ਸਿਹਤ ਵਿਭਾਗ ਵੱਲੋ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਸਬੰਧੀ ਮਨਾਇਆ ਗਿਆ ਮੋਪਅੱਪ ਦਿਵਸ
ਸ੍ਰੀ ਮੁਕਤਸਰ ਸਾਹਿਬ, 12 ਫਰਵਰੀ:
ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 05 ਫਰਵਰੀ 2024 ਨੂੰ ਜ਼ਿਲ੍ਹੇ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਮਨਾਇਆ ਗਿਆ ਜਿਸ ਦਿਨ 1 ਸਾਲ ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ ਸਨ। ਜਿਹੜੇ ਬੱਚੇ ਉਸ ਦਿਨ ਇਹ ਗੋਲੀਆਂ ਖਾਣ ਤੋਂ ਵਾਝੇਂ ਰਹਿ ਗਏ ਸਨ ਉਨ੍ਹਾਂ ਬੱਚਿਆਂ ਦੀ ਪਛਾਣ ਕਰਕੇ ਅੱਜ ਮੋਪ ਅੱਪ ਦਿਵਸ ਤੇ ਬੱਚਿਆਂ ਨੂੰ ਐਲਬਿੰਡਾਜੋਲ ਗੋਲੀਆਂ ਖਵਾਈਆਂ ਗਈਆਂ, ਜਿਸ ਸਬੰਧ ਵਿੱਚ ਡਾ ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਸਕਰਾਰੀ ਮਿਡਲ ਸਕੂਲ ਕਨਾਲ ਕਲੋਨੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਐਲਬਿੰਡਾਜੋਲ ਗੋਲੀਆਂ ਖਵਾਈਆਂ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀ...








