Thursday, August 27
Shadow

Author: admin

ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

Punjab
ਮੋਗਾ 14 ਫ਼ਰਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ  ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ, ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਅਤੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕੀਤਾ । ਉਹਨਾਂ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ , ਸਿਲੇਸ਼ੀਅਨ ਫੰਡ ਮੁਆਵਜਾ ਲੈਣ ਸਬੰਧੀ ਵੀ ਜਾਗਰੂਕ ਕੀਤਾ ਗਿਆ । ਸੇਫਟੀ ਮੈਨੇਜਰ ਹਰਪਾਲ ਸਿੰਘ ਮੱਕੜ ਨੇ ਸਾਰੇ ਡਰਾਈਵਰਾਂ ਨੂ...
ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਇਆ ਗਿਆ ਸਾਂਝਾ ਸਰਚ ਅਭਿਆਨ

Punjab
ਫਾਜ਼ਿਲਕਾ 14 ਫਰਵਰੀ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੀ ਹਦਾਇਤਾਂ ਮੁਤਬਿਕ  ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਨਿਰਦੇਸ਼ਾਂ ਤਹਿਤ ਸ੍ਰੀ ਸੁਬੇਗ ਸਿੰਘ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਫਾਜ਼ਿਲਕਾ ਵੱਲੋਂ ਬੀਐਸਐਫ ਨਾਲ ਮਿਲ ਕੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਅਤੇ ਇਸਦੇ ਆਸ ਪਾਸ ਦੇ ਇਲਾਕੇ ਵਿੱਚ ਅੱਜ ਸਵੇਰੇ ਸਾਂਝਾ ਸਰਚ ਆਪਰੇਸ਼ਨ ਕਾਸੋ ਚਲਾਇਆ ਗਿਆ । ਇਸ ਤਹਿਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਟੀਮਾਂ ਬਣਾ ਕੇ ਡੁੰਗਾਈ ਨਾਲ ਇਲਾਕੇ ਦੀ ਜਾਂਚ ਕੀਤੀ ਗਈ ਤਾਂ ਜੋ ਅਪਰਾਧੀ ਬਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਸਕੇ।...
ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਹਲਕੇ ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

Punjab
ਲੁਧਿਆਣਾ, 14 ਫਰਵਰੀ - ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 8 (86) ਅਧੀਨ ਫਰੀਦ ਨਗਰ ਵਿਖੇ ਮੁੱਖ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 44.26 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ। ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ...
ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਿ਼ਕਾਇਤਾਂ

ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਿ਼ਕਾਇਤਾਂ

Punjab
ਸ੍ਰੀ ਮੁਕਤਸਰ ਸਾਹਿਬ 14 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿਚ ਲੋਕ ਸੁਵਿਧਾ ਕੈਂਪਾਂ ਦਾ ਅਯੋਜ਼ਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਖੁਨਣ ਕਲਾਂ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਥੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਲੋਕਾਂ ਦੀਆਂ ਸਿ਼ਕਾਇਤਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਅਯੋਜਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ ਕਿਉਂਕਿ ਲੋਕਾਂ ਦੇ ਪਿੰਡ ਵਿੱਚ ਘਰਾਂ ਦੇ ਨੇੜੇ ਹੀ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ...
ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

ਕਿਸਾਨ ਧਰਨੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ

Punjab
ਚੰਡੀਗੜ੍ਹ/ਮੋਹਾਲੀ/ਪਟਿਆਲਾ, 14 ਫ਼ਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਅੱਜ ਇੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੀਤੀ ਪੁਲੀਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ, ਪੱਤਰਕਾਰਾਂ ਅਤੇ ਪੁਲੀਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਹਰਿਆਣਾ ਸਰਹੱਦ ਨੇੜੇ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਕਰਨ ਗਏ ਸਨ। ਉਨ੍ਹਾਂ ਨੇ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ...
ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ

ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਦੇ ਸਾਰਥਕ ਨਤੀਜੇ ਨਿਕਲਣ ਲੱਗੇ

Punjab
 ਫਾਜ਼ਿਲਕਾ 14 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਜੀਪੀ ਸ੍ਰੀ ਗੌਰਵ ਯਾਦਵ ਦੀ ਅਗਵਾਈ ਅਨੁਸਾਰ ਸਥਾਪਿਤ ਕੀਤੀ ਸੜਕ ਸੁਰੱਖਿਆ ਫੋਰਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਦੋ ਸੜਕ ਹਾਦਸਿਆਂ ਵਿੱਚ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਜਖਮੀਆਂ ਦੀ ਮਦਦ ਕੀਤੀ। ਉਹਨਾਂ ਦੱਸਿਆ ਕਿ ਅੱਜ ਪਿੰਡ ਨਿਹਾਲ ਖੇੜਾ ਕੋਲ ਕਰੂਜ਼ਰ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਵਿੱਚ ਚੂਹੜੀ ਵਾਲਾ ਧੰਨਾ ਨਿਵਾਸੀ ਸੋਹਨ ਲਾਲ ਅਤੇ ਲਾਲ ਚੰਦ ਗੰਭੀਰ ਜ਼ਖਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੇ ਤਿੰਨ ਮਿੰਟ ਵਿੱਚ ਮੌਕੇ ਤੇ ਪਹੁੰਚ ਕੇ ਤੁਰੰਤ ਜਖਮੀਆਂ ਨੂੰ ਮੁਢਲੀ ਸਹਾਇਤਾ ਦਿੰਦਿਆਂ ਛੇਤੀ ਤੋਂ ਛੇਤੀ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ ਤਾਂ ਜੋ ਉਹਨਾਂ ਨੂੰ ਡਾਕਟਰੀ ਮਦਦ ਮਿਲ ਸਕੇ । ਦੋਨੋਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਸਨ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਤੇਜ਼ੀ ਨਾਲ ਮੁਹਈਆ ਕਰਵਾਈ ਗਈ ਮਦਦ ਨਾਲ ਉਹ ਤੁਰੰਤ ਹੀ ਹਸਪਤਾਲ ...
ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਲਗਾਇਆ  ਅੱਖਾਂ ਦਾ ਚੈਕਅਪ ਕੈਂਪ

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ

Punjab
ਫਾਜ਼ਿਲਕਾ, 14 ਫਰਵਰੀ ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ  ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਟਰਾਂਸਪੋਰਟ ਵਿਭਾਗ ਦੇ ਨੁਮਾਇੰਦਿਆ ਨੇ ਕਿਹਾ ਕਿ ਵਹੀਕਲ ਚਲਾਉਣ ਸਮੇਂ ਸਾਨੂੰ ਸਰੀਰਕ ਤੌਰ ਤੇ ਵੀ ਫਿਟ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਅੱਖਾਂ ਦਾ ਚੈਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਅੱਖਾਂ ਦੀ ਨਜਰ ਠੀਕ ਹੋਵੇਗੀ ਤਾਂ ਹੀ ਅਸੀਂ ਠੀਕ ਢੰਗ ਨਾਲ ਵਹੀਕਲ ਚਲਾ ਪਾਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਠੀਕ ਢੰਗ ਨਾਲ ਦੇਖ ਨਹੀਂ ਪਾਵਾਂਗੇ ਤਾਂ ਖੁਦ ਦੇ ਨਾਲ-ਨਾਲ ਕਿਸੇ ਹੋਰ ਦੀ ਜਾਨ ਨੂੰ ਵੀ ਖਤਰੇ ਵਿਚ ਪਾਵਾਂਗੇ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਪਰਵੀ ਨੇ ਅੱਖਾਂ ਦੇ ਜਾਂਚ ਕੈਂਪ ਦੌਰਾਨ ਬਸਾਂ ਤੇ ਵਹੀਕਲ ਚਲਾਉਣ ਵਾਲਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੀਆਂ ਸਲਾਹ ਦਿੱਤੀਆਂ। ਉਨ੍ਹਾਂ ਕਿਹਾ ਕਿ ਰੋਜਾਨਾ ਵਹੀਕਲ ਚਲਾਉਣ ਵਾਲਿਆਂ ਨੂੰ ਵਿਸ਼ੇਸ਼ ਤੌਰ ...
ਸ਼ਹਿਰ ਦੀਆਂ ਵੱਖ ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ 1 ਕਰੋੜ 48 ਲੱਖ ਦੀ ਰਾਸ਼ੀ ਦੇ ਟੈਂਡਰ ਪਾਸ

ਸ਼ਹਿਰ ਦੀਆਂ ਵੱਖ ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ 1 ਕਰੋੜ 48 ਲੱਖ ਦੀ ਰਾਸ਼ੀ ਦੇ ਟੈਂਡਰ ਪਾਸ

