ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 11 ਮਾਰਚ:
ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ।
ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ।
ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾ...








