Thursday, August 27
Shadow

Author: admin

ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ , ਡੱਬਵਾਲਾ  ਕਲਾ ਅਤੇ ਖੁਈਖੇੜਾ ਦਾ ਦੌਰਾ

ਕਾਰਜਕਾਰੀ ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ , ਡੱਬਵਾਲਾ ਕਲਾ ਅਤੇ ਖੁਈਖੇੜਾ ਦਾ ਦੌਰਾ

Punjab
ਫਾਜ਼ਿਲਕਾ 16 ਫਰਵਰੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਹਸਪਤਾਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਤਹਿਤ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੂਈਖੇਜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਨਰਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਦੇ ਨਾਲ ਹੀ ਡੱਬਵਾਲਾ ਕਲਾ ਅਤੇ ਖੂਈਖੇਜਾ ਵਿਖੇ ਸਟਾਫ ਦੀ ਹਾਜ਼ਰੀ, ਸਫਾਈ, ਸਟਾਕ ਰਜਿਸਟਰ ਆਦਿ ਦੀ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਡਾ. ਕਵਿਤਾ ਸਿੰਘ ਨੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਸਿਹਤ ਸਕੀਮ...

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

Punjab
ਫਾਜ਼ਿਲਕਾ 16 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ

Punjab
ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚਮੁੱਚ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਜੋ ਲੋਕਾਂ ਦੇ ਮਸਲਿਆਂ ਨੂੰ ਘਰ-ਘਰ ਪਹੁੰਚਾ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਲਗਾਏ ਗਏ ਲੋਕ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਕੀਮਾਂ ਰਾਹੀਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 10 ਲੱਖ ਤੋਂ ਵੱਧ ਰੱਦ ਕੀਤੇ ਰਾਸ਼ਨ ਕਾਰਡ ਬਹਾਲ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿਧਾਇਕ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਹੁਣ 'ਘਰ-ਘਰ ਰਾਸ਼ਨ' ਸਕੀਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਲੋਕਾਂ ਦੇ ਘਰਾਂ ਤੱ...

ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 15 ਫਰਵਰੀ   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।   ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ।   ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿ...
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

Punjab
ਲੁਧਿਆਣਾ, 16 ਫਰਵਰੀ (000) - ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਵਿੱਚ ਆ ਰਹੀ ਕੂੜੇ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੰਪੈਕਟ ਕਰਕੇ ਅੱਗੇ ਮੁੱਖ ਡੰਪ ਤੇ ਭੇਜਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਹਲਕਾ ਦੱਖਣੀ ਦੀ ਨੁਹਾਰ ਬਦਲਣ ਵਿੱਚ ਬੇਹੱਦ ਸਹਾਈ ਸਿੱਧ ਹੋਵੇਗੀ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਛੀਨਾ ਦੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਛੀਨਾ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਹਲਕਾ ਦੱਖਣ...
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

Punjab
ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿ...
ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ ‘ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ ‘ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

Punjab
ਲੁਧਿਆਣਾ, 15 ਫਰਵਰੀ (000) - ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ ਨਗਰ ਨੇੜੇ ਸ਼ਮਸ਼ਾਨ ਘਾਟ ਵਿਖੇ ਬਰਸਾਤੀ ਨਾਲੇ (ਸਟੋਰਮ ਡਰੇਨ) ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ, ਬਰਸਾਤੀ ਨਾਲਾ ਕੱਚਾ ਹੋਣ ਕਾਰਨ ਉਸ ਵਿੱਚ ਮਿੱਟੀ ਅਤੇ ਹੋਰ ਕੱਚਰਾ ਭਰ ਜਾਂਦਾ ਸੀ ਜਿਸ ਨਾਲ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਜਾਂਦਾ ਸੀ। ਘਰਾਂ ਵਿੱਚ ਪਾਣੀ ਦਾਖਲ ਹੋਣ ਕਾਰਨ ਬਦਬੂ ਫੈਲਦੀ ਹੈ, ਲੋਕਾਂ ਦਾ ਜੀਵਨ ਦੁਬਰ ਹੋ ਜਾਂਦਾ ਹੈ ਅਤੇ ਕਈ ਬਿਮਾਰੀਆਂ ਫੈਲਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਆਪਣੇ ਕੰਮ-ਕਾਜ 'ਤੇ ਜਾਉਣ ਲਈ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲੇ ਨੂੰ ਪੱਕਾ ਕਰਵਾਉਣ ਲਈ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ, ਜਿਸਨੂੰ ਬੂਰ ਪਿਆ ਹੈ ਅਤੇ ਸਪੱਸ਼ਟ ਕੀਤਾ ਕਿ ਬਰਸਾ...
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ। ਇਸ ਸਬੰਧੀ ਵ...
ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਪ੍ਰੇਰਿਤ ਕੀਤਾ ਜਾਵੇ – ਧੀਮਾਨ

ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਪ੍ਰੇਰਿਤ ਕੀਤਾ ਜਾਵੇ – ਧੀਮਾਨ

Punjab
ਫਿਰੋਜ਼ਪੁਰ, 15 ਫਰਵਰੀ 2024: ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ, ਉਨ੍ਹਾਂ ਦੇ ਪੁਨਰਵਾਸ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਤੱਕ ਨਸ਼ਿਆਂ ਖਿਲਾਫ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਐਸ.ਐਸ.ਪੀ. ਸੋਮਿਆ ਮਿਸ਼ਰਾ, ਏ.ਆਈ.ਜੀ. ਕਾਉਂਟਰ ਇੰਟੈਲੀਜੈਂਸ ਲਖਬੀਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਨੌਜਵਾਨਾਂ ਤੇ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਆਪਣੀ ਨੈਤਿਕ, ਸਮਾਜਿਕ ਜ਼ਿੰਮੇਵਾਰ...
ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ

Punjab
ਫ਼ਰੀਦਕੋਟ 15 ਫ਼ਰਵਰੀ,2024 ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ,  ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿਚ ਪਹਿਲੀ ਝਾਕੀ ਵਿੱਚ ਜਲਿਆਂ ਵਾਲਾ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ.ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।  ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ...