Thursday, August 27
Shadow

Author: admin

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾ...
ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ 3.6 ਲੱਖ ਰੁਪਏ ਦਾ ਯੋਗਦਾਨ

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ 3.6 ਲੱਖ ਰੁਪਏ ਦਾ ਯੋਗਦਾਨ

Punjab
ਲੁਧਿਆਣਾ, 15 ਫਰਵਰੀ (000) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪਹਿਲਕਦਮੀ ਅਤੇ ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਹੁਨਰ ਵਿਕਾਸ ਕੇਂਦਰ (ਮਿੰਨੀ ਸਕੱਤਰੇਤ ਲੁਧਿਆਣਾ ਅਤੇ ਹੰਬੜਾਂ ਰੋਡ ਵਿਖੇ) ਚਲਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 3.6 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲੋੜਵੰਦ ਔਰਤਾਂ ਨੂੰ ਸਿਲਾਈ ਦੇ ਹੁਨਰਮੰਦ ਬਣਾਉਣ ਵਿੱਚ ਸਹਿਯੋਗ ਵਜੋਂ ਸਾਲਾਨਾ 7.2 ਲੱਖ ਰੁਪਏ ਦੀ ਸਹਾਇਤਾ ਨਾਲ ਜ਼ਿਲ੍ਹਾ ਹੁਨਰ ਵਿਕਾਸ ਕੇਂਦਰਾਂ ਦੀ ਸਹਾਇਤਾ ਕਰੇਗੀ, ਜਿਸ ਨਾਲ ਉਹ ਇੱਕ ਸੁੰਦਰ ਜੀਵਨ ਕਮਾਉਣ ਦੇ ਯੋਗ ਬਣ ਸਕਣ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਜੰਗਲ ਦੇ 2.5 ਏਕੜ ਦੇ ਵਿਕਾਸ ਲਈ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆਵਲ ਭਰਪੂਰ ਸ਼ਹਿਰੀ ਜੰਗਲੀ ਖੇਤਰਾਂ ਦੇ ਵਿਕਾਸ ਲਈ ਪ੍ਰਸ਼ਾਸਨ ਨਾਲ ਸਮਝੌਤਾ ਕਰਨ ਦੇ ਅੰਤਮ ਪੜਾਅ ਵਿੱਚ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਨੇ...
ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

Punjab
ਚੰਡੀਗੜ੍ਹ, 15 ਫਰਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾ...
ਡਿਪਟੀ ਕਮਿਸ਼ਨਰ ਵੱਲੋਂ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ

Punjab
ਫਾਜ਼ਿਲਕਾ, 15 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ *ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਦੋ ਓਵਰਲੋਡਿਡ ਟਰਾਲੀਆਂ ਫੜੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਟਰਾਲੀਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨਾ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਜਾਨ—ਮਾਲ ਦੀ ਰਾਖੀ ਨੂੰ ਲੈ ਕੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨਾ ਮਨਾਉਣ ਦਾ ਮੰਤਵ ਸੜਕਾਂ *ਤੇ ਚਲਣ ਵਾਲੇ ਰਾਹਗੀਰਾਂ ਨੂੰ ਹਰ ਪੱਖੋਂ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਵਹੀਕਲ ਨੂੰ ਓਵਰਲੋਡ ਕਰਨ ਕਰਕੇ ਪਿਛੇ ਵਾਲੇ ਨੂੰ ਸਹੀ ਦਿਖਾਈ ਨਾ ਦੇਣ ਕਰਕੇ ਕਈ ਵਾਰ ਹਾਦਸੇ ਹੋ ਜਾਂਦੇ ਹਨ। ਉਨ੍ਹਾਂ ਵਾਹਨ ਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਲੋਡ ਅਨੁਸਾਰ ਹੀ ਵਹੀਕਲਾਂ ਨੂੰ ਹੀ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ...
ਵਿਧਾਇਕ ਛੀਨਾ ਦੀ ਅਗਵਾਈ ‘ਚ ਇੱਕ ਹੋਰ ਜੱਥਾ ਰਵਾਨਾ

