Thursday, August 27
Shadow

Author: admin

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 14 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਜਿੱਥੇ ਵਚਨਬੱਧ ਤੇ ਯਤਨਸ਼ੀਲ ਹੈ, ਉਥੇ ਹੀ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 15 ਫ਼ਰਵਰੀ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 12 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ 15 ਫਰਵਰੀ ਨੂੰ ਵਾਰਡ ਨੰਬਰ 15 ਅਤੇ 16 ਦੇ ਵਸਨੀਕਾਂ ਲਈ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ  ਕਾਲਜ ਰਿਜਨਲ ਸੈਂਟਰ, ਪੰਜਾਬੀ ਯੂਨੀਵਰਸਿਟੀ, ਗੁਰੂ ਕੀ ਨਗਰੀ ਵਿਖੇ ਲਗਾਇਆ ਜਾਵੇਗਾ। ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਹਰਰਾਏਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਅਤੇ ਪਿੰਡ ਜੱਸੀ ਬਾਗਵਾਲੀ ਦੇ ਕਾਲੀ...
ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ  ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ ਫੂਲ ਤੇ ਆਈ.ਟੀ.ਆਈ  ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

National
ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ  ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ  ਵਿਸਥਾਰ ਪੂਰਵਕ  ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ  ਕਿ ਟ੍ਰੇਨਿੰਗ  ਪ੍ਰਾਪਤ  ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ  ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ ਕੰਪਲੈਕਸ ਰਾਮਪੁਰ...
ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ

Punjab
ਸ੍ਰੀ ਭੈਣੀ ਸਾਹਿਬ(ਲੁਧਿਆਣਾ), 14 ਫਰਵਰੀ (000) - ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ. ਉਨ੍ਹਾਂ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ ਯੋਗਦਾਨ ਪਾਇਆ। ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਤਿਗੁਰੂ ਉਦੈ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਕੂਕਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ, ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਬਹਾਦਰ ਕ੍ਰ...
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਹਲਵਾਰਾ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਹਲਵਾਰਾ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ

Punjab
ਲੁਧਿਆਣਾ, 14 ਫਰਵਰੀ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ  ਹੈ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਟਰਮੀਨਲ ਬਿਲਡਿੰਗ, ਰਨਵੇਅ, ਪਾਰਕਿੰਗ, ਰੋਸ਼ਨੀ, ਸੀ.ਸੀ.ਟੀ.ਵੀ. ਕੈਮਰੇ, ਅੱਗ ਬੁਝਾਊ ਪ੍ਰਬੰਧ, ਬਿਜਲੀ ਕੁਨੈਕਸ਼ਨ, ਸੁਰੱਖਿਆ ਅਤੇ ਹੋਰਾਂ ਸਮੇਤ ਉੱਥੇ ਕੀਤੇ ਜਾ ਰਹੇ ਹਰੇਕ ਕੰਮ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰੋਜੈਕਟ ਨੂੰ ਪੂਰੀ ਤਰਜੀਹ ਦੇਣ ਅਤੇ ਕਿਸੇ ਵੀ ਪੱਧਰ 'ਤੇ ਪ੍ਰੋਜੈਕਟ ਦੇ ਸੁਚਾਰੂ ਕੰਮ ਵਿੱਚ ਕਿਸੇ ਕਿ...
ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

Punjab
ਮੋਗਾ 14 ਫ਼ਰਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ  ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਅਤੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ । ਉਹਨਾਂ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ , ਸਿਲੇਸ਼ੀਅਨ ਫੰਡ ਮੁਆਵਜਾ ਲੈਣ ਸਬੰਧੀ ਵੀ ਜਾਗਰੂਕ ਕੀਤਾ ਗਿਆ । ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਨੇ ਸਾਰੇ ਡਰਾਈਵਰਾਂ ਨੂ...
ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

Punjab
ਫਾਜ਼ਿਲਕਾ 14 ਫਰਵਰੀ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ  ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸ੍ਰੀ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ । ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।...
ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

Punjab
ਲੁਧਿਆਣਾ, 14 ਫਰਵਰੀ - ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ। ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ...
ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਿ਼ਕਾਇਤਾਂ

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਿ਼ਕਾਇਤਾਂ

Punjab
ਸ੍ਰੀ ਮੁਕਤਸਰ ਸਾਹਿਬ 14 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿਚ ਲੋਕ ਸੁਵਿਧਾ ਕੈਂਪਾਂ ਦਾ ਅਯੋਜ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਖੁਨਣ ਕਲਾਂ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਥੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਲੋਕਾਂ ਦੀਆਂ ਸਿ਼ਕਾਇਤਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਅਯੋਜਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ ਕਿਉਂਕਿ ਲੋਕਾਂ ਦੇ ਪਿੰਡ ਵਿੱਚ ਘਰਾਂ ਦੇ ਨੇੜੇ ਹੀ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ...
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

Punjab
ਚੰਡੀਗੜ੍ਹ/ਮੋਹਾਲੀ/ਪਟਿਆਲਾ, 14 ਫ਼ਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀਤੀ ਪੁਲੀਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ, ਪੱਤਰਕਾਰਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। ਉਨ੍ਹਾਂ ਨੇ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ...
ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ

ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ

Punjab
 ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਦੋ ਸੜਕ ਹਾਦਸਿਆਂ ਵਿੱਚ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜਖਮੀਆਂ ਦੀ ਮਦਦ ਕੀਤੀ। ਉਹਨਾਂ ਦੱਸਿਆ ਕਿ ਅੱਜ ਪਿੰਡ ਨਿਹਾਲ ਖੇੜਾ ਕੋਲ ਕਰੂਜ਼ਰ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਵਿੱਚ ਚੂਹੜੀ ਵਾਲਾ ਧੰਨਾ ਨਿਵਾਸੀ ਸੋਹਨ ਲਾਲ ਅਤੇ ਲਾਲ ਚੰਦ ਗੰਭੀਰ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੇ ਤਿੰਨ ਮਿੰਟ ਵਿੱਚ ਮੌਕੇ ਤੇ ਪਹੁੰਚ ਕੇ ਤੁਰੰਤ ਜਖਮੀਆਂ ਨੂੰ ਮੁਢਲੀ ਸਹਾਇਤਾ ਦਿੰਦਿਆਂ ਛੇਤੀ ਤੋਂ ਛੇਤੀ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ ਤਾਂ ਜੋ ਉਹਨਾਂ ਨੂੰ ਡਾਕਟਰੀ ਮਦਦ ਮਿਲ ਸਕੇ । ਦੋਨੋਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਸਨ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਤੇਜ਼ੀ ਨਾਲ ਮੁਹਈਆ ਕਰਵਾਈ ਗਈ ਮਦਦ ਨਾਲ ਉਹ ਤੁਰੰਤ ਹੀ ਹਸਪਤਾਲ ...