ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ
ਬਠਿੰਡਾ, 8 ਜਨਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 1583 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਬਠਿੰਡਾ ਵਿਖੇ 319 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਤਲਵੰਡੀ ਸਾਬੋ 248, ਤਹਿਸੀਲ ਮੌੜ 153, ਤਹਿਸੀਲ ਰਾਮੁਪਰਾ 173, ਸਬ ਤਹਿਸੀਲ ਸੰਗਤ 96, ਸਬ ਤਹਿਸੀਲ ਗੋਨਿਆਣਾ 154, ਸਬ ਤਹਿਸੀਲ ਨਥਾਣਾ 311, ਸਬ ਤਹਿਸੀਲ ਬਾਂਲਿਆਵਾਲੀ 99 ਅਤੇ ਸਬ ਤਹਿਸੀਲ ਭਗਤਾ ਭਾਈਕਾ ਵਿਖੇ 30 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹ...








