ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ
ਚੰਡੀਗੜ੍ਹ, 24 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ 'ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ' ਨੂੰ ਨੋਟੀਫਾਈ ਹੋ ਗਈ ਹੈ ਜਿਸ ਨਾਲ ਫੀਲਡ ਅਧਿਕਾਰੀ ਅਤੇ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ ‘ਤੇ ਉਨ੍ਹਾਂ ਲੋਕਾਂ ਜਿਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨਾਲ ਅਪਰਾਧੀਆਂ ਦੀ ਗ੍ਰਿਫਤਾਰੀ ਹੁੰਦੀ ਹੈ, ਜਾਂ ਫਿਰ ਅਸਾਧਾਰਨ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਨਾਮ ਦੇ ਸਕਣਗੇ।
ਜ਼ਿਕਰਯੋਗ ਹੈ ਕਿ ਇਸ ਨੀਤੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਸੋਮਵਾਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਨੀਤੀ ਦਾ ਉਦੇਸ਼ ਇਨਾਮ ਦੇਣ ਲਈ ਇੱਕ ਪਾਰਦਰਸ਼ੀ ਅਤੇ ਯੋਜਨਾਬੱਧ ਵਿਧੀ ਨੂੰ ਯਕੀਨੀ ਬਣਾਉਣਾ, ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕਰਨਾ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨ...