Punjab
ਮਾਨਸਾ, 14 ਫਰਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਯਤਨਸ਼ੀਲ ਹੈ। ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸ਼ਹਿਰ ਦੀ ਹਦੂਦ ਅੰਦਰ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਲਈ ਬੀਤੇ ਸਮੇਂ ਦੌਰਾਨ ਪਾਸ ਹੋਏ ਠੇਕਿਆਂ ਤੋਂ ਬਾਅਦ ਗਲੀਆਂ ਦੇ ਨਿਰਮਾਣ ਕਾਰਜ ਦਾ ਕੰਮ ਟੱਕ ਲਗਾ ਕੇ ਸ਼ੁਰੂ ਕਰਵਾਉਣ ਮੌਕੇ ਕੀਤਾ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਜਿਵੇ ਜਿਵੇ ਸਰਕਾਰ ਪਾਸੋਂ ਫੰਡ ਪਹੁੰਚੇਗਾ ਵਿਕਾਸ ਕਾਰਜਾਂ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਕੁੱਝ ਗਲੀਆਂ ਦੇ ਲੋੜੀਦੇ ਨਿਰਮਾਣ ਲਈ ਟੈਂਡਰ ਪਾਸ ਹੋਏ ਹਨ, ਜਿੰਨ੍ਹਾਂ ਵਿੱਚੋਂ ਅੱਜ ਵਾਰਡ ਨੰਬਰ 3 ਵਿੱਚ 29.18 ਲੱਖ ( ਰਾਜ ਖੋਖਰ ਵਾਲੀ ਗਲੀ ਅਗਰਸੈਨ ਭਵਨ ਤੋਂ ਅੱਗੇ ਵਾਲੀ ਗਲੀ ) ਵਾਰਡ ਨੰਬਰ 4 ਤੇ 5 ਦੀ ਸਾਂਝੀ ਗਲੀ ਵਿੱਚ 46.58 ਲੱਖ ਦੀ ( ਸੈਲ ਟੈਕਸ ਦਫ਼ਤਰ ਦੇ ਨਾ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫ਼ਿਰੋਜ਼ਪੁਰ 14 ਫਰਵਰੀ 2024. ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ.  ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ.  ਨੇ  ਹੁਕਮ ਵਿੱਚ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਰਰ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੌਜੂਦਾਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ੁਪਰ ਜ਼ਿਲ੍ਹੇ ਦੇ ਸਾਰੇ ਪਿੰਡਾਂ ...
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Punjab
ਚੰਡੀਗੜ੍ਹ, 13 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ ਗਏ ਹਨ ਅਤੇ ਇਨ੍ਹਾਂ ਕਾਰਜਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕ੍ਰਿਆ ਕਾਰਨ ਕੁੱਲ 21 ਫੀਸਦੀ ਦੀ ਬਚਤ ਹੋਈ ਹੈ। ਠੰਡ ਅਤੇ ਧੁੰਦ ਦੇ ਮੌਸਮ ਕਾਰਨ ਬੰਦ ਕੀਤੇ ਗਏ ਸੜਕ ਨਿਰਮਾਣ ਦੇ ਕਾਰਜਾਂ ਨੂੰ 15 ਫਰਵਰੀ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਅਧਿਕਾਰੀਆਂ ਦੀ ਹੁਣ ਤੱਕ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ। ਇਸ ਵਿੱਤੀ ਵਰ੍ਹੇ ਦੇ ਬਾਕੀ ਰਹਿੰਦੇ 1954 ਕਿਲੋਮੀਟਰ ਸੜਕਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਵਿਭਾਗ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਦੀ ਸਮੀਖਿਆ ਉਪਰੰਤ ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ 31 ਮਾਰਚ ਤੱਕ ਸੜਕਾਂ ਦੇ ਬਾਕੀ ਸਾਰੇ ਕਾਰਜ਼ ਵੀ ਟੀਚੇ ਮੁਤਾਬਕ ਮੁਕੰਮਲ ਕਰ ਲਏ ਜਾਣਗੇ। ਮੀਟਿੰਗ ਦੌਰਾਨ ਵਿੱਤੀ ਵਰ੍ਹੇ 2023-24 ਲਈ ਮਿਥੇ ਟੀ...