Thursday, August 27
Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਜਾਇਜ਼ਾ

Punjab
ਫਾਜ਼ਿਲਕਾ 17 ਫਰਵਰੀ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ । ਇੱਥੇ ਉਹਨਾਂ ਨੇ ਸਕੂਲ ਵਿੱਚ ਦਾਖਲਾ ਕਰਾਉਣ ਆਏ ਮਾਪਿਆਂ ਨੂੰ ਮਿਲ ਕੇ ਉਹਨਾਂ ਨੂੰ ਸਰਕਾਰੀ ਸਕੂਲਾਂ ਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ।  ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਮੁਹਿੰਮ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਮਾਪੇ ਹੈਲਪਲਾਈਨ ਨੰਬਰ 18001802139 ਤੇ...
ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ

Punjab
ਖਰੜ, 17 ਫਰਵਰੀ:          ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮੱਸਿਆਵਾਂ/ਮੁਸਕਿਲਾਂ ਦਾ ਮੌਕੇ  ਤੇ ਹੱਲ ਕਰਨ ਲਈ ਐਮ ਐੱਲ ਏ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਸਬ ਡਵੀਜਨ ਖਰੜ ਦੇ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿੱਚ ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ । ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ।  ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਐਮ ਐੱਲ ਏ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ । ਕੈਂਪ ਵਿੱਚ ਸ਼ਾਮਲ ਇਲਾਕਾ ਨਿਵਾਸੀਆਂ ਨੇ ਪੰਜਾਬ  ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼...
ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

Punjab
ਫਾਜ਼ਿਲਕਾ, 17 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਾਮਯਾਬ ਸਾਬਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਲੋਕ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲ ਅਤੇ ਸਿਹਤ ਕੇਂਦਰ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਬਿਨਾਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਰੁਕਾਵਟ 'ਤੇ ਚਿੰਤਾ ਦਾ ਕੋਈ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕੀਤਾ। ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਜ਼ਿਲ੍ਹਾ ਹਸਪਤਾਲ, ਸਿਵਲ ਹਸਪਤਾਲ, ਕਾਮਨ ਮੈਨ ਕਲੀਨਿਕ ਅਤੇ ਸਿਹਤ ਕੇਂਦਰਾਂ ਵਿੱਚ ਡਾ: ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਵਾਈਆਂ ਅਤੇ ਹੋਰ ਸਿਹਤ ਉਪਕਰਨਾਂ ਦੀ ਉਪਲਬਧਤਾ ਹੈ। ਰੋਹਿਤ ਗੋਇਲ ਅਤੇ ਡਾ. ਡਾ: ਅਰਪਿਤ ਗੁਪਤਾ ਨੇ ਪਿਛਲੇ ਦਿਨ ਪਿੱਤੇ ਦੀ ਪੱਥਰੀ ਦੇ ਤਿੰਨ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ।ਇਸ ਤੋਂ ਇਲਾਵਾ ਸਿਹਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਹਰ ਰੋਜ...
ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਝਾਕੀਆਂ ਅਗਲੇ ਪੜਾਅ ਲਈ ਰਵਾਨਾ

ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਝਾਕੀਆਂ ਅਗਲੇ ਪੜਾਅ ਲਈ ਰਵਾਨਾ

Punjab
ਫਾਜ਼ਿਲਕਾ 17 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਜਨਵਰੀ ਮੌਕੇ ਦਿੱਲੀ ਵਿਖੇ ਭੇਜੀ ਗਈ ਝਾਂਕੀ ਨੂੰ ਕੇਂਦਰ ਸਰਕਾਰ ਨੇ ਜਾਣਬੁਝ ਕੇ ਰੱਦ ਕਰ ਦਿੱਤਾ ਸੀ ਪਰ ਹੁਣ ਇਹ ਝਾਂਕੀਆਂ ਪੰਜਾਬ ਭਰ ਵਿੱਚ ਵਿਖਾਈਆਂ ਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਜਾਣਬੁਝ ਕੇ ਪੰਜਾਬ ਦੀ ਝਾਕੀ ਨੂੰ ਰੱਦ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਆਪਣੀਆਂ ਝਾਂਕੀਆਂ ਸਾਰੇ ਪੰਜਾਬ ਦੇ ਲੋਕਾਂ ਨੂੰ ਵਿਖਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਡੀ ਨਵੀਂ ਪੀੜੀ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਹੋ ਸਕੇ।  ਇਹਨਾਂ ਵਿੱਚੋਂ ਇੱਕ ਝਾਕੀ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਬਾਰੇ ਹੈ ਜਦਕਿ ਦੂਸਰੀ ਝਾਕੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸ਼ਾਉਂਦੀ ਹੈ। ਇਸੇ ਤਰ੍ਹਾਂ ਇੱਕ ਝਾਂਕੀ ਨਾਰ...
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ...
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

