ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ
ਬਠਿੰਡਾ, 11 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋ ਬੀ.ਐਮ. ਐਜੂਕੇਸ਼ਨ ਬਠਿੰਡਾ ਆਫ ਮੈਰਾਥਨ ਦੇ ਸਬੰਧ ਵਿਚ ਟੀ. ਸ਼ਰਟ ਜਾਰੀ ਕੀਤੀ ਗਈ। ਇਸ ਦੌਰਾਨ ਏ.ਆਈ.ਜੀ. ਇੰਨਟੈਲੀਜੈਸ ਵਿੰਗ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਵਲੋਂ ਪੋਸਟਰ ਰਲੀਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੰਨਰਜ਼ ਕਲੱਬ ਵਲੋਂ ਕਰਵਾਈ ਜਾ ਰਹੀ ਇਸ ਮੈਰਾਥਨ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਚੜ ਕੇ ਹਿੱਸਾ ਲੈਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਰੰਨਰਜ਼ ਕਲੱਬ ਵੱਲੋਂ 17 ਮਾਰਚ 2024 ਨੂੰ ਕਰਵਾਈ ਜਾ ਰਹੀ 6ਵੀਂ ਆਫ਼ ਮੈਰਾਥਨ 21 ਕਿਲੋਮੀਟਰ ਦੀ ਹੋਵੇਗੀ। ਇਹ ਮੈਰਾਥਨ ਸਵੇਰੇ 6 ਵਜੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਤੋਂ ਸ਼ੁਰੂ ਹੋ ਕੇ ਫੈਕਟਰੀ ਆਊਟ ਲੈਟ (ਬਠਿੰਡਾ-ਬਰਨਾਲਾ ਰੋਡ, ਬਠਿੰਡਾ) ਤੱਕ ਜਾਵੇਗੀ, ਉਸੇ ਰੂਟ ਤੋਂ ਸ੍ਰੀ ਗੁਰੂ ਨਾਨਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਵਿਖੇ ਤਕਰੀਬਨ ਸਵੇਰੇ 11 ਵਜੇ ਤੱਕ ਵਾਪਸ ਆਏਗੀ।
ਡਿਪਟੀ...