ਵਿਧਾਇਕ ਛੀਨਾ ਦੀ ਅਗਵਾਈ ‘ਚ ਇੱਕ ਹੋਰ ਜੱਥਾ ਰਵਾਨਾ

Punjab
ਲੁਧਿਆਣਾ, 15 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 38 ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਏਗੀ।  ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ...
ਡਿਪਟੀ ਕਮਿਸ਼ਨਰ ਵੱਲੋਂ ਫ੍ਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਤੇ ਰੱਖ-ਰਖਾਵ ਲਈ 2 ਰੁਪਏ ਦਾ ਚੈੱਕ ਭੇਂਟ

ਡਿਪਟੀ ਕਮਿਸ਼ਨਰ ਵੱਲੋਂ ਫ੍ਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਤੇ ਰੱਖ-ਰਖਾਵ ਲਈ 2 ਰੁਪਏ ਦਾ ਚੈੱਕ ਭੇਂਟ

Punjab
ਮੋਗਾ, 15 ਫਰਵਰੀ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸੁਤੰਤਰਤਾ ਸੰਗ੍ਰਾਮੀਆਂ ਦੀ ਭਲਾਈ ਲਈ ਵਚਨਬੱਧ ਹੈ, ਸਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਹਰ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਸਮੇਂ ਤਤਪਰ ਹੈ, ਕਿਉਂਕਿ ਅਸੀਂ ਸੰਗ੍ਰਾਮੀਆਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਚੁੱਕਾ ਸਕਦੇ ਅਸੀਂ ਉਨ੍ਹਾਂ ਦੇ ਵਾਰਸਾਂ ਦਾ ਬਣਦਾ ਸਨਮਾਨ ਹੀ ਕਰਨਯੋਗ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਸੁਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨ੍ਹਾਂ ਦੇ ਢੁਕਵੇਂ ਨਿਪਟਾਰੇ ਦੇ ਮੰਤਵ ਨਾਲ ਬੁਲਾਈ ਗਈ ਖਾਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਫਰੀਡਮ ਫਾਈਟਰ ਭਵਨ ਮੋਗਾ ਦੇ ਨਵਨਿਰਮਾਨ ਅਤੇ ਰੱਖ ਰਖਾਵ ਲਈ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਰਫੋਂ ਆਇਆ, 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਭੇਂਟ ਕੀਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗ੍ਰਾਮੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਸਬੰਧੀ ਸਬੰਧੰਤ ਵਿਭਾਗਾਂ ਨਾਲ ਜਲਦੀ ਤੋਂ ਜਲਦੀ ਤਾਲਮੇਲ ਕਰਕੇ ਢੁਕਵਾਂ ਹੱਲ ਕੀਤਾ ਜਾਵੇਗਾ। ਇਸ ਸਮੇਂ ਡਿਪਟੀ ਕਮਿਸ਼ਨ...
ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

