ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
ਚੰਡੀਗੜ੍ਹ, 16 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ 'ਡੀਪ ਫੇਕ' ਦੀ ਪਛਾਣ ਕਰਨ ਅਤੇ ਇਸ ਰਾਹੀਂ ਅਸ਼ਲੀਲ ਸਮੱਗਰੀ ਤਿਆਰ ਕਰਕੇ ਇਸ ਦੇ ਪਸਾਰ ਦੀ ਸੰਭਾਵਨਾ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਈ ਗਈ।
ਡੀਪ ਫੇਕ ਇੱਕ ਚਿੱਤਰ, ਆਡੀਓ ਜਾਂ ਵੀਡੀਓ ਹੈ ਜਿਸ ਵਿੱਚ ਕਿਸੇ ਅਸਲ ਵਿਅਕਤੀ ਨੂੰ ਡਿਜੀਟਲ ਰੂਪ ਵਿੱਚ ਐਡਿਟ ਕਰਕੇ ਕਿਸੇ ਹੋਰ ਨਾਲ ਹੂ-ਬ-ਹੂ ਮਿਲਾ ਦਿੱਤਾ ਜਾਂਦਾ ਹੈ ਅਤੇ ਇਹ ਦੇਖਣ ਨੂੰ ਬਿਲਕੁੱਲ ਅਸਲ ਲਗਦਾ ਹੈ।
ਸਿਖਲਾਈ ਪ੍ਰੋਗਰਾਮ ਦੌਰਾਨ ਮੈਟਾ ਦੇ ਨਾਲ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (ਐਮਸੀਏ) ਟੀਮ ਨੇ ਆਨ...








