਵੇਗਾ। ਉਨਾਂ ਕਿਹਾ ਕਿ ਤੁਸੀਂ ਦੇਸ਼ ਹੋਵੋ ਜਾਂ ਵਿਦੇਸ਼ ਵਾਹਨ ਚਲਾਉਣਾ ਤੁਹਾਡੀ ਲੋੜ ਬਣ ਜਾਂਦਾ ਹੈ, ਇਸ ਲਈ ਇਸ ਮੌਕੇ ਦਾ ਲਾਭ ਲੈਂਦੇ ਹੋਏ ਗੱਡੀਆਂ ਚਲਾਉਣ ਵਿਚ ਪੂਰੀ ਮੁਹਾਰਤ ਹਾਸਿਲ  ਕਰੋ। ਇਸ ਮੌਕੇ ਸੈਕਟਰੀ ਆਰ ਟੀ ਏ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਮੋਗਾ ਵਿਖੇ 10 ਜਨਵਰੀ ਆਯੋਜਿਤ ਹੋਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਮੋਗਾ ਵਿਖੇ 10 ਜਨਵਰੀ ਆਯੋਜਿਤ ਹੋਵੇਗਾ ਰੋਜ਼ਗਾਰ ਕੈਂਪ

National
ਮੋਗਾ, 8 ਜਨਵਰੀ: ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ, ਮੋਗਾ ਵਿਖੇ 10 ਜਨਵਰੀ, 2024 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਭਾਰਤ ਫਾਇਨੈਂਸ਼ੀਅਲ ਇੰਨਕਲੂਜ਼ਨ ਲਿਮ. ਪ੍ਰਾਈਵੇਟ ਕੰਪਨੀ ਵੱਲੋਂ ਅਸਿਸਟੇੈਂਟ ਟ੍ਰੇਨੀ (ਲੋਨ ਲਈ) ਦੀ ਅਸਾਮੀ ਉੱਪਰ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਰਫ਼ ਲੜਕੇ ਹੀ ਭਾਗ ਲੈ ਸਕਦੇ ਹਨ।ਦਸਵੀਂ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਹੋਵੇ, ਆਪਣਾ ਰਿਜਿਊਮ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਡਰਾਇਵਿੰਗ ਲਾਇਸੈਂਸ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਲੈ ਕੇ ਕੈਂਪ ਦੇ ਸਥਾਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਇੰਟਰਵਿਊ ਲਈ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਦਫ਼ਤਰ ਚਨਾਬ ਜ...
ਪਹਿਲ ਪ੍ਰੋਜੈਕਟ ਦੀ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਸ਼ੁਰੂਆਤ

ਪਹਿਲ ਪ੍ਰੋਜੈਕਟ ਦੀ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਸ਼ੁਰੂਆਤ

Punjab
ਫਾਜ਼ਿਲਕਾ 8 ਜਨਵਰੀ ਸਵੈ ਰੋਜਗਾਰ ਦੇ ਕਾਰੋਬਾਰ ਨੂੰ ਉਤਸਾਹਿਤ ਕਰਨ ਅਤੇ ਔਰਤਾਂ ਅੰਦਰ ਦੀ ਪ੍ਰਤੀਭਾ ਨੂੰ ਉਜਾਗਰ ਕਰਨ ਹਿੱਤ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ ਵੀ ਪਹਿਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ| ਔਰਤਾਂ ਦੇ ਮਨੋਬਲ ਤੇ ਹੁਨਰ ਨੂੰ ਨਿਖਾਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਔਰਤਾਂ ਵਲੋਂ ਤਿਆਰ ਕੀਤੀ ਸਕੂਲ ਡਰੈੱਸ ਦੀ ਜਾਂਚ ਕਰਨ ਮੌਕੇ ਕੀਤਾ | ਉਨ੍ਹਾਂ ਜਿਥੇ ਡਰੈੱਸ ਲਈ ਵਰਤੇ ਕਪੜੇ ਅਤੇ ਕੀਤੇ ਕੰਮ ਤੇ ਤਸੱਲੀ ਪ੍ਰਗਟ ਕੀਤੀ ਉਥੇ ਛੋਟੀਆਂ ਮੋਟੀਆਂ ਖ਼ਾਮੀਆਂ ਨੂੰ ਸੁਧਾਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਔਰਤਾਂ ਅੰਦਰ ਦੇ ਹੁਨਰ ਅਤੇ ਜਜਬੇ ਨੂੰ ਹੋਰ ਪ੍ਰਵਾਜ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਤਹਿਤ ਸੇਲ੍ਫ਼ ਹੈਲਪ ਗਰੁੱਪ ਵਿਚ ਕੰਮ ਕਰਕੇ ਔਰਤਾਂ ਆਪਣੇ ਪੈਰਾਂ ਤੇ ਖੜੀਆਂ ਹੋਣਗੀਆਂ ਤੇ ਆਪਣੇ ਪਰਿਵਾਰ ਦੀ ਆਮਦਨ ਵਿਚ ਸਹਾਰਾ ਬਨਣਗੀਆਂ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 45 ਔਰਤਾਂ ਇਸ ਪ੍ਰੋਜੈਕਟ ਨਾਲ ...
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, Punjab
 ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ - ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸਫਲਤਾ ਲਈ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਫ਼ਸਰਾਂ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਨਿਗਰਾਨੀ  - 600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ 268 ਡਰੱਗ ਹਾਟਸਪੌਟਸ ’ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ  ਅਭਿਆਨ ਚਲਾਇਆ : ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ। ਇਹ ਆਪ੍ਰੇਸ਼ਨ ਸੂਬੇ ਭਰ ਵ...
ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

