ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 14 ਫ਼ਰਵਰੀ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।
ਇੱਥੇ ਮਗਸੀਪਾ ਵਿਖੇ 'ਸੜਕ ਸੁਰੱਖਿਆ ਮਹੀਨੇ' ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ...








