ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਿਰੋਜ਼ਪੁਰ 14 ਫਰਵਰੀ 2024.
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਹੁਕਮ ਵਿੱਚ ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ, ਸਟਰਰ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੌਜੂਦਾਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰੋਜ਼ੁਪਰ ਜ਼ਿਲ੍ਹੇ ਦੇ ਸਾਰੇ ਪਿੰਡਾਂ ...