Punjab
ਚੰਡੀਗੜ੍ਹ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 8 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼ ਲਈ ਹੈ ਅਤੇ ਇਹ ਅੱਜ (8 ਜਨਵਰੀ) ਤੋਂ ਸ਼ੁਰੂ ਹੋ ਕੇ 12 ਜਨਵਰੀ ਤੱਕ ਚੱਲੇਗੀ। ਇਹ ਸਮਰੱਥਾ-ਨਿਰਮਾਣ ਸੈਸ਼ਨ 145 ਸਕੂਲਾਂ ਵਿੱਚ 600 ਤੋਂ ਵੱਧ ਐੱਸ.ਐੱਮ.ਸੀਜ਼. ਮੈਂਬਰਾਂ ਲਈ ਕਰਵਾਏ ਜਾਣਗੇ। ਇਹ ਸੂਬੇ ਭਰ ਦੇ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਦੀ ਸਿਖਲਾਈ ਪ੍ਰਦਾਨ ਕਰੇਗਾ। ਇਹਨਾਂ ਸੈਸ਼ਨਾਂ ਦਾ ਉਦੇਸ਼ ਐੱਸ.ਐੱਮ.ਸੀ. ਮੈਂਬਰਾਂ ਨੂੰ ਸਕੂਲ ਦੀ ਸਹਾਇਤਾ ਕਰਨ ਲਈ ਸਕੂਲ ਦੀਆਂ ਲੋੜਾਂ ਦੀ ਪਛਾਣ ਕਰਕੇ ਹੱਲ ਕਰਨ ਵਿੱਚ ਉਹਨਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵੱਲ ਧਿਆਨ ਦੇਣਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਐੱਸ.ਐੱਮ.ਸੀਜ਼. ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਕੂਲਾਂ ਵਿੱਚ ਸਕੀਮਾਂ ਦੇ ਲਾਗੂ ਕਰਨ ਵਿੱਚ ਸਹਾਇਤਾ ਕਰਨਾ ਹੈ। ਇੱਕ ਨਵੀਨਤ...
ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ

Punjab
ਫਾਜ਼ਿਲਕਾ, 8 ਜਨਵਰੀ ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡ ਕੋੜਿਆਂ ਵਾਲੀ ਅਤੇ ਚੱਕ ਸੁਖੇਰਾ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਦਾ ਜਾਇਜਾ ਲੈਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲਿਡ ਵੇਸਟ ਤੇ ਲਿਕਵਿਡ ਵੇਸਟ ਮੈਨੇਜਮੈਂਟ ਦੀ ਸਿਰਜਣਾ ਨਾਲ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧਨ ਕਰ ਕੇ ਜਿਥੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਪਿੰਡਾਂ ਦੀ ਦਿੱਖ ਨੂੰ ਵੀ ਖ਼ੂਬਸੂਰਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਕੋੜਿਆਂ ਵਾਲੀ ਵਿਖੇ ਬਣੇ ਠੋਸ ਕਚਰੇ ਪ੍ਰਬੰਧਨ ਵਿਚ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਬਾਅਦ ਵਿਚ ਬੂਟਿਆਂ ਵਿਚ ਵਰਤੀ ਜਾਂਦੀ ਹੈ। ਇਸੇ ਤਰ੍ਹਾਂ ਪਿੰਡ ਚੱਕ ਸੁਖੇਰਾ ਵਿਖੇ ਥਾਪਰ ਮਾਡਲ ਤਕਨੀਕ ਨਾਲ ਬਣੇ ਲਿਕੁਅਡ ਵੇਸਟ ਮੈਨੇਜਮੈਂਟ ਪ੍ਰਬੰਧਨ ਦਾ ਦੌਰਾ ਵੀ ਕੀਤਾ ਜਿਸ ਨਾਲ ਗੰਦੇ ਪਾਣੀ ਦਾ ...
ਆਯੁਸਮਾਨ ਸਰਬਤ ਸਿਹਤ ਬੀਮਾ ਯੋਜਨਾ ਅਧੀਨ 3 ਲੱਖ 67 ਹਜਾਰ 518 ਲੋਕਾਂ ਨੇ ਬਣਵਾਏ ਕਾਰਡ

ਆਯੁਸਮਾਨ ਸਰਬਤ ਸਿਹਤ ਬੀਮਾ ਯੋਜਨਾ ਅਧੀਨ 3 ਲੱਖ 67 ਹਜਾਰ 518 ਲੋਕਾਂ ਨੇ ਬਣਵਾਏ ਕਾਰਡ

National
ਫਾਜਿਲਕਾ 8 ਜਨਵਰੀ ਆਯੁਸਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਵਿਭਾਗ ਫਾਜਿਲਕਾ ਵੱਲੋਂ ਤਿੰਨ ਮਹੀਨੇ ਤੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ 3 ਲੱਖ 67 ਹਜਾਰ 518 ਕਾਰਡ ਲੋਕਾਂ ਨੇ ਬਣਵਾ ਲਏ ਹਨ। ਜਦ ਕਿ ਪਰਿਵਾਰਾਂ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਵਿਚ 200730 ਟੀਚੇ ਦੇ ਮੁਕਾਬਲੇ 164881 ਪਰਿਵਾਰ ਕਵਰ ਕੀਤੇ ਜਾ ਚੁੱਕੇ ਹਨ।  ਘਰ ਬੈਠੇ ਐਪ ਨਾਲ ਆਨਲਾਈਨ ਰਜਿਸਟਰੇਸਨ ਕਰਵਾਈ ਜਾ ਸਕਦੀ ਹੈ। ਇਸ ਦੇ ਇਲਾਵਾ ਆਸ਼ਾ ਵਰਕਰਾਂ ਵੀ ਘਰ-ਘਰ ਜਾ ਕੇ ਆਯੁਸਮਾਨ ਕਾਰਡ ਐਪ ਰਾਹੀਂ ਹੀ ਬਣਵਾ ਰਹੀਆਂ ਹਨ। ਨੋਡਲ ਅਫਸਰ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਆਯੁਸਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਖੁਦ ਘਰ ਬੈਠੇ ਹੀ ਪਰਿਵਾਰ ਦੇ ਮੈਂਬਰਾਂ ਦਾ ਆਯੁਸਮਾਨ ਭਾਰਤ ਈ.ਕੇਵਾਈਸੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲੇ ਸਟੋਰ ਤੋਂ ਪੀਐਮਜੇਵਾਈ ਐਪ ਡਾਊਨਲੋਡ ਕਰੇ ਫਿਰ ਪੀਐਮਜੇਵਾਈ ਤੇ ਕਲਿਕ ਕਰ ਕੇ ਆਪਣਾ ਮੋਬਾਈਲ ਨੰਬਰ ਦਰਜ ਕਰਕੇ ਵੈਰੀਫਾਈ ਕਰਨਾ ਹੋਵੇਗਾ। ਓਟੀਪੀ ਦੇ ਅਧਾਰ ਰਜਿਸਟਰੇਸ਼ਨ ਪ੍ਰਕਿਆ ਹੋਵੇਗੀ।ਪ੍ਰਕਿਆ ਪੂਰੀ ਹੋਣ ਦੇ 15-20 ਮਿੰਟ ਬਾਅਦ ਆਯੁਸਮਾਨ ਕਾਰਡ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨ...
ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

Politics, Punjab
ਲੁਧਿਆਣਾ, 08 ਜਨਵਰੀ (000) - ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ 'ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।  ਵਿਦਿਆਰਥੀਆਂ ਨੂੰ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਵੀ ਦਿੱਤੀ ਗਈ।...
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Punjab
ਚੰਡੀਗੜ੍ਹ, 8 ਜਨਵਰੀ:  ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ...
ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ:  ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ: ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

Crime, Politics
ਐੱਸ.ਏ.ਐੱਸ. ਨਗਰ, 8 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ) ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਪੈਸ਼ਲ ਚੈਕਿੰਗ ਸ਼੍ਰੀਮਤੀ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ ਅਧੀਨ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ  ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 02 ਕਪਤਾਨ ਪੁਲਿਸ (ਐਸ.ਪੀ) ਰੈਂਕ ਦੇ ਅਧਿਕਾਰੀ, 06 ਉੱਪ ਕਪਤਾਨ ਪੁਲਿਸ (ਡੀ.ਐਸ.ਪੀ.) ਰੈਂਕ ਦੀ ਅਗਵਾਈ ਹੇਠ 13 ਮੁੱਖ ਅਫਸਰ ਥਾਣਾ ਤੋਂ ਇਲਾਵਾ 06 ਇੰਸਪੈਕਟਰ ਰੈਂਕ ਦੇ ਅਧਿਕਾਰੀ ਸਮੇਤ ਕਰੀਬ 297 ਪੁਲਿਸ ਕਰਮਚਾਰੀਆਂ ਰਾਹੀਂ ਵੱਖ ਵੱਖ ਥਾਵਾਂ 'ਤੇ ਚੈਕਿੰਗ ਕਰਵਾਈ ਗਈ। ਇਸ ਤਹਿਤ ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ 293 ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 03 ਮ...