Punjab
ਲੁਧਿਆਣਾਃ 17 ਫਰਵਰੀ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ ਦਿੱਤਾ ਹੈ। ਚੋਣ ਮਨੋਰਥ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨਗੀ ਦੇ ਉਮੀਦਵਾਰ ਡਾਃ ਸ਼ਿੰਦਰਪਾਲ ਸਿੰਘ ਸਾਬਕਾ ਰਜਿਸਟਰਾਰ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ,  ਜਨਰਲ ਸਕੱਤਰੀ ਉਮੀਦਵਾਰ ਡਾਃ ਗੁਰਇਕਬਾਲ ਸਿੰਘ ਮੀਤ ਪ੍ਰਧਾਨਗੀ ਲਈ ਉਮੀਦਵਾਰ ਡਾਃ ਭਗਵੰਤ ਸਿੰਘ ਸੰਪਾਦਕ ਜਾਗੋ, ਡਾਃ ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਮਦਨ ਵੀਰਾ ਤੇ ਡਾਃ ਇਕਬਾਲ ਸਿੰਘ ਗੋਦਾਰਾ  ਸ਼ਾਮਿਲ ਸਨ। ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ 3 ਮਾਰਚ, 2024 ਨੂੰ ਸਾਲ 2024-26 ਲਈ ਹੋ ਰਹੀ ਚੋਣ ਲਈ ਇਸ ਮਨੋਰਥ ਪੱਤਰ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਦਾ ਸੰਵਿਧਾਨ ਸੋਧਣ ਲਈ ਵਿਸ਼ੇਸ਼ ਸੁਝਾਅ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ। ਵਿਦੇਸ਼ਾਂ ਵਿਚ  ਰਹਿੰਦੇ ਸਰਪ੍ਰਸਤਾਂ ਤੇ ਮੈਂਬਰਜ਼ ਨੂੰ ਅਕਾਡਮੀ ਦੇ ਪ੍ਰਬੰਧ ਵਿਚ ਸੁਚਾਰੂ ਹਿੱਸਾ ਲੈਣ ਲਈ ਭਵਿੱਖ ਮੁਖੀ ਨੇਮ ਬਣਾਏ ਜਾਣਗੇ...
ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

Punjab
ਫ਼ਰੀਦਕੋਟ 17 ਫ਼ਰਵਰੀ,2024           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਅੱਜ ਪਿੰਡਾਂ ਵਿਚ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਨ ਦੌਰਾਨ ਕੀਤਾ। ਉਨ੍ਹਾਂ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪੰਜਾਬ ਸਰਕਾਰ ਵਲੋਂ 44 ਦੇ ਕਰੀਬ ਸੇਵਾਵਾਂ ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿ...
ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

Punjab
ਫਰੀਦਕੋਟ 17 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ। ਇਹ ਗ੍ਰਾਂਟ ਵੀ ਸਕੂਲ ਦੁਆਰਾ ਭੇਜੀ ਗਈ ਮੰਗ ਤਹਿਤ ਹੀ ਦਿੱਤੀ ਗਈ ਹੈ। ਇਸ ਸਮੇਂ ਸਕੂਲ ਮੁਖੀ ਪ੍ਰਦੀਪ ਸਿੰਘ ਦੁਆਰਾ ਸਪੀਕਰ ਸੰਧਵਾ ਦਾ ਸਕੂਲ ਨੂੰ ਦਿੱਤੀ ਗਈ  ਗ੍ਰਾਂਟ  ਲਈ ਅਤੇ ਆਏ ਹੋਏ ਆਗੂਆਂ ਦਾ ਧੰਨਵਾਦ ਕੀਤਾ।  ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਧਾਲੀਵਾਲ , ਗੁਰਮੀਤ ਸਿੰਘ ਭਿੰਡਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਰੀਦਕੋਟ 3, ਪਰਮਜੀਤ ਕੌਰ ਸੈਂਟਰ ਮੁੱਖ ਅਧਿਆਪਕਾ,ਸੁਖਵੰਤ ਸਿੰਘ ਪੱਕਾ,ਹਰ...
ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ

ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ

Punjab
ਫਰੀਦਕੋਟ 17 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ  ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਸਪੀਕਰ ਸੰਧਵਾ ਨੇ ਕਿਹਾ ਕਿ ਸਹੀ ਤਰੱਕੀ ਤੇ ਖੁਸ਼ਹਾਲੀ ਕੇਵਲ ਸਿੱਖਿਆ ਦੇ ਨਾਲ ਹੀ ਆ ਸਕਦੀ ਹੈ। ਇਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਪੂਰਵ ਸੁਹਿਰਦਤਾ ਨਾਲ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ  ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਕੂਲ ਸਟਾਫ ਦੀ ਮੰਗ ਤੇ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਕੂਲ ਦੀ ਸ...
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

Punjab
ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ....