ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ
ਬਠਿੰਡਾ, 7 ਮਾਰਚ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਦੌਰਾਨ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ. ਲਾਈਫ ਇੰਸੋਰੈਂਸ, ਪੁਖਰਾਜ ਹੈਲਥ ਕੇਅਰ, ਆਈ.ਸੀ.ਆਈ.ਸੀ.ਆਈ. ਬੈਂਕ, ਇੰਡੀਆਂ ਜੋਬ ਕਾਰਟ, ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਫਲਿਪਕਾਰਟ, ਆਰ.ਐਡ.ਜੇ. ਲਾਅ ਕੰਨਸਲਟੈਂਟ ਆਦਿ ਵੱਲ਼ੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਲਗਭਗ 173 ਪ੍ਰਾਰਥੀਆਂ ਵੱਲੋਂ ਸਿਰਕਤ ਕੀਤੀ ਗਈ ਅਤੇ ਵੱਖ-ਵੱਖ ਕੰਪਨੀਆਂ ਦੁਆਰਾ ਕੁੱਲ 97 ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 20,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਗਏ।
ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ...