Punjab
ਫਾਜ਼ਿਲਕਾ, 15 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਪੀ. ਐਮ. ਵਿਸ਼ਵਕਰਮਾ ਸਕੀਮ ਅਧੀਨ ਜਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮੇਟੀ ਵਲੋਂ ਦੂਜੇ ਲੈਵਲ ਦੀ ਵੈਰੀਫੀਕੇਸ਼ਨ ਹੋਣ ਉਪਰੰਤ 1300 ਤੋਂ ਵੱਧ ਐਪਲੀਕੇਸ਼ਨਾਂ ਦੇ ਨਿਪਟਾਰੇ ਲਈ ਫੈਸਲਾ ਕੀਤਾ ਗਿਆ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਜਿਲ੍ਹੇ ਵਿਚ ਵਿਸ਼ਵਕਰਮਾ ਪੋਰਟਲ ਉੱਪਰ ਓਨਬੋਰਡਿੰਗ ਲਈ ਪੈਂਡਿੰਗ ਪਈਆਂ ਗਰਾਮ ਪੰਚਾਇਤਾਂ ਨੂੰ ਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ ਦੇ ਸਹਿਯੇਗ ਨਾਲ ਜਲਦੀ ਤੋਂ ਜਲਦੀ ਪੋਰਟਲ ਉੱਪਰ ਓਨਬੋਰਡ ਕੀਤਾ ਜਾਵੇ। ਜਿਲ੍ਹੇ ਦੀਆਂ ਸਮੂਹ ਗਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਸ਼ਹਿਰੀ ਖੇਤਰ ਦੇ ਕਾਰਜਸਾਧਕ ਅਫਸਰਾਂ ਨੂੰ ਉਹਨਾਂ ਦੀ ਆਈ.ਡੀ. ਤੇ ਪਹਿਲੇ ਲੈਵਲ ਦੀ ਵੈਰੀਫੀਕੇਸ਼ਨ ਲਈ ਪੈਂਡਿੰਗ ਪਈਆਂ ਐਪਲੀਕੇਸ਼ਨਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿਚ ਸ਼੍ਰੀ ਜਸਵਿੰਦਰਪਾਲ ਸਿੰਘ ਚਾਵਲਾ, ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਸ਼੍ਰੀ ਨਿਰਵੈਰ ਸਿੰਘ, ਫੰਕਸ਼ਨਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ...
16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

16 ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 15 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 16 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 16 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 16 ਫਰਵਰੀ ਨੂੰ ਵਾਰਡ ਨੰਬਰ 17 ਅਤੇ 20 ਦੇ ਵਸਨੀਕਾਂ ਲਈ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ  ਨਜ਼ਦੀਕ ਅੰਡਰ ਬ੍ਰਿਜ, ਗਲੀ ਨੰਬਰ 3, ਅਮਰਪੁਰਾ ਬਸਤੀ, ਮੇਨ ਰੋਡ ਵਿਖੇ ਲਗਾਇਆ ਜਾਵੇਗਾ। ਇਸ...
ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

Punjab
ਬਠਿੰਡਾ, 15 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।         ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਵੈਨ 92-ਬਠਿੰਡਾ ਸ਼ਹਿਰੀ ਵਿੱਚ 18 ਫਰਵਰੀ ਨੂੰ ਸਥਾਨਕ ਮਾਲਵਾ ਕਾਲਜ ਗੋਨਿਆਣਾ ਰੋਡ, ਭਾਈ ਘਨੱਈਆ ਚੌਂਕ, ਤਿੰਨ ਕੋਣੀ, ਫਾਇਰ ਬ੍ਰਿਗੇਡ ਚੌਂਕ ਅਤੇ ਕਿਲ੍ਹਾ ਮੁਬਾਰਕ ਵਿਖੇ ਅਤੇ 19 ਫਰਵਰੀ ਨੂੰ ਖਾਲਸਾ ਸਕੂਲ, ਪੁਰਾਣਾ ਥਾਣਾ, ਦਾਣਾ ਮੰਡੀ, ਹਾਜ਼ੀ ਰਤਨ ਚੌਂਕ ਅਤੇ ਸਰਕਾਰੀ ਆਈ.ਟੀ.ਆਈ ਵਿਖੇ ਪਹੁੰਚਕੇ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰੇਗੀ।         ਇਸੇ ਤਰ੍ਹਾਂ 91-ਭੁੱਚੋ ਮੰਡੀ ਵਿਖੇ ਜਾਗਰੂਤਾ ਵੈਨ 20 ਫਰਵਰੀ ਨੂੰ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਅਤੇ ਰਿਸਰਚ ਭੁੱਚੋ ਖੁਰਦ, ਸਰਕਾਰੀ ਹਸਪਤਾਲ ਭੁੱਚੋ, ਬਾਬਾ ਮੋਨੀ ਜੀ ਮਹਾਰਾਜ ਐਜੂਕੇਸ਼...
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇ...